ਨਰੇਗਾ ਮੁਲਾਜ਼ਮਾਂ ਵੱਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ, ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਕੀਤਾ ਰੋਸ਼ ਪ੍ਰਦਰਸ਼ਨ

0
280

ਜਗਰਾਓਂ 3 ਅਗਸਤ ( ਰਛਪਾਲ ਸਿੰਘ ਸ਼ੇਰਪੁਰੀ ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ 9 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਲਗਾਤਾਰ ਜਾਰੀ ਹੈ। ਪਿੰਡਾਂ ਵਿੱਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਚੁੱਕੇ ਹਨ। ਪੇਂਡੂ ਖੇਤਰ ਦੇ 18 ਲੱਖ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰਾਂ ਦੇ ਚੁੱਲ੍ਹੇ ਠੰਡੇ ਹੋ ਚੁੱਕੇ ਹਨ। ਸਰਕਾਰ ਟੱਸ ਤੋਂ ਮੱਸ ਹੁੰਦੀ ਵਿਖਾਈ ਨਹੀਂ ਦਿੰਦੀ। ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਕੀਤਾ ਵਾਅਦਾ ਕਿਧਰੇ ਵੀ ਵਫ਼ਾ ਹੁੰਦਾ ਨਜ਼ਰ ਨਹੀਂ ਆ ਰਿਹਾ। ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਆਪਣਾ ਸੰਘਰਸ਼ ਹੋਰ ਤਿੱਖਾ ਕਰਨ ਲਈ 5 ਅਗਸਤ ਨੂੰ ਕੈਬਨਿਟ ਸਬ-ਕਮੇਟੀ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਥਿਤ ਰਿਹਾਇਸ਼ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ।09 ਅਗਸਤ ਨੂੰ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਦੀ ਪਟਿਆਲਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਸਰਕਾਰ ਪ੍ਰਸ਼ਾਂਤ ਕਿਸ਼ੋਰ ਦੇ ਕਹਿਣ ਤੇ 66173 ਮੁਲਾਜ਼ਮ ਪੱਕੇ ਕਰਨ ਦਾ ਝੂਠਾ ਪ੍ਰਚਾਰ ਕਰ ਰਹੀ ਹੈ। ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੱਡੀ ਪੱਧਰ ਤੇ ਮੁਲਾਜ਼ਮਾਂ ਦੇ ਹੱਕ ਵਿੱਚ ਡਟਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਆਪਣੀਆਂ ਲੈਟਰਪੈਡਾਂ ਤੇ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਸਿਫਾਰਸ਼ ਸਰਕਾਰ ਨੂੰ ਭੇਜੀ ਗਈ ਹੈ। ਨਰੇਗਾ ਮੁਲਾਜ਼ਮਾਂ ਨਾਲ ਗਰੀਬ ਵਰਗ ਦਾ ਵੱਡਾ ਵੋਟ ਬੈਂਕ ਜੁੜਿਆ ਹੋਇਆ ਹੋਣ ਕਰਕੇ ਵਿਰੋਧੀ ਪਾਰਟੀਆਂ ਵੱਲੋਂ ਵੀ ਨਰੇਗਾ ਮੁਲਾਜ਼ਮਾਂ ਦੇ ਹੱਕ ਵਿੱਚ ਅਵਾਜ਼ ਉਠਾਈ ਗਈ ਹੈ।ਇਸ ਮੌਕੇ ਆਗੂਆਂ ਨੇ ਕਿਹਾ ਕਿ ਸੇਵਾਵਾਂ ਰੈਗੂਲਰ ਹੋਣ ਤੱਕ ਲਗਾਤਾਰ ਹੜਤਾਲ ਕਰਕੇ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਤਿੱਖਾ ਹੋਵੇਗਾ | ਅੱਜ ਇੱਥੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ, ਏਪੀਓ ਜਸਵੀਰ ਸਿੰਘ, ਪਰਮਾਤਮਾ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਪੁਨੀਤ ਅਤੇ ਹੇਮੰਤ ਵੀ ਧਰਨੇ ਤੇ ਮੌਜੂਦ ਸਨ |

Previous articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਦੋ ਸਾਲ ਪਹਿਲਾਂ ਗਲਤੀ ਨਾਲ ਗੁਰਦਾਸਪੁਰ ਤੋਂ ਮੱਧ ਪ੍ਰਦੇਸ਼ ਚਲੇ ਗਏ ਬੱਚੇ ਨੂੰ ਸੁਰੱਖਿਅਤ ਕੀਤਾ ਮਾਪਿਆਂ ਦੇ ਹਵਾਲੇ
Next articleਲੋਕ ਇਨਸਾਫ ਪਾਰਟੀ ਹਲਕਾ ਜਗਰਾਓ ਵੱਲੋਂ ਸਿਮਰਜੀਤ ਸਿੰਘ ਬੈਂਸ ਨਾਲ ਲੁਧਿਆਣਾ ਵਿਖੇ ਮੁਲਾਕਾਤ ਕੀਤੀ

LEAVE A REPLY

Please enter your comment!
Please enter your name here