ਲੋਕ ਅਦਾਲਤ ਦਾ ਫੈਸਲਾ ਅੰਤਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ-ਮੈਡਮ ਨਵਦੀਪ ਕੋਰ ਗਿੱਲ

0
298

ਗੁਰਦਾਸਪੁਰ, 4 ਅਗਸਤ (ਸਲਾਮ ਤਾਰੀ ) ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ 09 ਸਤੰਬਰ 2021 ਨੂੰ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋ ਵੱਧ ਲੋਕ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ। ਲੋਕ ਅਦਾਲਤ ਦਾ ਫੈਸਲਾ ਅੰਤਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ। ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

Previous articleਪੰਜਾਬ ਸਰਕਾਰ ਨੇ 3278 ਕਰੋੜ ਰੁਪਏ ਦੀ ਲਾਗਤ ਨਾਲ 28.815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ-ਕੈਬਨਿਟ ਮੰਤਰੀ ਰੰਧਾਵਾ
Next articleਮਾਂ ਦਾ ਦੁੱਧ’ ਬੱਚੇ ਲਈ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ – ਡਾ. ਰਵਿੰਦਰ ਸਿੰਘ ਮਠਾਰੂ
Editor-in-chief at Salam News Punjab

LEAVE A REPLY

Please enter your comment!
Please enter your name here