spot_img
Homeਮਾਝਾਗੁਰਦਾਸਪੁਰਮਾਂ ਦਾ ਦੁੱਧ’ ਬੱਚੇ ਲਈ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ - ਡਾ....

ਮਾਂ ਦਾ ਦੁੱਧ’ ਬੱਚੇ ਲਈ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ – ਡਾ. ਰਵਿੰਦਰ ਸਿੰਘ ਮਠਾਰੂ

ਬਟਾਲਾ, 4 ਅਗਸਤ (ਸਲਾਮ ਤਾਰੀ ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵੱਲੋਂ ‘ਮਾਂ ਦੇ ਦੁੱਧ’ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਰਵਿੰਦਰ ਸਿੰਘ ਮਠਾਰੂ ਨੇ ਦੱਸਿਆ 1 ਤੋਂ 7 ਅਗਸਤ ਤੱਕ ਪੂਰੀ ਦੁਨੀਆਂ ਵਿੱਚ ‘ਬ੍ਰੈਸਟ ਫੀਡਿੰਗ ਵੀਕ’ ਹਰ ਸਾਲ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਕੁਦਰਤ ਵੱਲੋਂ ਨਵ-ਜਨਮੇ ਬੱਚੇ ਦੇ ਪੋਸ਼ਣ ਲਈ ਬਖਸ਼ਿਆ ਗਿਆ ‘ਮਾਂ ਦਾ ਦੁੱਧ’ ਇਕ ਵੱਡਮੁੱਲੀ ਤੇ ਅਨਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ ਕਿਓਂਕਿ ਪਹਿਲਾ ਦੁੱਧ ਪੌਸ਼ਟਿਕ ਤੱਤਾਂ ਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ।

ਡਾ. ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ‘ਮਾਂ ਦਾ ਦੁੱਧ’ ਨਵਜੰਮੇ ਬੱਚੇ ਲਈ ਸਰਬੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ। ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਹਨਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਸਟਾਫ ਵੱਲੋਂ ਸਿਵਲ ਹਸਪਤਾਲ ਆਈਆਂ ਮਾਵਾਂ ਨੂੰ ‘ਮਾਂ ਦੇ ਦੁੱਧ ਮਹੱਤਤਾ’ ਸਮਝਾਉਣ ਦੇ ਨਾਲ ਉਨ੍ਹਾਂ ਨੂੰ ਦੁੱਧ ਚੁੰਘਾੳਣ ਸਮੇਂ ਕੁੱਝ ਖਾਸ ਧਿਆਨ ਰੱਖਣ ਯੋਗ ਗੱਲਾਂ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ ਚਾਹੀਦਾ ਹੈ, ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਸਿਰਫ ਵਧੀਆਂ ਵਿਚਾਰ ਲਿਆਉਣੇ ਚਾਹੀਦੇ ਹਨ, ਬੱਚੇ ਦਾ ਮੂੰਹ ਛਾਤੀ ਦੇ ਏਨਾ ਨੇੜੇ ਨਾ ਰੱਖੋਂ ਕਿ ਉਸ ਦਾ ਨੱਕ ਦੱਬ ਜਾਵੇ ਅਤੇ ਸਾਹ ਲੈਣ ਵਿੱਚ ਕੋਈ ਮੁਸ਼ਕਿਲ ਨਾ ਹੋਵੇ, ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਛਾਤੀ ਨਾਲ ਲਾ ਕੇ ਉਸ ਨੂੰ ਡਕਾਰ ਜਰੂਰ ਦਿਵਾਓ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments