spot_img
Homeਮਾਲਵਾਜਗਰਾਓਂ6 ਅਗਸਤ ਦੀ ਮੀਟਿੰਗ ,ਚ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ...

6 ਅਗਸਤ ਦੀ ਮੀਟਿੰਗ ,ਚ ਹੱਲ ਨਾ ਕੱਢਿਆ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਵੱਲੋਂ ਪੁਤਲੇ ਫੂਕਣ ਸਮੇਤ 3 ਦਿਨ ਦੀ ਹੜਤਾਲ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ-ਜਲੌਰ ਸਿੰਘ ਗਿੱਲ

ਜਗਰਾਉਂ 4 ਅਗਸਤ ( ਰਛਪਾਲ ਸਿੰਘ ਸ਼ੇਰਪੁਰੀ)ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਲੈਕੇ 03 ਅਤੇ 04 ਅਗਸਤ ਨੂੰ ਦੋ ਦਿਨ ਦੀ ਸਮੂਹਿਕ ਛੁੱਟੀ ਲੈਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਦੋ-ਰੋਜ਼ਾ ਧਰਨਿਆਂ ਦੇ ਉਲੀਕੇ ਸੰਘਰਸ਼ ਪ੍ਰੋ.ਤਹਿਤ ਅੱਜ ਦੂਸਰੇ ਦਿਨ ਵੀ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਵਲੋਂ ਸਾਰੇ ਸ਼ਹਿਰਾਂ ਦੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਗਰਾਉਂ ਬੱਸ ਸਟੈਂਡ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੂਬਾਈ ਆਗੂ ਜਲੌਰ ਸਿੰਘ ਗਿੱਲ,ਡਿਪੂ ਪ੍ਰਧਾਨ ਸੋਹਣ ਸਿੰਘ, ਸੈਕਟਰੀ ਅਵਤਾਰ ਸਿੰਘ ਤਿਹਾੜਾ ਨੇ ਕੈਪਟਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਤ੍ਰਾਂਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੀ ਥਾਂ ਤੇ ਕੇਂਦਰ ਸਰਕਾਰ ਦੀਆਂ
ਕਾਰੋਪਰੇਟ ਪੱਖੀ ਨੀਤੀਆਂ ਨੂੰ ਲਾਗੂ ਕਰਦੇ ਹੋਏ ਸਮੂਹ ਸਰਕਾਰੀ ਵਿਭਾਗਾਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਵਿਭਾਗਾਂ ਦੇ ਪੁਨਰਗਠਨ ਦੇ ਨਾਮ ਤੇ ਇੱਕ ਲੱਖ ਦੇ ਕਰੀਬ ਅਸਾਮੀਆਂ ਦਾ ਖਾਤਮਾ ਕਰ ਦਿੱਤਾ ਹੈ ਅਤੇ ਸਰਕਾਰ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਤੋਂ ਲਗਾਤਾਰ ਤੋਂ ਭੱਜ ਰਹੀ ਹੈ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਵਿਭਾਗਾਂ ਵਿੱਚ ਸਿੱਧੇ ਠੇਕੇ ਤੇ ਭਰਤੀ ਬਹੁਤ ਹੀ ਸੀਮਿਤ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਜਦੋਂ ਸਮੂਹ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਟਰਾਂਸਪੋਰਟ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ ਆਰ ਟੀ ਸੀ, ਥਰਮਲਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਜ਼ੋਨ ਬਠਿੰਡਾ,ਪਾਵਰਕਾਮ ਅਤੇ ਟ੍ਰਾਂਸਕੋ,ਮਗਨਰੇਗਾ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਬੀ.ਓ.ਸੀ.(ਕਿਰਤ ਵਿਭਾਗ)ਸਿਹਤ ਅਤੇ ਸਿੱਖਿਆ ਆਦਿ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ,ਆਊਟਸੋਰਸਿੰਗ,ਇਨਲਿਸਟਮੈਂਟ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਲੱਖ-ਸਵਾ ਲੱਖ ਠੇਕਾ ਮੁਲਾਜਮ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਹਨ ਪਰ ਸਰਕਾਰ ਥੋੜੇ ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਕੇ ਕੀਤੇ ਵਾਅਦੇ ਦੀ ਖਾਨਾ ਪੂਰਤੀ ਕਰਨਾ ਚਾਹੁੰਦੀ ਹੈ ਜਿਸ ਦੇ ਵਿਰੋਧ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 03 ਅਤੇ 04 ਅਗਸਤ ਨੂੰ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈਕੇ ਵਿਭਾਗਾਂ ਦੇ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਅੱਜ ਦੂਸਰੇ ਦਿਨ ਵੀ ਲਗਾਤਾਰ ਰੋਸ਼ ਪ੍ਰਦਰਸ਼ਨ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ ਪਹਿਲਾਂ ਤੋਂ ਉਲੀਕੇ ਪ੍ਰੋ.ਤਹਿਤ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵੱਲੋਂ ਕੈਪਟਨ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਪਿੰਡਾਂ-ਸ਼ਹਿਰਾਂ ਵਿੱਚ ਆਉਣ ਤੇ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ,ਮੋਰਚੇ ਦੇ ਸੂਬਾਈ ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ,ਆਊਟਸੋਰਸਿੰਗ,ਇਨਲਿਸਟਮੈਂਟ ਆਦਿ ਸਮੇਤ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕੀਤਾ ਜਾਵੇ,ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ, ਚੈਅਰਮੈਨ ਜਸਪਾਲ ਸਿੰਘ,ਸਹਾ.ਸੈਕਟਰੀ ਗੁਰਨੈਬ ਸਿੰਘ, ਕੈਸ਼ੀਅਰ ਮੁਹਮੰਤ ਰਫੀਸਿੰਘ, ਮੀਤ ਪ੍ਰਧਾਨ ਜੱਜ ਸਿੰਘ ਨੇ ਬੋਲਦਿਆਂ ਕਿਹਾ ਕਿ ਪਨਬੱਸ ਅਤੇ ਪੀ ਆਰ ਟੀ ਸੀ ਦੀ ਤਿੰਨ ਰੋਜ਼ਾ ਹੜਤਾਲ ਦੇ ਸਬੰਧ ਵਿੱਚ ਪੰਜਾਬ ਦੀ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ *ਮਿਤੀ 6 ਅਗਸਤ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਯੂਨੀਅਨ ਦੀ ਮੀਟਿੰਗ ਬੁਲਾਈ ਹੈ ਜਿਸ ਕਾਰਨ ਅੱਜ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਪੋਸਟਪੋਨ ਕੀਤਾ ਗਿਆ ਹੈ ਜੇਕਰ ਸਰਕਾਰ ਨੇ ਮੀਟਿੰਗ ਵਿੱਚ ਹੱਲ ਨਾ ਕੱਢਿਆ ਤਾਂ ਯੂਨੀਅਨ ਵਲੋਂ ਪੁਤਲੇ ਫੂਕਣ ਸਮੇਤ 9-10-11ਅਗਸਤ ਦੀ ਹੜਤਾਲ ਕਰਕੇ ਮੁੱਖ ਮੰਤਰੀ ਪੰਜਾਬ ਜਾ ਕਾਂਗਰਸ ਦੇ ਪੰਜਾਬ ਪ੍ਰਧਾਨ ਨੂੰ ਘੇਰਨ ਸਮੇਤ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਵਿੱਚ ਲੋਕਾਂ ਦੀ ਖੱਜਲ ਖ਼ੁਆਰੀ ਅਤੇ ਹੜਤਾਲ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੋਵੇਗੀ। ਇਥੇ ਹਰਬੰਸ ਲਾਲ, ਸੁੱਖਾ, ਅਨਵਰ ਖਾ, ਸਿੰਕਦਰ ਸਾਹ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਪਰਵਿੰਦਰ ਸਿੰਘ, ਸੁਖਮਿੰਦਰ ਸਿੰਘ, ਜਗਮੋਹਨ ਸਿੰਘ ਆਦਿ ਵਰਕਰ ਸਾਥੀ ਹਾਜਰ ਸਨ।

RELATED ARTICLES
- Advertisment -spot_img

Most Popular

Recent Comments