ਜਗਰਾਉ 4 ਅਗਸਤ ( ਰਛਪਾਲ ਸਿੰਘ ਸ਼ੇਰਪੁਰੀ ) ਗੁਰੁ ਹਰਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਨੇ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਅੱਜ ਸਵੇਰ ਦੀ ਪ੍ਰਾਰਥਨਾ ਵਿੱਚ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਗੁਰੁ ਹਰਗੋਬਿੰਦ ਉਜਾਗਰ ਹਰੀ ਟਰੱਸਟ ਦੇ ਸੈਕਟਰੀ ਸ੍ਰ:ਹਰਮੇਲ ਸਿੰਘ ਸਿੱਧ ੂਅਤੇ ਪ੍ਰਿੰਸੀਪਲ ਸ਼੍ਰੀ ਪਵਨ ਸੂਦ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਹਨਾਂ ਦੇ ਆਉਣ ਵਾਲੇ ਚੰਗੇ ਭਵਿੱਖ ਲਈ ਕਾਮਨਾ ਕੀਤੀ।ਸਕੂਲ ਵਿੱਚੋਂ 95.4% ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਪ੍ਰਾਚੀ ਨੂੰ ਸਕਾਲਰਸ਼ਿਪ ਵੀ ਦਿੱਤੀ ਗਈ।
ਦਸਵੀਂ ਦੀ ਪ੍ਰੀਖਿਆ ਵਿੱਚੋ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੁੰ ਸਨਮਾਨ ਕੀਤਾ
RELATED ARTICLES