spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਡਿਜ਼ੀਟਲ ਰੂਪ ਵਿਚ ਸੇਵਾਵਾਂ ਦੇਣ ਲਈ ਵਚਨਬੱਧ-516 ਸੇਵਾਂ ਕੇਂਦਰਾਂ ਵਿਚ...

ਪੰਜਾਬ ਸਰਕਾਰ ਡਿਜ਼ੀਟਲ ਰੂਪ ਵਿਚ ਸੇਵਾਵਾਂ ਦੇਣ ਲਈ ਵਚਨਬੱਧ-516 ਸੇਵਾਂ ਕੇਂਦਰਾਂ ਵਿਚ 332 ਪ੍ਰਕਾਰ ਦੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਨੇ ਮੁਹੱਈਆ

ਗੁਰਦਾਸਪੁਰ, 5 ਅਗਸਤ (ਸਲਾਮ ਤਾਰੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਜ਼ੀਟਲ ਰੂਪ ਵਿਚ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਵਲੋਂ ਲੋਕਾ ਨੂੰ ਇਕ ਹੀ ਛੱਤ ਥੱਲੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ। ਨਵੇਂ ਡਿਜ਼ੀਟਲ ਯੁੱਗ ਵਿਚ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਸੂਬੇ ਵਿੱਚ ਹੁਣ 516 ਸੇਵਾ ਕੇਂਦਰ ਕੰਮ ਕਰ ਰਹੇ ਹਨ, ਰੋਜ਼ਾਨਾ 60 ਹਜ਼ਾਰ ਲੋਕ 332 ਪ੍ਰਕਾਰ ਦੀਆਂ ਸੇਵਾਵਾਂ ਹਾਸਲ ਕਰਨ ਲਈ ਸੇਵਾ ਕੇਂਦਰਰਾਂ ਵਿਚ ਜਾ ਰਹੇ ਹਨ। ਇਥੇ ਜਨਤਕ ਸ਼ਿਕਾਇਤ ਦਾ ਹੱਲ ਵੈੱਬ ਮੋਬਾਇਲ ਅਤੇ ਟੋਲ ਪ੍ਰੀ ਨੰਬਰ 1100 ’ਤੇ ਕਾਲ ਕਰਕੇ ਕੀਤਾ ਜਾਂਦਾ ਹੈ। ਇਨ੍ਹਾਂ ਕੇਂਦਰਾਂ ਦੀ ਸਫਲਤਾ ਨੂੰ ਦੇਖਦੇ ਹਏ ਅਗਲੇ 6 ਮਹੀਨਿਆਂ ਵਿਚ 192 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।

ਗੁਰਦਾਸਪੁਰ ਜਿਲ੍ਹੇ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕੁੱਲ 40 ਸੇਵਾ ਕੇਂਦਰ ਸਥਾਪਿਤ ਹਨ। ਜਿਨ੍ਹਾਂ ਵਿੱਚੋਂ 1 ਟਾਇਪ-1 ਡੀ. ਸੀ ਦਫ਼ਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਚ ਹੈ ਅਤੇ 39 ਸੇਵਾਂ ਕੇਂਦਰ ਵੱਖ-ਵੱਖ ਪਿੰਡਾਂ ਵਿੱਚ ਸਥਾਪਿਤ ਹਨ ਜੋ ਲੋਕਾਂ ਨੂੰ ਇਕੋ ਛੱਤ ਥੱਲੇ ਵੱਖ-ਵੱਖ 332 ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਹਨਾਂ ਸੇਵਾ ਕੇਂਦਰਾਂ ਵਿੱਚ 142 ਕਰਮਚਾਰੀ ਕੰਮ ਕਰਦੇ ਹਨ ਅਤੇ ਇਹ ਕਰਮਚਾਰੀ ਕੋਰੋਨਾ ਮਹਾਂਮਾਰੀ ਦੋਰਾਨ ਵੀ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।

ਜ਼ਿਲ੍ਹੇ ਦੇ ਸੇਵਾਂ ਕੇਂਦਰਾ ਵਿੱਚ ਪਹਿਲੀ ਜਨਵਰੀ 2021 ਲੈ ਕੇ 31 ਜੁਲਾਈ 2021 ਤਕ 166854 ਅਰਜੀਆਂ ਅਪਲਾਈ ਹੋਈਆ ਹਨ ਅਤੇ 156840 ਅਪਰੂਵਡ ਹੋਈਆਂ ਹਨ। ਉਨਾਂ ਦੱਸਿਆ ਕਿ ਉਨਾਂ ਵਲੋਂ ਲਗਾਤਾਰ ਇਸ ਪੈਂਡੇਸੀ ਨੂੰ ਮੋਨੀਰ ਕੀਤਾ ਜਾਂਦਾ ਹੈ ਅਤੇ ਨਾਗਰਿਕਾ ਨੂੰ ਸੇਵਾਵਾਂ/ਸਰਟੀਫੀਕੇਟ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments