ਪੰਜਾਬ ਸਰਕਾਰ ਨੇ ਦਿਹਾਤੀ ਖੇਤਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ’ਤੇ ਵਿਸ਼ੇਸ਼ ਤੌਰ ਜ਼ੋਰ ਦਿੱਤਾ – ਵਿਧਾਇਕ ਬਾਜਵਾ

0
265

ਬਟਾਲਾ, 5 ਅਗਸਤ(ਸਲਾਮ ਤਾਰੀ ) – ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਸਫ਼ਰ ਦੌਰਾਨ ਮੰਜ਼ਿਲ ਉੱਤੇ ਪਹੁੰਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਪ੍ਰਗਟਾਵਾ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਖੇਤਰ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕਰਨ ਲਈ ਵਿਸ਼ੇਸ਼ ਤੌਰ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਇਸ ਉਦੇਸ਼ ਲਈ ਸੂਬਾ ਸਰਕਾਰ ਨੇ 3278 ਕਰੋੜ ਰੁਪਏ ਦੀ ਲਾਗਤ ਨਾਲ 28,815 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕਰਵਾਈ ਹੈ, ਜਦਕਿ 834 ਕਰੋੜ ਰੁਪਏ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ ਅਧੀਨ ਹਨ। ਸ. ਬਾਜਵਾ ਨੇ ਦੱਸਿਆ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ 200 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ਤੇ ਪੁਲਾਂ ਅਤੇ ਪੁਲੀਆਂ ਨੂੰ ਵੀ ਅਪਗ੍ਰੇਡ ਕੀਤਾ ਗਿਆ ਹੈ।

ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਮਾਰਕਿਟ ਕਮੇਟੀ ਕਾਦੀਆਂ ਵੱਲੋਂ ਸਾਲ 2020-21 ਦੌਰਾਨ ਤੀਜੇ ਪੜਾਅ ਤਹਿਤ 737 ਲੱਖ ਰੁਪਏ ਦੀ ਲਾਗਤ ਨਾਲ 35 ਸੜਕਾਂ ਜਿਨ੍ਹਾਂ ਦੀ ਲੰਬਾਈ 55.74 ਕਿਲੋਮੀਟਰ ਬਣਦੀ ਹੈ ਉਨ੍ਹਾਂ ਦੀ ਸਪੈਸ਼ਲ ਮੁਰੰਮਤ ਕੀਤੀ ਗਈ ਹੈ। ਇਸ ਤੋਂ ਇਲਾਵਾ 58 ਸੜਕਾਂ ਜਿਨ੍ਹਾਂ ਦੀ ਲੰਬਾਈ 93.30 ਕਿਲੋਮੀਟਰ ਹੈ ਉਨ੍ਹਾਂ ’ਤੇ 17 ਲੱਖ ਰੁਪਏ ਦੀ ਲਾਗਤ ਨਾਲ ਪੈਚ ਵਰਕ ਕੀਤਾ ਗਿਆ ਹੈ। ਸ. ਬਾਜਵਾ ਨੇ ਕਿ ਚੌਥੇ ਫੇਸ ਤਹਿਤ ਮਾਰਕਿਟ ਕਮੇਟੀ ਕਾਦੀਆਂ ਵੱਲੋਂ 12 ਕਿਲੋਮੀਟਰ 20 ਹੋਰ ਸੜਕਾਂ ਦੀ ਮੁਰੰਮਤ 162 ਲੱਖ ਰੁਪਏ ਨਾਲ ਕੀਤੀ ਜਾਵੇਗੀ। ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਸੰਪਰਕ ਸੜਕਾਂ ਦਾ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ ਹੈ।

Previous articleਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨ ‘ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਦਿੱਤਾ ਅਧਿਕਾਰ
Next articleਰੋਟਰੀ ਭਵਨ ਵਿਖੇ ਇਨਰਵੀਲ ਕਲੱਬ ਬਟਾਲਾ ਨੇ ਤੀਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ
Editor-in-chief at Salam News Punjab

LEAVE A REPLY

Please enter your comment!
Please enter your name here