spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਵਿੱਚ ਰਿਸੈਪਸਨ ਬਨਾਉਣ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਵਿੱਚ ਰਿਸੈਪਸਨ ਬਨਾਉਣ ਦਾ ਫੈਸਲਾ

ਬਟਾਲਾ, 6 ਅਗਸਤ (ਸਲਾਮ ਤਾਰੀ ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦੇਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਸਹੂਲਤ ਦੇ ਵਾਸਤੇ ਰਿਸੈਪਸਨ ਬਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਸਿੱਖਿਆ ਵਿਭਾਗ ਵੱਲੋਂ ਪਹਿਲੇ ਗੇੜ ਦੌਰਾਨ 735 ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਤਿਆਰ ਕਰਨ ਵਾਸਤੇ 88 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਮਕਸਦ ਦੀ ਪੂਰਤੀ ਲਈ 88.20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪੱਤਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਸਕੂਲ ਲਈ 12000 ਰੁਪਏ ਜਾਰੀ ਕੀਤੇ ਗਏ ਹਨ।

ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੁਣ ਤੱਕ 13000 ਦੇ ਕਰੀਬ ਸਮਾਰਟ ਸਕੂਲ ਬਣਾਏ ਹਨ। ਇਨ੍ਹਾਂ ਸਕੂਲਾਂ ਵਿੱਚ ਐਜੂਕੇਸ਼ਨ ਪਾਰਕ, ਸਮਾਰਟ ਕਲਾਸ ਰੂਮ, ਬਾਲਾ ਵਰਕ, ਕਲਰ ਕੋਡਿੰਗ, ਡਿਜਿਟਲ ਡਿਸਪਲੇਅ ਬੋਰਡ, ਟੀਚਰਜ਼ ਆਨਰ ਬੋਰਡ, ਵਿਦਿਆਰਥੀ ਆਨਰ ਬੋਰਡ, ਸੀ.ਸੀ.ਟੀ.ਵੀ. ਕੈਮਰੇ, ਲਿਸਨਿੰਗ ਲੈਬ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਇਨ੍ਹਾਂ ਸਕੂਲਾਂ ਵਿੱਚ ਹੋਰ ਤਬਦੀਲੀ ਦੀ ਪ੍ਰਕਿਰਿਆ ਆਰੰਭੀ ਗਈ ਹੈ। ਇਸ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਬਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਬਾਹਰੋਂ ਆਉਣ ਵਾਲੇ ਵਿਅਕਤੀ ਇਸ ਥਾਂ ’ਤੇ ਅਰਾਮ ਨਾਲ ਬੈਠ ਸਕਣ ਅਤੇ ਹਰ ਤਰ੍ਹਾਂ ਦੀ ਸੂਚਨਾ ਪ੍ਰਾਪਤ ਕਰ ਸਕਣ। ਸ. ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਸੁਧਾਰ ਕਰਕੇ ਸੂਬੇ ਨੂੰ ਮੋਹਰੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments