spot_img
Homeਮਾਝਾਗੁਰਦਾਸਪੁਰਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ,ਪੰਜਾਬ ਵੱਲੋਂ 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਰੋਸ...

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ,ਪੰਜਾਬ ਵੱਲੋਂ 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ :

ਕਾਦੀਆ 9 ਅਗੱਸਤ (ਸਲਾਮ ਤਾਰੀ)
ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ, ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ।
ਯੂਨੀਅਨ ਦੀ ਸੂਬਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ ।ਯੂਨੀਅਨ ਦੇ ਸੂਬਾ ਪ੍ਰਧਾਨ ਦਲਜੀਤ ਕੌਰ ਅਤੇ ਕੁਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਪਿਛਲੇ ਸੱਤ ਸਾਲਾਂ ਦੀ ਠੇਕੇ ਦੀ ਨੌਕਰੀ ਦੇ ਸੰਤਾਪ ਤੋਂ ਅੱਕੇ ਹੋਏ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਅੰਮ੍ਰਿਤਸਰ ਵਿਖੇ ਹੋ ਰਹੀ ਇਸ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ । ਉਹਨਾਂ ਕਿਹਾ ਕਿ ਸਾਡੀ ਇੱਕੋ ਇੱਕ ਮੁੱਖ ਮੰਗ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਹੈ ।
ਯੂਨੀਅਨ ਦੇ ਜਿਲ੍ਹਾ ਆਗੂ ਹਰਪ੍ਰੀਤ ਗੋਨਿਆਣਾ ਨੇ ਇਸ ਮੌਕੇ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ ਨਿਯਮਾਂ ਅਨੁਸਾਰ ਭਰਤੀ ਹੋਏ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤੁਰੰਤ ਰੈਗੂਲਰ ਕੀਤਾ ਜਾਵੇ । ਜ਼ਿਕਰਯੋਗ ਹੈ ਕਿ 2018 ਵਿੱਚ ਐਸ.ਐਸ.ਏ/ ਰਮਸਾ ਨੂੰ ਰੈਗੂਲਰ ਕਰਨ ਲਈ ਬਣਾਈ ਪਾਲਿਸੀ ਅਧੀਨ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਤੋਂ ਵੀ ਆਪਸ਼ਨ ਕਲਿੱਕ ਕਰਵਾਈ ਗਈ ਸੀ ਪਰ ਸਰਕਾਰ ਵੱਲੋਂ ਧੋਖਾ ਕਰਦੇ ਹੋਏ ਇਸ ਪਾਲਿਸੀ ਅਧੀਨ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ । ਜੇਕਰ ਸਰਕਾਰ ਸਾਡੀ ਰੈਗੂਲਰ ਕਰਨ ਦੀ ਇਸ ਮੰਗ ਨੂੰ ਨਹੀਂ ਮੰਨਦੀ ਤਾਂ ਆਉਂਦੇ ਦਿਨਾਂ ਵਿੱਚ ਇਸ ਸੰਘਰਸ਼ ਦਾ ਤਿੱਖਾ ਰੂਪ ਦੇਖਣ ਨੂੰ ਮਿਲੇਗਾ ।
ਇਸ ਦੌਰਾਨ ਯੂਨੀਅਨ ਦੇ ਸੁਖਜੀਤ ਸਿੰਘ,ਹਰਪ੍ਰੀਤ ਸਿੰਘ ,ਪ੍ਰਿਤਪਾਲ ਸਿੰਘ ,ਜਤਿੰਦਰ ਪਾਲ ਸਿੰਘ ,ਸਤਨਾਮ ਸਿੰਘ,ਅਮਰੀਸ਼ ਸ਼ਰਮਾ, ਬਿਕਰਮਜੀਤ ਸਿੰਘ ,ਸੀਮਾ ਰਾਣੀ, ਗੁਰਦੀਪ ਸਿੰਘ, ਸੰਦੀਪ ਕੁਮਾਰ ,ਵਿਪਨੀਤ ਕੌਰ, ਦਲਜੀਤ ਕੌਰ, ਜਸਲੀਨ ਕੌਰ, ਸਾਕਸ਼ੀ ਸਹਿਗਲ, ਅੰਮ੍ਰਿਤਾ ਸਿੰਘ,ਮੋਨਿਕਾ ਰਾਣੀ, ਨਵਪ੍ਰੀਤ ਕੌਰ, ਰਿਤੂ ਮਹਾਜਨ, ਅਮਰਿੰਦਰ ਕੌਰ, ਸੰਦੀਪ ਕੌਰ, ਸੰਦੀਪ ਸੈਣੀ, ਸਪਨਾ, ਰਜਿੰਦਰ ਕੌਰ ਅਤੇ ਜਗਬੀਰ ਸਿੰਘ ਆਦਿ ਮੈਂਬਰ ਹਾਜ਼ਰ ਸਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments