spot_img
Homeਮਾਝਾਗੁਰਦਾਸਪੁਰਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ,ਪੰਜਾਬ ਵੱਲੋਂ 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਰੋਸ...

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ,ਪੰਜਾਬ ਵੱਲੋਂ 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ

ਗੁਰਦਾਸਪੁਰ 9 ਅਗੱਸਤ (ਸਲਾਮ ਤਾਰੀ)

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ, ਪੰਜਾਬ ਦੀ ਗੁਰਦਾਸਪੁਰ ਇਕਾਈ ਵੱਲੋਂ ਆਪਣੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘੇਰਾਓ ਕਰਨ ਦਾ ਐਲਾਨ ਕੀਤਾ ਗਿਆ ।
ਯੂਨੀਅਨ ਦੀ ਜਿਲ੍ਹਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ ਅਧਿਆਪਕਾਂ ਨੇ ਸਟਾਫ਼ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ । ਜਿਲ੍ਹਾ ਇਕਾਈ ਮੈਂਬਰ ਸੰਦੀਪ ਕੌਰ, ਅੰਮ੍ਰਿਤਾ ਸਿੰਘ,ਨਵਪ੍ਰੀਤ ਕੌਰ ,ਦੀਪਾ ਬਾਗਲ ਨੇ ਦੱਸਿਆ ਕਿ ਪਿਛਲੇ ਸੱਤ ਸਾਲਾਂ ਦੀ ਠੇਕੇ ਦੀ ਨੌਕਰੀ ਦੇ ਸੰਤਾਪ ਤੋਂ ਅੱਕੇ ਹੋਏ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਅੰਮ੍ਰਿਤਸਰ ਵਿਖੇ ਹੋ ਰਹੀ ਇਸ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ । ਉਹਨਾਂ ਕਿਹਾ ਕਿ ਸਾਡੀ ਇੱਕੋ ਇੱਕ ਮੁੱਖ ਮੰਗ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਦੀ ਹੈ ।
ਯੂਨੀਅਨ ਦੇ ਜਿਲ੍ਹਾ ਆਗੂ ਹਰਪ੍ਰੀਤ ਗੋਨਿਆਣਾ ਨੇ ਇਸ ਮੌਕੇ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ ਨਿਯਮਾਂ ਅਨੁਸਾਰ ਭਰਤੀ ਹੋਏ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਤੁਰੰਤ ਰੈਗੂਲਰ ਕੀਤਾ ਜਾਵੇ । ਜ਼ਿਕਰਯੋਗ ਹੈ ਕਿ 2018 ਵਿੱਚ ਐਸ.ਐਸ.ਏ/ ਰਮਸਾ ਨੂੰ ਰੈਗੂਲਰ ਕਰਨ ਲਈ ਬਣਾਈ ਪਾਲਿਸੀ ਅਧੀਨ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਤੋਂ ਵੀ ਆਪਸ਼ਨ ਕਲਿੱਕ ਕਰਵਾਈ ਗਈ ਸੀ ਪਰ ਸਰਕਾਰ ਵੱਲੋਂ ਧੋਖਾ ਕਰਦੇ ਹੋਏ ਇਸ ਪਾਲਿਸੀ ਅਧੀਨ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ । ਜੇਕਰ ਸਰਕਾਰ ਸਾਡੀ ਰੈਗੂਲਰ ਕਰਨ ਦੀ ਇਸ ਮੰਗ ਨੂੰ ਨਹੀਂ ਮੰਨਦੀ ਤਾਂ ਆਉਂਦੇ ਦਿਨਾਂ ਵਿੱਚ ਇਸ ਸੰਘਰਸ਼ ਦਾ ਤਿੱਖਾ ਰੂਪ ਦੇਖਣ ਨੂੰ ਮਿਲੇਗਾ ।
ਇਸ ਦੌਰਾਨ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਦੇ ਸੰਦੀਪ ਕੌਰ ,ਅੰਮ੍ਰਿਤਾ ਸਿੰਘ, ਮੋਨਿਕਾ ਰਾਣੀ, ਰਿਤੂ ਮਹਾਜਨ,ਨਵਪ੍ਰੀਤ ਕੌਰ, ਸਪਨਾ, ਰਜਿੰਦਰ ਕੌਰ, ਅਮਰਿੰਦਰ ਕੌਰ, ਸੰਦੀਪ ਸੈਣੀ ਆਦਿ ਮੈਂਬਰ ਹਾਜ਼ਰ ਸਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments