spot_img
Homeਮਾਝਾਗੁਰਦਾਸਪੁਰਸਰਕਾਰੀ ਸਕੂਲ ਤੁਗਲਵਾਲ ਵਿਖੇ ਗਣਿਤ ਮੇਲਾ ਕਰਵਾਇਆ

ਸਰਕਾਰੀ ਸਕੂਲ ਤੁਗਲਵਾਲ ਵਿਖੇ ਗਣਿਤ ਮੇਲਾ ਕਰਵਾਇਆ

ਕਾਦੀਆ 9 ਅਗੱਸਤ (ਸਲਾਮ ਤਾਰੀ) ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸਰਕਾਰੀ ਹਾਈ ਸਕੂਲ ਤੁਗਲਵਾਲ ਬਲਾਕ ਕਾਦੀਆਂ 1 ਗੁਰਦਾਸਪੁਰ ਵਿਖੇ ਸ੍ਰੀ ਲਖਵਿੰਦਰ ਸਿੰਘ ਗਣਿਤ ਮਾਸਟਰ ਦੀ ਰਹਿਨੁਮਾਈ ਹੇਠ ਗਣਿਤ ਮੇਲਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਗਣਿਤ ਦੀਆਂ ਕਿਰਿਆਵਾਂ ਨੂੰ ਅਸਾਨ ਤਰੀਕੇ ਨਾਲ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕੀਤੀ। ਇਸ ਸਮੇਂ ਬੀ. ਐੱਮ. (ਗਣਿਤ) ਕਾਦੀਆਂ 1 ਬਲਜੀਤ ਸਿੰਘ ਵੱਲੋਂ ਸਕੂਲ ਦੀ ਵਿਜਿਟ ਕੀਤੀ ਅਤੇ ਮਾਸਟਰ ਲਖਵਿੰਦਰ ਸਿੰਘ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਮਾਡਲਾਂ ਦੀ ਪ੍ਰਸੰਸਾ ਕੀਤੀ ਗਈ। ਇਸ ਸਕੂਲ ਦੇ ਮੁੱਖ ਅਧਿਆਪਕ ਰਜਵੰਤ ਕੌਰ ਵੱਲੋਂ ਗਣਿਤ ਅਧਿਆਪਕ ਲਖਵਿੰਦਰ ਸਿੰਘ ਅਤੇ ਵਿਦਿਆਰਥੀਆਂ ਦੇ ਮਾਡਲਾਂ ਦੀ ਪ੍ਰਸੰਸਾ ਕੀਤੀ ਗਈ ਇਸ ਸਮੇਂ ਸਮੂਹ ਸਟਾਫ ਹਾਜ਼ਰ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments