spot_img
Homeਮਾਝਾਗੁਰਦਾਸਪੁਰਪਿੰਡ ਸੰਧਵਾਂ ਚ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ ਗੁਰਇਕਬਾਲ ਸਿੰਘ...

ਪਿੰਡ ਸੰਧਵਾਂ ਚ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਚ ਅਨੇਕਾ ਪਰਿਵਾਰ ਅਕਾਲੀ ਦਲ ਚ ਸ਼ਾਮਲ

ਕਾਦੀਆ 10 ਅਗੱਸਤ (ਸਲਾਮ ਤਾਰੀ)

ਹਲਕਾ ਕਾਦੀਆਂ ਦੇ ਪਿੰਡ ਸੰਧਵਾਂ ਦੇ ਵਿਚ ਅਕਾਲੀ ਆਗੂ ਹਰਦੇਵ ਸਿੰਘ ਦੇਬੀ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ ।ਜਿਸ ਵਿਚ ਵਿਸ਼ੇਸ਼ ਤੌਰ ਤੇ ਪੁੱਜੇ ਹਲਕਾ ਕਾਦੀਆਂ ਤੋਂ ਸੀਨੀਅਰ ਅਕਾਲੀ ਲੀਡਰ ਕੌਮੀ ਜਥੇਬੰਧਕ ਸਕੱਤਰ ਗੁਰਇਕਬਾਲ ਸਿੰਘ ਪੀਏਸੀ ਮੈਂਬਰ ।ਇਸ ਦੌਰਾਨ ਪਿੰਡ ਸੰਧਵਾ ਤੋਂ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ (ਪੀਏਸੀ )ਮੈਂਬਰ ਸਰਦਾਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਕਈ ਪਰਿਵਾਰ ਅਕਾਲੀ ਦਲ ਚ ਸ਼ਾਮਲ ਹੋਏ ।ਇਸ ਦੌਰਾਨ ਸ਼ਾਮਲ ਹੋਏ ਪਰਿਵਾਰਾਂ ਨੂੰ ਮਾਹਲ ਦੇ ਵੱਲੋਂ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ।ਸ਼ਾਮਲ ਹੋਏ ਲੋਕਾਂ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੇ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਹਮੇਸ਼ਾਂ ਖੜ੍ਹੇ ਰਹਿਣਗੇ ।ਗੁਰਇਕਬਾਲ ਸਿੰਘ ਮਾਹਲ ਨੇ ਸ਼ਾਮਲ ਹੋਏ ਪਰਿਵਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਜੀ ਵੱਲੋਂ ਪੰਜਾਬ ਦੇ ਵਿਕਾਸ ਲਈ ਦਿੱਤੇ ਗਏ 13 ਨੁਕਾਤੀ ਪ੍ਰੋਗਰਾਮ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪਾਰਟੀ ਦਾ ਹਲਕੇ ਵਿਚ ਹਰ ਦਿਨ ਵੱਧਦਾ ਅਧਾਰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹੋਣ ਵਾਲੀ ਚੜ੍ਹਾਈ ਦੀ ਗਵਾਹੀ ਭਰਦਾ ਹੈ।ਮਾਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮਜੀਤ ਸਿੰਘ ਮਜੀਠੀਆ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ ਨਿਰਦੇਸ਼ ਹੇਠ ਹਲਕਾ ਕਾਦੀਆਂ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਅਕਾਲੀ ਦਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਲੋਕ ਹੁਣ ਪੰਜਾਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੇਖਣਾ ਚਾਹੁੰਦੇ ਹਨ ਉਨ੍ਹਾਂ ਦੱਸਿਆ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਲੋਕ ਦੇਖਣਾ ਚਾਹੁੰਦੇ ਹਨ ।ਉਹ ਦਿਨ ਦੂਰ ਨਹੀਂ ਜਦੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਜਿੱਤ ਹਾਸਲ ਕਰੇਗਾ ਅਤੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ ।ਇਸ ਮੀਟਿੰਗ ਦੇ ਵਿੱਚ ਅਕਾਲੀ ਦਲ ਦੇ ਆਗੂ ਵਰਕਰ ਸਰਪੰਚ ਪੰਚ ਚੇਅਰਮੈਨ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments