spot_img
Homeਮਾਝਾਗੁਰਦਾਸਪੁਰਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ: ਐਸ.ਐਚ.ਓ ਸੇਖਵਾਂ

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਨੇ ਵਧਾਈ ਚੌਕਸੀ: ਐਸ.ਐਚ.ਓ ਸੇਖਵਾਂ

ਨੌਸ਼ਹਿਰਾ ਮੱਝਾ ਸਿੰਘ, 10 ਅਗਸ਼ਤ (ਰਵੀ ਭਗਤ)-ਐਸ.ਐਸ.ਪੀ ਪੁਲਿਸ ਜ਼ਿਲਾ ਬਟਾਲਾ ਰਛਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਨੇ ਚੌਕਸੀ ਵਧਾਈ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਸੇਖਵਾਂ ਦੇ ਨਵ-ਨਿਯੁਕਤ ਐਸ.ਐਚ.ਓ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਚੌਂਕਾਂ ਟੀ-ਪੁਆਇੰਟਾਂ ਤੇ ਸਪੈਸ਼ਲ ਨਾਕੇ ਲਗਾ ਕੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਹਰ ਸ਼ੱਕੀ ਵਿਅਕਤੀ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਪਬਲਿਕ ਕੋਲੋਂ ਵੀ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਸ਼ੱਕੀ ਵਿਅਕਤੀ ਘੁੰਮਦਾ ਜਾਂ ਕੋਈ ਲਾਵਾਰਿਸ ਚੀਜ਼ ਮਿਲੇ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਪਬਲਿਕ ਦੀ ਹਿਫ਼ਾਜ਼ਤ ਲਈ ਵਚਨਬੱਧ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਏਗਾ।

RELATED ARTICLES
- Advertisment -spot_img

Most Popular

Recent Comments