spot_img
Homeਮਾਝਾਗੁਰਦਾਸਪੁਰਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੱਖ -ਵੱਖ ਵਿਸ਼ਿਆਂ 'ਤੇ ਭਾਸ਼ਣ ਮੁਕਾਬਲੇ ਕਰਵਾਏ ਗਏ...

ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵੱਖ -ਵੱਖ ਵਿਸ਼ਿਆਂ ‘ਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਵਧੀਆ ਕਾਰਗੁਜ਼ਾਰੀ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ

ਕਾਦੀਆਂ 12 ਅਗਸਤ (ਸਲਾਮ ਤਾਰੀ ) – ਅੱਜ ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਕਾਦੀਆਂ ਦੀ ਤਰਫੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਲੜਕੀਆਂ ਵਿੱਚ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸ਼ਰਮਾ ਦੀ ਅਗਵਾਈ ਵਿੱਚ ਭਰੂਣ ਹੱਤਿਆ, ਕੋਵਿਡ -19 ਅਤੇ ਮਹਾਨ ਸ਼ਖਸੀਅਤਾਂ ‘ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਖ -ਵੱਖ ਵਿਸ਼ਿਆਂ ਸਮੇਤ ਕੋਵਿਡ -19 ਵਿਸ਼ੇ ਉੱਪਰ ਵਿਦਿਆਰਥੀਆਂ ਨੇ ਦੁਆਰਾ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਇਸ ਮੌਕੇ ਰਾਜਬੀਰ ਕੌਰ ਨੇ ਬਤੌਰ ਜੱਜ ਭੂਮਿਕਾ ਨਿਭਾਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਬਲਾਕ ਨੋਡਲ ਅਫਸਰ ਪ੍ਰਿੰਸੀਪਲ ਰਾਮਲਾਲ ਵੀ ਹਾਜ਼ਰ ਸਨ।ਇਨ੍ਹਾਂ ਮੁਕਾਬਲੇ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਵਰਮਾ ਵੱਲੋਂ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕੀਤੇ ਗਏ। ਇਸ ਮੌਕੇ ਮਨਪ੍ਰੀਤ ਕੌਰ ਪਹਿਲੇ ਅਤੇ ਨਵਜੋਤ ਕੌਰ ਦੂਜੇ ਸਥਾਨ ‘ਤੇ ਰਹੀ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਸ਼ਰਮਾ ਨੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸ਼ਰਮਾ ਅਤੇ ਬਲਾਕ ਨੋਡਲ ਅਫਸਰ ਰਾਮਲਾਲ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਵਿਪ ਅਕਸਰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਮੁਕਾਬਲਿਆਂ ਦਾ ਆਯੋਜਨ ਕਰਦੀ ਹੈ, ਇਸ ਲੜੀ ਦੇ ਤਹਿਤ, ਬੀਤੇ ਦਿਨੀਂ ਮਹਿਲਾ ਪ੍ਰਮੁੱਖ ਸ਼ੈਲੀਕਾ ਅਗਰਵਾਲ ਦੀ ਅਗਵਾਈ ਵਿੱਚ ਇੱਕ ਰਾਜ ਪੱਧਰੀ ਕਲੇਅ ਮਾਡਲ ਮੁਕਾਬਲਾ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਭਾਗ ਲੈਣ ਵਾਲੀਆਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਦਿੱਤੇ ਗਏ ਹਨ । ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਭਾਰਤੀ ਨਾਗਰਿਕ ਦਾ ਫਰਜ਼ ਬਣਦਾ ਹੈ ਮਹਿਲਾਵਾਂ ਦੀ ਰੱਖਿਆ ਲਈ ਦਾਜ ਪ੍ਰਥਾ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹੇ ਤਾਂ ਜੋ ਕੋਈ ਵੀ ਮਨੁੱਖ ਲੜਕੀਆਂ ਨੂੰ ਬੋਝ ਨਾ ਸਮਝੇ ਅਤੇ ਅਜਿਹੀ ਘਿਣਾਉਣੀ ਹਰਕਤ ਨਾ ਕਰੇ। ਕੋਵਿਡ ‘ਤੇ ਬੋਲਦਿਆਂ, ਉਹਨਾਂ ਕਿਹਾ ਕਿ ਕੋਵਿਡ 19 ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ, ਇਸ ਲਈ ਹਰੇਕ ਵਿਦਿਆਰਥੀ ਨੂੰ ਆਪਣੀ ਅਤੇ ਦੂਜਿਆਂ ਦੀ ਦੇਖਭਾਲ ਕਰਨੀ ਚਾਹੀਦੀ ਹੈ, ਮਾਸਕ ਲਗਾਉਣੇ ਚਾਹੀਦੇ ਹਨ, ਸਮਾਜਕ ਦੂਰੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ ਤਾਂ ਜੋ ਉਹ ਸੁਰੱਖਿਅਤ ਰਹਿਣ ਅਤੇ ਚੰਗੀ ਤਰ੍ਹਾਂ ਪੜ੍ਹਾਈ ਕਰ ਸਕਣ.। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਸ਼ਰਮਾ ਨੇ ਭਾਵਿਪ ਵੱਲੋਂ ਕਰਵਾਏ ਗਏ ਇਸ ਮੁਕਾਬਲੇ ਲਈ ਸੰਸਥਾ ਦੇ ਪ੍ਰਧਾਨ ਮੁਕੇਸ਼ ਵਰਮਾ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਵੀ ਅਜਿਹੇ ਪ੍ਰੇਰਨਾਦਾਇਕ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ। ਬਲਾਕ ਨੋਡਲ ਅਫਸਰ ਪ੍ਰਿੰਸੀਪਲ ਰਾਮਲਾਲ ਨੇ ਵਿਦਿਆਰਥੀਆਂ ਨੂੰ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੀ ਪੜ੍ਹਾਈ ਪੂਰੇ ਜੋਸ਼ ਨਾਲ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਡੀ ਡੀ ਪੰਜਾਬੀ ਵਿੱਚ 100 ਤੋਂ ਵੱਧ ਵੀਡੀਓ ਪ੍ਰਸਾਰਣ ਕਰਵਾਉਣ ਵਾਲੀ ਪੰਜਾਬੀ ਬੀ ਐੱਮ ਰਾਜਬੀਰ ਕੌਰ ਨੂੰ ਵੀ ਵਧਾਈ ਦਿੱਤੀ, ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਡੀਆਰਪੀ ਦਿਲਬਾਗ ਸਿੰਘ, ਗੁਰਨਾਮ ਸਿੰਘ ਮੰਡ ਰਾਜਵੰਤ ਕੌਰ ਸੁਪ੍ਰੀਤ ਕੌਰ , ਜਸਬੀਰ ਸਿੰਘ ਸਮਰਾ ਪਵਨ ਕੁਮਾਰ ਆਦਿ ਹਾਜ਼ਰ ਸਨ।
ਸੁਰਖੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments