spot_img
Homeਮਾਝਾਗੁਰਦਾਸਪੁਰਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ ਅਜ਼ਾਦੀ ਦਿਹਾੜੇ ਮੌਕੇ ਲਹਿਰਾਉਣਗੇ ਕੌਮੀ ਝੰਡਾ

ਐੱਸ.ਡੀ.ਐੱਮ. ਬਟਾਲਾ ਬਲਵਿੰਦਰ ਸਿੰਘ ਅਜ਼ਾਦੀ ਦਿਹਾੜੇ ਮੌਕੇ ਲਹਿਰਾਉਣਗੇ ਕੌਮੀ ਝੰਡਾ

ਬਟਾਲਾ, 13 ਅਗਸਤ (ਸਲਾਮ ਤਾਰੀ ) – 15 ਅਗਸਤ ਨੂੰ ਪੂਰੇ ਦੇਸ਼ ਦੇ ਨਾਲ ਬਟਾਲਾ ਸ਼ਹਿਰ ਵਿੱਚ ਵੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨਿਭਾਉਣਗੇ।

ਅਜ਼ਾਦੀ ਦਿਹਾੜੇ ਸਬੰਧੀ ਅੱਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸਦਾ ਨਿਰੀਖਣ ਨਾਇਬ ਤਹਿਸੀਲਦਾਰ ਬਟਾਲਾ ਸ੍ਰੀਮਤੀ ਅਰਚਨਾ ਸ਼ਰਮਾਂ ਨੇ ਕੀਤਾ। ਇਸ ਮੌਕੇ ਉਨਾਂ ਨਾਲ ਐੱਸ.ਪੀ. ਹੈੱਡਕੁਆਟਰ ਸ. ਗੁਰਪ੍ਰੀਤ ਸਿੰਘ, ਡੀ.ਐੱਸ.ਪੀ. ਪਰਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਫੁੱਲ ਡਰੈਸ ਰਿਹਰਸਲ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਬੈਂਡ ਦੀਆਂ ਟੀਮਾਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਬਦ ਗਾਇਨ, ਦੇਸ਼ ਭਗਤੀ ਦੇ ਗੀਤ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਵੀ ਕੀਤੀ ਗਈ।

ਫੁੱਲ-ਡਰੈਸ ਰਿਹਰਸਲ ਤੋਂ ਬਾਅਦ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਅਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੀ ਤਿਆਰੀ ਕੱਲ ਤੱਕ ਪੂਰੀ ਕਰ ਲਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਅਜ਼ਾਦੀ ਸਮਾਗਮ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਦੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜਾ ਸਾਡਾ ਕੌਮੀ ਤਿਓਹਾਰ ਹੈ ਅਤੇ ਇਸ ਨੂੰ ਪੂਰੀ ਬਟਾਲਾ ਤਹਿਸੀਲ ਵਿੱਚ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ।

ਇਸ ਮੌਕੇ ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਪ੍ਰਿੰਸੀਪਲ ਅਜੇ ਅਰੋੜਾ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਦਵਿੰਦਰ ਪਾਲ ਸਿੰਘ, ਪ੍ਰੋਫੈਸਰ ਜਸਬੀਰ ਸਿੰਘ, ਬਾਗਬਾਨੀ ਵਿਕਾਸ ਅਧਿਕਾਰੀ ਹਰਪ੍ਰੀਤ ਸਿੰਘ, ਬਾਊ ਸੁੰਦਰ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ਼ਸ਼ੀ ਭੂਸ਼ਨ ਵਰਮਾ ਵੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments