No voter to be left behind-ਤਹਿਤ ‘ਸਵੀਪ ਮੁਹਿੰਮ’ ਰਾਹੀਂ ਯੁਵਕਾਂ ਨੂੰ 100 ਫੀਸਦ ਬਤੌਰ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਵਿਭਾਗਾਂ ਨੂੰ ਨਿਰਦੇਸ਼

0
263

ਗੁਰਦਾਸਪੁਰ, 7 ਜੂਨ ( ਸਲਾਮ ਤਾਰੀ )  ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ -ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਗਾਮੀ ਵਿਧਾਨ ਸਭਾ ਚੋਣਾਂ 2022 ਵਿਚ ਯੁਵਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦਾ ਸਲੋਗਨ ‘no voter to be left behind’ ਹੈ। ਇਸ ਲਈ ਸਵੀਪ ਮੁਹਿੰਮ ਤਹਿਤ ਯੁਵਕਾਂ ਨੂੰ 100 ਫੀਸਦ ਬਤੌਰ ਵੋਟਰ ਰਜਿਸਟਰਡ ਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾਣ

ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਲਕਾ ਪੱਧਰ ਤੇ ਕਾਲਜਾਂ ਦੇ ਨੋਡਲ ਅਫਸਰ, ਐਨ.ਜੀ.ਓ, ਸਵੀਪ ਪਾਰਟਨਰ ਏਜੰਜੀਆਂ, ਕੈਂਪਸ ਅੰਬੈਸਡਰ, ਬੀ.ਐਲ.ਓਜ਼, ਸੁਪਰਵਾਈਜ਼ਰਾਂ ਨਾਲ ਸਵੀਪ ਗਤੀਵਿਧੀਆਂ ਨਾਲ ਸਬੰਧਤ ਵੈਬੀਨਾਰ ਕੀਤੇ ਜਾਣ। ਪੋਲਿੰਗ ਸਟੇਸ਼ਨ ਪੱਧਰ, ਕਾਲਜ ਪੱਧਰ, ਸਕੂਲ ਪੱਧਰ ਤੇ ਈਐਲਸੀ ਨੂੰ ਐਕਟੀਵੇਟ ਕੀਤਾ ਜਾਵੇ ਅਤੇ ਇਨਾਂ ਰਾਹੀ ਸਵੀਪ ਗਤੀਵਿਧੀਆਂ ਦਾ ਵੱਧ ਤੋਂ ਵੱਧ ਆਨਲਾਈਨ ਪ੍ਰਚਾਰ ਆਦਿ ਕੀਤਾ ਜਾਵੇ। ਹਰੇਕ ਪੋਲਿੰਗ ਸਟੇਸ਼ਨ ਤੇ ਲਾਜ਼ਮੀ ਤੋਰ ਤੇ 10 ਯੁਵਕਾਂ ਨੂੰ ਬਤੌਰ ਵੋਟਰ ਰਜਿਸਟਰਡ ਕੀਤਾ ਜਾਵੇ

ਉਨਾਂ ਜ਼ਿਲਾ ਪੱਧਰੀ ਸਵੀਪ ਟੀਮ ਨੂੰ ਹਦਾਇਤ ਕੀਤੀ ਕਿ ਉਹ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪਲਾਨ ਤਿਆਰ ਕੀਤਾ ਜਾਵੇ। ਜਿਲੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਦੇ 18 ਸਾਲ ਅਤੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਆਨ ਲਾਈਨ ਰਜਿਸ਼ਟੇਰਨਸ਼ਨ ਕਰਵਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਜਾਂ  voterportal.eci.gov.in ਤੇ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਜਾਵੇ। ਸਕੂਲ ਪੱਧਰ ਤੇ ਈਐਲਸੀ ਨੂੰ ਐਕਟੀਵੇਟ ਕੀਤਾ ਜਾਵੇ ਅਤੇ ਇਨਾਂ ਰਾਹੀ ਸਵੀਪ ਗਤੀਵਿਧੀਆਂ ਦੇ ਆਨ ਲਾਈਨ ਪ੍ਰਚਾਰ ਕਰਵਾਇਆ ਜਾਵੇ

ਉਨਾਂ ਸਮੂਹ ਕਾਲਜਾਂ, ਸਿਖਲਾਈ ਸੰਸਥਾਵਾਂ ਦੇ ਪਿ੍ਰੰਸੀਪਲ ਅਤੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਨੋਜਵਾਨ ਵੋਟਰਾਂ ਦੀ ਭਾਗੀਦਾਰੀ ਵਧਾਉਣ ਅਤੇ ਵੋਟਰ ਰਜਿਸ਼ਟੇਰਸ਼ਨ ਸਬੰਧੀ ਜਾਗਰੂਕਤਾ ਲਿਆਉਣ ਲਈ ਕਾਲਜਾਂ ਵਿਚ ਆਨ-ਲਾਈਨ ਪ੍ਰਤੀਯੋਗਤਾਵਾਂ ਕਰਵਾਈਆਂ ਜਾਣ। ਸ਼ੋਸਲ ਮੀਡੀਆਂ ਜਿਵੇ ਵਟਸਐੱਪ, ਫੇਸਬੁੱਕ, ਟਵਿੱਟਰ ਅਤੇ ਇੰਸਟਾਗਰਾਮ ਆਦਿ ਦੀ ਵਰਤੋਂ ਕੀਤੀ ਜਾਵੇ ਅਤੇ ਜ਼ਿਲ੍ਹਾ ਚੋਣ ਅਫਸਰ ਦੀ ਫੇਸਬੁੱਕ ਪੇਜ @deogurdaspur ਤੇ ਸਵੀਪ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਸਮਰਥਨ ਦਿੱਤਾ ਜਾਵੇ

ਉਨਾਂ ਜ਼ਿਲਾ ਰੋਜ਼ਾਗਰ ਤੇ ਸਿਖਲਾਈ ਅਫਸਰ ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਜਿਲੇ ਵਿਚ ਰਜਿਸਟਰਡ ਨੋਜਵਾਨ, ਜੋ ਕਿ ਵੋਟਰ ਬਣਾਏ ਗਏ ਹਨ,ਨੂੰ ਆਨਲਾਈਨ ਪੋਰਟਲ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਜਾਂ voterportal.eci.gov.in ਤੇ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਜਾਵੇ। ਉਨਾਂ ਜ਼ਿਲ੍ਹਾ ਕੁਆਰਡੀਨੇਟਰ, ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਅਤੇ ਇੰਚਾਰਜ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਲੰਟੀਅਰ, ਭੰਗੜਾ ਟੀਮਾਂ, ਢੋਲੀ ਆਦਿ ਰਾਹੀਂ ਪਿੰਡਾਂ ਤੇ ਸ਼ਹਿਰਾਂ ਅੰਦਰ ਯੁਵਕਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾਵੇ। ਕੋੋਰੋਨਾ ਵਾਇਰਸ (ਕੋਵਿਡ-19) ਸਬੰਧੀ ਨਿਯਮਾਂ ਤੇ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਉਪਰੋਕਤ ਗਤੀਵਿਧੀਆਂ ਕੀਤੀਆਂ ਜਾਣ ਨੂੰ ਯਕੀਨੀ ਬਣਾਇਆ ਜਾਵੇ

Previous articleਬੇਰੁਜਗਾਰ  ਪ੍ਰਾਰਥੀਆਂ  WWW. PGRKAM.COM ਵੈਬਸਾਈਟ  ਤੇ ਆਪਣਾ  ਨਾਮ  ਦਰਜ  ਕਰਵਾਉਣ – ਹਰਮਨਜੀਤ ਕੌਰ
Next articleਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਭਰੀਆਂ ਜਾਣਗੀਆਂ – ਚੇਅਰਮੈਨ ਰਵੀਨੰਦਨ ਬਾਜਵਾ
Editor-in-chief at Salam News Punjab

LEAVE A REPLY

Please enter your comment!
Please enter your name here