spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਭਰੀਆਂ ਜਾਣਗੀਆਂ...

ਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਭਰੀਆਂ ਜਾਣਗੀਆਂ – ਚੇਅਰਮੈਨ ਰਵੀਨੰਦਨ ਬਾਜਵਾ

ਬਟਾਲਾ, 7 ਜੂਨ ( ਸਲਾਮ ਤਾਰੀ ) – ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਵਿੱਚੋਂ ਜ਼ਿਲ੍ਹਾ ਗੁਰਦਾਸਪੁਰ ਵਿੱਚੋਂ 269 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ। ਚੇਅਰਮੈਨ ਬਾਜਵਾ ਨੇ ਕਿਹਾ ਕਿ ਇਨਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ –  sswcd.punjab.gov.in ’ਤੇ ਅਪਲੋਡ ਕਰ ਦਿੱਤਾ ਗਿਆ ਹੈ।

ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਨਿਰੋਲ ਮਾਣਭੱਤੇ ’ਤੇ ਆਧਾਰ ਉਤੇ ਕੀਤੀ ਜਾਣ ਵਾਲੀ ਭਰਤੀ ਸਬੰਧੀ ਵੇਰਵੇ ਲਈ ਵਿਭਾਗ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਜ਼ਿਲ੍ਹੇ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments