ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦੌਰਾਨ ਵੀ ਆਨ-ਲਾਈਨ ਦਾਖ਼ਲਾ ਜਾਰੀ *

0
250

 

*ਗੁਰਦਾਸਪੁਰ 05 ਜੂਨ (ਸਲਾਮ ਤਾਰੀ )

* ਸਕੂਲਾਂ ਵਿੱਚ ਵਿਭਾਗੀ ਹਦਾਇਤਾਂ ਅਨੁਸਾਰ ਭਾਵੇਂ ਛੁੱਟੀਆਂ ਹਨ ਪਰ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਆਨ-ਲਾਈਨ ਦਾਖ਼ਲਾ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਹਰਪਾਲ ਸਿੰਘ ਸੰਧਾਵਾਲੀਆ ਨੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹਨ ਪਰ ਸਰਕਾਰੀ ਸਕੂਲਾਂ ਵਿੱਚ ਆਨ-ਲਾਈਨ ਦਾਖ਼ਲਾ ਜਾਰੀ ਹੈ ਅਤੇ ਬੱਚਿਆ ਦੇ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨਾਲ ਫ਼ੋਨ ਤੇ ਸੰਪਰਕ ਕਰਕੇ ਆਪਣੇ ਬੱਚੇ ਦਾ ਆਨ-ਲਾਈਨ ਦਾਖਲਾ ਕਰਵਾ ਸਕਦੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਗਰਮੀਆਂ ਦੀਆ ਛੁੱਟੀਆਂ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨ-ਲਾਈਨ ਸਮਰ ਕੈਂਪ ਲਗਾ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਬੇਨਤੀ ਕੀਤੀ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਮੀਡੀਆ ਸੈੱਲ ਤੋਂ ਗਗਨਦੀਪ ਸਿੰਘ ਆਦਿ ਹਾਜ਼ਰ ਸਨ। *

Previous articleਪੰਜਾਬ ਸਰਕਾਰ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 4481 ਆਸਾਮੀਆਂ ਭਰੀਆਂ ਜਾਣਗੀਆਂ – ਚੇਅਰਮੈਨ ਰਵੀਨੰਦਨ ਬਾਜਵਾ
Next articleਸਿਹਤ ਸਹੂਲਤਾਂ ਦੀ ਜਾਗਰੂਕਤਾ ਵਿਚ ਮਾਸ ਮੀਡੀਆ ਵਿੰਗ ਦੀ ਭੁਮਿਕਾ ਅਹਿਮ – ਸਿਵਲ ਸਰਜਨ ਸਿਹਤ ਸਰਗਰਮੀਆਂ ਨਾਲ ਸੰਬੰਧਤ ਕੈਲੈਂਡਰ ਰਿਲੀਜ
Editor-in-chief at Salam News Punjab

LEAVE A REPLY

Please enter your comment!
Please enter your name here