spot_img
Homeਮਾਝਾਗੁਰਦਾਸਪੁਰਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੇ 50 ਹਜ਼ਾਰ ਦੇ ਕਰਜੇ ਮਾਫ ਕਰਨ...

ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀਆਂ ਦੇ 50 ਹਜ਼ਾਰ ਦੇ ਕਰਜੇ ਮਾਫ ਕਰਨ ਦੇ ਕੀਤੇ ਐਲਾਨ ਨਾਲ ਅਨੁਸੂਚਿਤ ਜਾਤੀਆਂ ਦੇ ਕਰਜਦਾਰਾਂ ਨੂੰ 41.48 ਕਰੋੜ ਰੁਪਏ ਦੀ ਮਿਲੇਗੀ ਰਾਹਤ – ਵਿਧਾਇਕ ਲਾਡੀ

ਬਟਾਲਾ, 19 ਅਗਸਤ (ਸਲਾਮ ਤਾਰੀ ) – ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਜਾਦੀ ਦਿਵਸ ਮੌਕੇ ਐੱਸ.ਈ. ਕਾਰਪੋਰੇਸ਼ਨ ਪਾਸੋਂ 31 ਮਾਰਚ 2021 ਤੱਕ ਕਰਜਾ ਲੈਣ ਵਾਲੇ ਸਮੂਹ ਕਰਜਦਾਰਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜਾ ਮਾਫ ਕਰਨ ਦਾ ਐਲਾਨ ਕਰਕੇ ਲਗਭਗ 10151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਇਸ ਐਲਾਨ ਦਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਸਵਾਗਤ ਕੀਤਾ ਹੈ।

ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਰਾਜ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹੇ ਹਨ ਅਤੇ ਏਸੇ ਲੜੀ ਦੇ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਕਾਰਪੋਰੇਸ਼ਨ ਪਾਸੋਂ 50 ਹਜ਼ਾਰ ਤੱਕ ਦਾ ਕਰਜਾ ਪ੍ਰਾਪਤ ਕਰਨ ਵਾਲੇ ਕਰਜ਼ਦਾਰਾਂ ਦਾ ਕਰਜ਼ਾ ਮਾਫ ਕਰਕੇ 14260 ਕਰਜ਼ਦਾਰਾਂ ਨੂੰ 45.41 ਕਰੋੜ ਰੁਪਏ ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਪ੍ਰਕਾਰ ਕੈਪਟਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆ ਦੇ ਕਰਜ਼ਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਮੁੱਖ ਮੰਤਰੀ ਦੇ ਸ਼ੁਕਰਗੁਜਾਰ ਹਨ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦਲਿਤ ਸਮਾਜ ਵਿੱਚ ਖੁਸ਼ੀ ਦੇ ਲਹਿਰ ਦੌੜ ਗਈ ਹੈ।

ਵਿਧਾਇਕ ਲਾਡੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮਾਫੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ ਘਰ ਰੁਜ਼ਗਾਰ ਮੁਹੱਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜਾ ਵੰਡ ਮੁਹਿੰਮ ਦੌਰਾਨ 1779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜਾ (ਸਮੇਤ 1.35 ਕਰੋੜ ਰੁਪਏ ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸ਼ਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਮਹਾਮਾਰੀ ਕਾਰਨ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜਾ (ਸਮੇਤ 1.65 ਕਰੋੜ ਰੁਪਏ ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸ਼ਲ ਕੀਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments