spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਨੇ ਬਟਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਡਿਪਟੀ ਕਮਿਸ਼ਨਰ ਨੇ ਬਟਾਲਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਬਟਾਲਾ, 20 ਅਗਸਤ (ਸਲਾਮ ਤਾਰੀ ) – ਬਟਾਲਾ ਸ਼ਹਿਰ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਬਟਾਲਾ ਦੇ ਅਧਿਕਾਰੀਆਂ ਨਾਲ ਜੂਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਜਿਨ੍ਹਾਂ ਮਾਰਗਾਂ ਤੋਂ ਨਗਰ ਕੀਰਤਨ ਜਾਂ ਸੰਗਤ ਨੇ ਲੰਘਣਾ ਹੈ ਉਨ੍ਹਾਂ ਨੂੰ ਪਹਿਲ ਦੇ ਅਧਾਰ ’ਤੇ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰ ਵਿੱਚ ਇੱਕ ਵੀ ਸੀਵਰੇਜ ਹੋਲ ਢੱਕਣ ਤੋਂ ਬਿਨਾਂ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਮਿਊਂਸੀਪਲ ਕਾਰਪੋਰੇਸ਼ਨ ਦੇ ਆਪਣੇ ਕੰਮਾਂ, ਅਰਬਨ ਇੰਨਵਾਇਰਮੈਂਟ ਇੰਮਪਰੂਵਮੈਂਟ ਪ੍ਰੋਗਰਾਮ ਫੇਜ-1,2,3 ਦੇ ਕੰਮਾਂ, ਵਿੱਤ ਕਮਿਸ਼ਨ ਗ੍ਰਾਂਟ ਦੇ ਕੰਮਾਂ ਅਤੇ ਬਟਾਲਾ ਵਿਖੇ ਸੋਲਡ ਵੇਸਟ ਮੈਨਜਮੈਂਟ ਦੇ ਚੱਲ ਰਹੇ ਕੰਮਾਂ ਦਾ ਰੀਵਿਊ ਕੀਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਮੁਰਤ ਯੋਜਨਾ ਤਹਿਤ ਚੱਲ ਰਹੇ ਸੀਵਰੇਜ ਅਤੇ ਜਲ ਸਪਲਾਈ ਦੇ ਪ੍ਰੋਜੈਕਟ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਜਿਥੇ ਸੀਵਰੇਜ ਪੈ ਜਾਂਦਾ ਹੈ ਉਸ ਸੜਕ ਨੂੰ ਜਲਦ ਤੋਂ ਜਲਦ ਮੋਟਰਏਬਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐੱਸ.ਟੀ.ਪੀ. ਦਾ ਪ੍ਰੋਜੈਕਟ ਵੀ ਤਹਿ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਵੱਲੋਂ ਬਟਾਲਾ ਤਹਿਸੀਲ ਵਿੱਚ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਜਿਨ੍ਹਾਂ ਵਿੱਚ ਥਾਪਰ ਮਾਡਲ ਛੱਪੜ, ਪਾਰਕਾਂ, ਸਮਾਰਟ ਵਿਲੇਜ ਕੰਪੇਨ-1 ਅਤੇ 2 ਆਦਿ ਦਾ ਰੀਵਿਊ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦੀ ਖੁਦ ਮੌਕੇ ’ਤੇ ਜਾ ਕੇ ਨਿਗਰਾਨੀ ਕਰਨ ਅਤੇ ਕੰਮ ਦੀ ਰਫ਼ਤਾਰ ਅਤੇ ਗੁਣਵਤਾ ਦਾ ਖਾਸ ਖਿਆਲ ਰੱਖਿਆ ਜਾਵੇ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ੂਮ ਐਪ ਰਾਹੀਂ ਬਟਾਲਾ ਵਾਸੀਆਂ ਨਾਲ ਆਨ-ਲਾਈਨ ਮੀਟਿੰਗ ਵੀ ਕੀਤੀ ਗਈ ਅਤੇ ਉਨ੍ਹਾਂ ਦੀ ਮੁਸ਼ਕਲਾਂ ਸੁਣੀਆਂ। ਉਨ੍ਹਾਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਅਧਿਕਾਰੀਆਂ ਨੂੰ ਤੁਰੰਤ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments