spot_img
Homeਮਾਝਾਗੁਰਦਾਸਪੁਰਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਜਾ ਰਿਹਾ ਹੈ ਉਤਸ਼ਾਹਿਤ...

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਜਾ ਰਿਹਾ ਹੈ ਉਤਸ਼ਾਹਿਤ -ਵਧੀਕ ਡਿਪਟੀ ਕਮਿਸ਼ਨਰ ਬਲਰਾਜ ਸਿੰਘ

ਗੁਰਦਾਸਪੁਰ, 7 ਜੂਨ (ਸਲਾਮ ਤਾਰੀ ) ਕੋਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਲਈ ਮਜ਼ਦੂਰਾਂ ਦੀ ਸੰਭਾਵਤ ਘਾਟ ਨੂੰ ਮੁੱਖ ਰੱਖਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਨੂੰ ਉਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ

                                  ਇਸ ਮੋਕੇ ਗੱਲਬਾਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ,ਕਰੋਨਾ ਵਾਇਰਸ ਦੇ ਚੱਲਦਿਆਂ ਝੋਨੇ ਦੀ ਲਵਾਈ ਸਮੇਂ ਆਉਣ ਵਾਲੀ, ਮਜ਼ਦੂਰਾਂ ਦੀ ਸੰਭਾਵਤ ਘਾਟ ਦਾ ਇਕ ਬਿਹਤਰ ਬਦਲ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ,ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜਾ ਨਾਂ ਹੋਣ ਕਾਰਨ  ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ ਅਤੇ ਪੈਦਾਵਾਰ ਕਾਫੀ ਘਟ ਜਾਂਦੀ ਹੈ। ਜਿੰਨਾਂ ਖੇਤਾਂ ਵਿੱਚ ਕਮਾਦ ਦੀ ਫਸਲ ਲਈ ਗਈ ਹੋਵੇ ਉਨਾਂ ਖੇਤਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਨਾਂ ਚੁਣੋ

                        ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਜੋ ਵੀ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨਾ ਚਾਹੁੰਦਾ ਹੈ ਉਹ ਖੇਤੀ ਮਾਹਿਰਾਂ ਨਾਲ ਸੰਪਰਕ ਕਰੇ ਤਾਂ ਜੋ ਸਹੀ ਤਕਨੀਕੀ ਅਗਵਾਈ ਦਿੱਤੀ ਜਾ ਸਕੇ ਅਤੇ ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆਂ ਦਾ ਸਾਹਮਣਾ ਨਾਂ ਕਰਨਾ ਲਵੇ। ਉਨਾਂ ਕਿਹਾ ਕਿ ਕੋਵਿਡ 19 ਕਾਰਨ ਮਜ਼ਦੂਰਾਂ ਦੀ ਘਾਟ ਅਤੇ ਕਿਸਾਨਾਂ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿਥੀ ਗਈ ਹੈ । 

                         ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ 10 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਿਸੇ ਵੀ ਹਾਲਤ ਵਿੱਚ ਨਾ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਜੂਨ ਦਾ ਪਹਿਲਾ ਪੰਦਰਵਾੜਾ ਝੋਨੇ ਦੀ ਸਿੱਧੀ ਬਿਜਾਈ ਲਈ ਅਤੇ ਬਾਸਮਤੀ ਲਈ ਜੂਨ ਦਾ ਦੂਜਾ ਪੰਦਰਵਾੜਾਂ ਢੁਕਵਾਂ ਸਮਾਂ ਹੈ। ਉਨਾਂ ਕਿਹਾ ਕਿ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਪੀ ਆਰ 126 ਅਤੇ ਪੂਸਾ ਬਾਸਮਤੀ 1509 ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਵਿੱਚ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿੱਚ ਹੀ ਕੀਤੀ ਜਾਵੇ ਅਤੇ ਪਹਿਲਾ ਪਾਣੀ ਬਿਜਾਈ ਤੋਂ 20-21 ਬਾਅਦ ਲਗਾਇਆ ਜਾਵੇ ਉਨਾਂ ਕਿਹਾ ਕਿ ਬਿਜਾਈ ਕਰਨ  ਤੋਂ ਪਹਿਲਾਂ ਬੀਜ ਨੂੰ 8-12 ਘੰਟੇ ਤਕ ਪਾਣੀ ਵਿਚ ਭਿਉਂ ਕੇ ਰੱਖਣ ਤੋਂ ਬਾਅਦ ਛਾਵੇਂ ਸੁਕਾ ਕੇ 24 ਗ੍ਰਾਮ ਸਪਰਿੰਟ ਦਵਾਈ ਨੂੰ 100 ਮਿਲੀ ਲਿਟਰ ਪਾਣੀ ਵਿੱਚ ਘੋਲ ਕੇ 8 ਕਿਲੋ ਨੂੰ ਲੇਪ ਕਰ ਦੇਣਾ ਚਾਹੀਦਾ

munira salam
munira salam
Editor-in-chief at Salam News Punjab
RELATED ARTICLES

LEAVE A REPLY

Please enter your comment!
Please enter your name here

- Advertisment -spot_img

Most Popular

Recent Comments