spot_img
Homeਮਾਝਾਗੁਰਦਾਸਪੁਰਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਪਰਿਵਾਰਾਂ ਸਮੇਤ ਮੋਤੀ ਮਹਿਲ ਦਾ ਕੀਤਾ ਘੇਰਾਓ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਪਰਿਵਾਰਾਂ ਸਮੇਤ ਮੋਤੀ ਮਹਿਲ ਦਾ ਕੀਤਾ ਘੇਰਾਓ

:-
ਕਾਦੀਆ 22 ਅਗੱਸਤ (ਸਲਾਮ ਤਾਰੀ)
ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਵੱਲੋਂ ਅੱਜ ਰੱਖੜੀ ਦੇ ਤਿਉਹਾਰ ਵਾਲੇ ਦਿਨ ਪੰਜਾਬ ਸਰਕਾਰ ਵਿਰੁੱਧ ਪਟਿਆਲਾ ਵਿਖੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।
ਬਾਰਾਂਦਰੀ ਪਾਰਕ ਵਿੱਚ ਇਕੱਤਰ ਹੋਣ ਤੋਂ ਬਾਅਦ ਵਰ੍ਹਦੇ ਮੀਂਹ ਵਿੱਚ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਮੋਤੀ ਮਹਿਲ ਵੱਲ ਕੂਚ ਕੀਤਾ, ਜਿੱਥੇ ਪ੍ਰਸ਼ਾਸ਼ਨ ਵੱਲੋਂ ਬੈਰੀਕੇਡਿੰਗ ਕਰਕੇ ਇਹਨਾਂ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ।
ਇਸ ਉਪਰੰਤ ਮੈਰੀਟੋਰੀਅਸ ਸਕੂਲਾਂ ਦੇ ਸਾਰੇ ਅਧਿਆਪਕ ਵਾਈ.ਪੀ.ਐਸ. ਚੌਂਕ ਵਿੱਚ ਬੈਠ ਗਏ ਅਤੇ ਤਿੰਨ ਘੰਟਿਆਂ ਤੱਕ ਸਰਕਾਰ ਵਿਰੁੱਧ ਜੰਮ ਕੇ ਨਾਹਰੇਬਾਜ਼ੀ ਕੀਤੀ ।ਯੂਨੀਅਨ ਦੇ ਬੁਲਾਰਿਆਂ ਨੇ ਇਸ ਮੌਕੇ ਇਸ ਰੋਸ ਪ੍ਰਦਰਸ਼ਨ ਨੂੰ ਸੰਬੋਧਿਤ ਹੁੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਵਾਰ ਵਾਰ ਉਹਨਾਂ ਦੀ ਜ਼ਾਇਜ ਮੰਗ ਨੂੰ ਅੱਖੋਂ ਪਰੋਖੇ ਕਰਨ ਕਰਕੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵਿੱਚ ਵਿਆਪਕ ਰੋਸ ਪਾਇਆ ਜਾ ਰਿਹਾ ਹੈ ।

ਪੰਜਾਬ ਦੇ ਕੁੱਲ 10 ਮੈਰੀਟੋਰੀਅਸ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਪੀ.ਐਚ.ਡੀ., ਐਮ.ਫ਼ਿਲ., ਯੂ.ਜੀ.ਸੀ.(ਨੈੱਟ) ਪਾਸ ਅਤੇ ਗੋਲਡ ਮੈਡਲਿਸਟ ਅਧਿਆਪਕ ਠੇਕੇ ਦੀ ਨੌਕਰੀ ਦਾ ਸੰਤਾਪ ਹੰਢਾ ਰਹੇ ਹਨ । ਪੰਜਾਬ ਸਰਕਾਰ ਵੱਲੋਂ 2018 ਵਿੱਚ ਐਸ.ਐਸ.ਏ./ਰਮਸਾ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਲਈ ਬਣਾਈ ਪਾਲਿਸੀ ਅਧੀਨ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਤੋਂ ਵੀ ਰੈਗੂਲਰ ਹੋਣ ਲਈ ਆਪਸ਼ਨ ਕਲਿੱਕ ਕਰਵਾਈ ਗਈ ਸੀ । ਪਰ ਸਰਕਾਰ ਵੱਲੋਂ ਇਸ ਪਾਲਿਸੀ ਰਾਹੀਂ ਐਸ.ਐਸ.ਏ./ਰਮਸਾ ਦੇ 8886 ਅਧਿਆਪਕਾਂ ਨੂੰ ਤਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰ ਦਿੱਤਾ ਗਿਆ ਪਰ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨਾਲ ਸ਼ਰੇਆਮ ਧੋਖ਼ਾ ਕਰਦੇ ਹੋਏ ਇਸ ਪਾਲਿਸੀ ਅਧੀਨ ਕਲਿੱਕ ਕਰਵਾ ਕੇ ਵੀ ਰੈਗੂਲਰ ਨਹੀਂ ਕੀਤਾ ਗਿਆ ਹੈ ।
ਇਸ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਪ੍ਰਸ਼ਾਸ਼ਨ ਵੱਲੋਂ 24 ਅਗਸਤ ਨੂੰ ਮੁੱਖ ਮੰਤਰੀ ਦੇ ਓ.ਐਸ.ਡੀ. ਐਮ.ਪੀ.ਸਿੰਘ ਦੇ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖ਼ਤੀ ਭਰੋਸਾ ਦੇਣ ਤੋਂ ਬਾਅਦ ਇਸ ਧਰਨੇ ਨੂੰ ਸਮਾਪਤ ਕਰ ਦਿੱਤਾ ਗਿਆ ।ਪਰ ਇਸਦੇ ਨਾਲ ਹੀ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਇਸ ਮੀਟਿੰਗ ਵਿੱਚ ਸਾਡੀ ਰੈਗੂਲਰ ਕਰਨ ਦੀ ਮੰਗ ਨੂੰ ਨਾ ਮੰਨਿਆ ਅਤੇ 26 ਅਗਸਤ ਨੂੰ ਪੰਜਾਬ ਕੈਬਨਿਟ ਦੀ ਹੋ ਰਹੀ ਮੀਟਿੰਗ ਵਿੱਚ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੇ ਫੈਸਲੇ ਉੱਪਰ ਮੋਹਰ ਨਾ ਲਗਾਈ ਗਈ ਤਾਂ 29 ਅਗਸਤ ਤੋਂ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਪਟਿਆਲਾ ਵਿਖੇ ਪੱਕਾ ਮੋਰਚਾ ਲਾਉਣਗੇ ਘਰ ਵਾਪਸੀ ਉਦੋਂ ਹੀ ਕਰਨਗੇ ਜਦੋਂ ਤੱਕ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕਰ ਦਿੱਤਾ ਜਾਂਦਾ ।
ਇਸ ਰੋਸ ਧਰਨੇ ਵਿੱਚ ਡੀ.ਟੀ.ਐੱਫ. ਦੇ ਆਗੂ ਰਾਮ ਸ਼ਰਨ, ਜੀ.ਟੀ.ਯੂ. ਦੇ ਆਗੂ ਪਰਮਜੀਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ ।
ਇਸ ਧਰਨੇ ਵਿੱਚ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦੇ ਪ੍ਰਭਜੋਤ ਕੌਰ,ਵਿਪਨੀਤ ਕੌਰ, ਜਸਲੀਨ ਕੌਰ,ਦਲਜੀਤ ਕੌਰ ਮੋਹਾਲੀ,ਅਮਰੀਸ਼ ਸ਼ਰਮਾ,ਗੁਰਦੀਪ ਸਿੰਘ, ਪ੍ਰਿਤਪਾਲ ਸਿੰਘ,
ਹਰਪ੍ਰੀਤ ਸਿੰਘ,ਬਿਕਰਮਜੀਤ ਸਿੰਘ,ਸੁਖਜੀਤ ਸਿੰਘ ਆਦਿ ਮੈਂਬਰਾਂ ਸਮੇਤ ਸਾਰੇ ਮੈਰੀਟੋਰੀਅਸ ਸਕੂਲਾਂ ਦਾ ਸਮੁੱਚਾ ਟੀਚਿੰਗ ਸਟਾਫ਼ ਹਾਜ਼ਰ ਰਿਹਾ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments