spot_img
Homeਮਾਝਾਗੁਰਦਾਸਪੁਰਅਫ਼ਗਾਨਿਸਤਾਨ ਚ ਸਿੱਖਾਂ ਅਤੇ ਘੱਟਗਿਣਤੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਹਰ ਸੰਭਵ...

ਅਫ਼ਗਾਨਿਸਤਾਨ ਚ ਸਿੱਖਾਂ ਅਤੇ ਘੱਟਗਿਣਤੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਹਰ ਸੰਭਵ ਮਦਦ ਦੇਵੇਗੀ

ਕਾਦੀਆ 22 ਅਗੱਸਤ (ਸਲਾਮ ਤਾਰੀ) ਹਲਕਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਅੱਜ ਕਾਦੀਆਂ ਚ ਪੱਤਰਕਾਰਾਂ ਦੇ ਨਾਲ ਵਿਸ਼ੇਸ਼ ਮੁਲਾਕਾਤ ਦੋਰਾਣ ਦੱਸਿਆ ਕਿ ਤਾਲਿਬਾਨ ਵੱਲੋਂ ਅਫ਼ਗਾਨਿਸਤਾਨ ਚ ਸੱਤਾ ਤੇ ਕਾਬਜ਼ ਹੋਣ ਤੋਂ ਬਾਅਦ ਉਥੇ ਬਣੇ ਹਾਲਾਤਾਂ ਨੂੰ ਮੁੱਖ ਰਖਦਿਆਂ ਘੱਟ ਗਿਣਤੀ ਦੇ ਲੋਕਾਂ ਨੂੰ ਵਿਸ਼ੇਸ਼ ਕਰ ਸਿੱਖਾਂ ਨੂੰ ਪੰਜਾਬ ਸਰਕਾਰ ਇੱਥੇ ਆਉਣ ਤੇ ਹਰ ਸੰਭਵ ਮਦਦ ਦੇਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ (ਬਾਦਲ) ਨੇ ਪਹਿਲਾਂ ਤਾਂ ਖੇਤੀ ਕਾਨੂੰਨਾਂ ਦਾ ਸਮਰਥਣ ਕੀਤਾ। ਸੋਸ਼ਲ ਮੀਡਿਆ ਵਿੱਚ ਹਰਸਿਮਰਤ ਕੌਰ ਬਾਦਲ ਦੀ ਖੇਤੀ ਕਾਨੂੰਨਾਂ ਦੇ ਹੱਕ ਚ ਬੋਲਦੀਆਂ ਦੀਆਂ ਵੀਡਿਉ ਵੇਖਣ ਨੂੰ ਮਿਲਦੀਆਂ ਹਨ। ਸ਼੍ਰੀ ਬਾਜਵਾ ਨੇ ਕਿਹਾ ਕਿ ਸ਼ੁਰੂ ਤੋਂ ਹੀ ਕਾਂਗਰਸ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ। ਅਤੇ ਕਿਸਾਨਾਂ ਦਾ ਸਮਰਥਣ ਕੀਤਾ ਹੈ। ਕਿਸਾਨਾਂ ਦੇ ਬਿਨਾਂ ਪੰਜਾਬ ਅਧੂਰਾ ਹੈ। ਕਿਸਾਨਾਂ ਨੂੰ ਤਬਾਹ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਕਾਦੀਆਂ ਚ ਸੀਵਰੇਜ ਪ੍ਰੋਜੈਕਟ ਲਈ 50 ਕਰੋੜ ਰੁਪਏ ਮਨਜ਼ੂਰ ਕੀਤੇ ਜਾਣ, ਸਟਰੀਟ ਲਾਇਟਾਂ ਬਹਾਲ ਕਰਨ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਅਨੇਕ ਪ੍ਰੋਜੈਕਟ ਸ਼ੁਰੂ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਆਮ ਆਦਮੀ ਪਾਰਟੀ ਦੀ 300 ਯੁਨਿਟ ਮੁਫ਼ਤ ਬਿਜਲੀ ਦੇਣ ਦੀ ਗੱਲ ਤੇ ਕਿਹਾ ਕਿ ਇੱਸ ਪਾਰਟੀ ਦੀ ਕਥਨੀ ਅਤੇ ਕਰਨੀ ਚ ਅੰਤਰ ਹੈ। ਪੰਜਾਬ ਸਰਕਾਰ ਪਹਿਲਾਂ ਹੀ ਕਿਸਾਨਾਂ ਨੂੰ 200 ਯੁਨਿਟ ਮੁਫ਼ਤ ਬਿਜਲੀ ਦੇ ਰਹੀ ਹੈ। ਪੰਜਾਬ ਚ ਅਨੇਕ ਰੋਜ਼ਗਾਰ ਸਕੀਮਾਂ ਚੱਲ ਰਹੀਆਂ ਹਨ ਜਿਸਦਾ ਲਾਭ ਗ਼ਰੀਬ ਪਰਿਵਾਰ ਚੁੱਕ ਰਹੇ ਹਨ। ਇੱਸ ਮੋਕੇ ਤੇ ਉਨ੍ਹਾਂ ਨਾਲ ਕੁੰਵਰਪ੍ਰਤਾਪ ਸਿੰਘ ਬਾਜਵਾ ਮੋਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments