spot_img
Homeਮਾਝਾਗੁਰਦਾਸਪੁਰਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ,ਪੰਜਾਬ ਦੀ ਮੁੱਖ ਮੰਤਰੀ ਦੇ ਓ.ਐਸ.ਡੀ ਨਾਲ ਹੋਈ ਪੈਨਲ...

ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ,ਪੰਜਾਬ ਦੀ ਮੁੱਖ ਮੰਤਰੀ ਦੇ ਓ.ਐਸ.ਡੀ ਨਾਲ ਹੋਈ ਪੈਨਲ ਮੀਟਿੰਗ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ

ਕਾਦੀਆ 24 ਅਗੱਸਤ (ਸਲਾਮ ਤਾਰੀ)
ਅੱਜ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ,ਪੰਜਾਬ ਦੀ ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਐਮ.ਪੀ.ਸਿੰਘ ਨਾਲ ਪੈਨਲ ਮੀਟਿੰਗ ਹੋਈ । ਯੂਨੀਅਨ ਦੇ 4 ਮੈਂਬਰੀ ਵਫ਼ਦ ਨੇ ਆਪਣੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਇਸ ਮੀਟਿੰਗ ਵਿੱਚ ਉਠਾਇਆ ।
ਮੁੱਖ ਮੰਤਰੀ ਦੇ ਓ.ਐਸ.ਡੀ. ਸ਼੍ਰੀ ਐਮ.ਪੀ.ਸਿੰਘ ਨੇ ਯੂਨੀਅਨ ਦੇ ਨੁਮਾਇੰਦਿਆਂ ਦੀ ਸਾਰੀ ਗੱਲਬਾਤ ਨੂੰ ਧਿਆਨ ਨਾਲ ਸੁਣਿਆ । ਉਹਨਾਂ ਨੇ ਇਸ ਮੀਟਿੰਗ ਵਿੱਚ ਇਹ ਮੰਨਿਆ ਕਿ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਜਾਇਜ਼ ਹੈ ਅਤੇ ਇਸ ਸੰਬੰਧੀ ਮੁੱਖ ਮੰਤਰੀ ਨਾਲ ਅੱਜ ਹੀ ਗੱਲ ਕਰਕੇ ਉਹਨਾਂ ਦੀ ਇਸ ਮੰਗ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ ।
ਮੀਟਿੰਗ ਖ਼ਤਮ ਹੋਣ ਉਪਰੰਤ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਸਕਾਰਾਤਮਕ ਮਾਹੌਲ ਵਿੱਚ ਹੋਈ ਇਸ ਮੀਟਿੰਗ ਵਿੱਚ ਉਹਨਾਂ ਨੇ ਸਰਕਾਰ ਸਾਹਮਣੇ ਆਪਣੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਨੂੰ ਬੜੇ ਹੀ ਠੋਸ ਤਰੀਕੇ ਨਾਲ ਰੱਖਿਆ , ਜਿਸਦਾ ਕਿ ਹਾਂ ਪੱਖੀ ਹੁੰਗਾਰਾ ਦਿੰਦੇ ਹੋਏ ਮੁੱਖ ਮੰਤਰੀ ਦੇ ਓ.ਐਸ.ਡੀ. ਨੇ ਇਸਨੂੰ ਜਲਦ ਹੀ ਪੂਰਾ ਕਰਨ ਦਾ ਭਰੋਸਾ ਦਿੱਤਾ ।
ਇਸ ਮੀਟਿੰਗ ਵਿੱਚ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ , ਦਲਜੀਤ ਕੌਰ (ਸੂਬਾ ਪ੍ਰਧਾਨ) ਅਮਰੀਸ਼ ਸ਼ਰਮਾ ( ਮੀਤ ਪ੍ਰਧਾਨ) ਅਤੇ ਦਲਜੀਤ ਕੌਰ ( ਮੀਤ ਪ੍ਰਧਾਨ ) ਸ਼ਾਮਲ ਹੋਏ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments