spot_img
Homeਮਾਝਾਗੁਰਦਾਸਪੁਰਬਟਾਲਾ ਦੇ ਸਲੱਮ ਏਰੀਏ ਵਿੱਚ ਲੱਗੇ ਮੈਡੀਕਲ ਕੈਂਪ ਵਿਚ 31 ਮਰੀਜਾਂ ਦੀ...

ਬਟਾਲਾ ਦੇ ਸਲੱਮ ਏਰੀਏ ਵਿੱਚ ਲੱਗੇ ਮੈਡੀਕਲ ਕੈਂਪ ਵਿਚ 31 ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

ਬਟਾਲਾ, 28 ਅਗਸਤ (ਸਲਾਮ ਤਾਰੀ ) – ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਕੀਤੇ ਜਾ ਰਹੇ ਉੱਦਮ ਸਦਕਾ ਅੱਜ ਬਟਾਲਾ ਸ਼ਹਿਰ ਦੇ ਸਲੱਮ ਏਰੀਆ ਵਿਚ ਰਹਿ ਰਹੇ ਲੋਕਾਂ ਦੀ ਸਹਲੂਤ ਲਈ ਲਗਾਏ ਗਏ ਮੈਡੀਕਲ ਜਾਂਚ ਕੈਂਪ 31 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰ ਤੇ ਪੈਰਾ ਮੈਡੀਕਲ ਤੋਂ ਇਲਾਵਾ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਅਤੇ ਨਗਰ ਨਿਗਮ ਬਟਾਲਾ ਦਾ ਸਟਾਫ਼ ਮੌਜੂਦ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਤਾਰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ।

ਉਨਾਂ ਅੱਗੇ ਦੱਸਿਆ ਕਿ ਮੁਫ਼ਤ ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦੇ ਟੈਸਟ ਕਰਵਾਉਣ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ, ਬਟਾਲਾ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਂਦੀ ਹੈ।

ਸਲੱਮ ਏਰੀਆ ਵਿਚ ਲੱਗ ਰਹੇ ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਮਰੀਜਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ। ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਲਗਾਤਾਰ ਜਾਰੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments