spot_img
Homeਮਾਝਾਗੁਰਦਾਸਪੁਰਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਹਰਦੀਪ ਸਿੰਘ ਖੁਜਾਲਾ ਅਲਖ ਜਗਾਉ ਰੈਲੀ...

ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਹਰਦੀਪ ਸਿੰਘ ਖੁਜਾਲਾ ਅਲਖ ਜਗਾਉ ਰੈਲੀ ਵਿੱਚ ਸਾਥੀਆਂ ਸਮੇਤ ਪਹੁੰਚੇ

ਸ੍ਰੀ ਹਰਗੋਬਿੰਦਪੁਰ ਸਾਹਿਬ,( ਜਸਪਾਲ ਚੰਦਨ)
ਅੱਜ 29/08/21 ਫਗਵਾਰਾ ਵਿੱਚ ਬਹੁਜਨ ਸਮਾਜ ਪਾਰਟੀ ਵਲੋਂ ਅਲਖ ਜਗਾਉ ਰੈਲੀ ਆਯੋਜਿਤ ਕੀਤੀ ਗਈ ਸੀ ਅਲਖ ਜਗਾਓ ਰੈਲੀ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੌਂ ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਧਾਨ ਸ੍: ਹਰਦੀਪ ਸਿੰਘ ਖੁਜਲਾ ਅਤੇ ਕੁਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ਼੍ਰੀ ਹਰ ਗੋਬਿੰਦ ਪੁਰ ਸਾਹਿਬ ਦੀ ਸਮੁੱਚੀ ਲੀਡਰਸਿੱਪ ਨੇ ਵੱਡੇ ਕਾਫਲੇ ਨਾਲ ਸਮੂਲੀਅਤ ਕੀਤੀ ਹਲਕਾ ਪ੍ਰਧਾਨ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਬਹੁਜਨ ਸਮਾਜ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ 2022 ਦੀਆਂ ਚੌਣਾਂ ਨੂੰ ਮੁੱਖ ਰੱਖਦਿਆਂ ਬੂਥ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਿਸਨੂੰ ਸ੍ਰ ਸੁਖਬੀਰ ਸਿੰਘ ਬਾਦਲ ਜੀ ਟਿਕਟ ਦੇਣਗੇ ਉਨ੍ਹਾਂ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚੋਂ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਾਂਗੇ ਇਸ ਮੌਕੇ ਉਨ੍ਹਾਂ ਨਾਲ ਬਹੁਜਨ ਸਮਾਜ ਪਾਰਟੀ ਦੇ ਹੋਰ ਵੀ ਨਿਰਧਕ ਵਰਕਰ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments