spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ...

ਪੰਜਾਬ ਸਰਕਾਰ ਨੇ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਇਆ – ਫ਼ਤਹਿ ਬਾਜਵਾ

ਬਟਾਲਾ, 30 ਅਗਸਤ (ਸਲਾਮ ਤਾਰੀ ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਰਾਜ ਨੂੰ ਬੁਲੰਦੀਆਂ ’ਤੇ ਪਹੁੰਚਾਇਆ ਹੈ ਅਤੇ ਇਸ ਸਮੇਂ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿ ਜੰਗ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਰਾਜ ਦੇ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਦੌਰਾਨ ਵੱਡਾ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ।

ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਦੱਸਿਆ ਕਿ ਹੁਣ ਤੱਕ 13225 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪੰਜਾਬ ਸਰਕਾਰ ਦੇ ਨਾਲ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਗਿਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ। ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਵਿਧਾਇਕ ਸ. ਫ਼ਤਹਿ ਬਾਜਵਾ ਨੇ ਕਿਹਾ ਕਿ ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕੈਪਟਨ ਸਰਕਾਰ ਨੇ ਆਪਣੇ ਵਾਅਦੇ ਅਨੁਸਾਰ ਨਾ ਸਿਰਫ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਬਲਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲ ਸਿੱਖਿਆ, ਬੁਨਿਆਦੀ ਢਾਂਚੇ ਅਤੇ ਹੋਰ ਸਹੂਲਤਾਂ ਦੇ ਪੱਖ ਤੋਂ ਪ੍ਰਾਈਵੇਟ ਸਕੂਲਾਂ ਤੋਂ ਵੀ ਕਿਤੇ ਅੱਗੇ ਹਨ ਅਤੇ ਇਹੀ ਕਾਰਨ ਹੈ ਕਿ ਪਹਿਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਰਿਕਾਰਡ ਵਾਧਾ ਹੋਇਆ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments