spot_img
Homeਮਾਝਾਗੁਰਦਾਸਪੁਰਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਪੂਰਵਕ ਮਨਾਈ ਗਈ

ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਪੂਰਵਕ ਮਨਾਈ ਗਈ

ਸ੍ਰੀ ਹਰਗੋਬਿੰਦਪੁਰ ਸਾਹਿਬ (ਜਸਪਾਲ ਚੰਦਨ) ਅੱਜ ਸ੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਬੜੀ ਸ਼ਰਧਾ ਭਾਵਨਾ ਨਾਲ ਨਗਰ ਕੌਂਸਲ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਦੀ ਰਹਿਨੁਮਾਈ ਹੇਠ ਮਨਾਈ ਗਈ ਇਸ ਮੌਕੇ ਹਲਕਾ ਵਿਧਾਇਕ ਸ੍ਰ ਬਲਵਿੰਦਰ ਸਿੰਘ ਲਾਡੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਲਾਡੀ ਅਤੇ ਪ੍ਰਧਾਨ ਨਵਦੀਪ ਸਿੰਘ ਪੰਨੂ ਨੇ ਸਾਂਝੇ ਤੌਰ ਤੇ ਸ਼ਹਿਰ ਵਾਸੀਆਂ ਨੂੰ ਇਸ ਪਾਵਨ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਲਾਡੀ ਨੇ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਦਿਹਾੜੇ ਸ਼ਰਧਾ ਪੂਰਵਕ ਮਨਾਉਣੇ ਚਾਹੀਦੇ ਹਨ ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਸੁਆਮੀ ਪਾਲ ਖੋਸਲਾ, ਸਾਬਕਾ ਚੇਅਰਮੈਨ ਕੋਆਪ੍ਰਟਿਵ ਬੈਂਕ ਸ੍ਰ ਬਲਵਿੰਦਰ ਸਿੰਘ ਨਾਭਾ, ਮੰਗਤ ਰਾਮ ਨੰਦਾ, ਸੀਨੀਅਰ ਆਗੂ ਮੋਹਨ ਲਾਲ ਕਾਲੀਆਂ, ਕਰਨ ਕੁਮਾਰ ਕਾਲੀਆਂ, ਸਚਿਨ ਕੁਮਾਰ ਕਾਲੀਆਂ, ਸੁਧੀਰ ਸਲਵਾਨ,ਐਮ ਸੀ ਬੋਧ ਰਾਜ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ

RELATED ARTICLES
- Advertisment -spot_img

Most Popular

Recent Comments