spot_img
Homeਮਾਝਾਗੁਰਦਾਸਪੁਰਜ਼ਿਲੇ ਦੇ ਬੇਰਜ਼ਗਾਰ ਨੋਜਵਾਨਾਂ ਨੂੰ ਰੁਜ਼ਗਾਰ ਤੇ ਸਵੈ-ਰੋਜ਼ਗਾਰ ਲਈ ਉਲੀਕਿਆ ਗਿਆ ਨਵਾਂ...

ਜ਼ਿਲੇ ਦੇ ਬੇਰਜ਼ਗਾਰ ਨੋਜਵਾਨਾਂ ਨੂੰ ਰੁਜ਼ਗਾਰ ਤੇ ਸਵੈ-ਰੋਜ਼ਗਾਰ ਲਈ ਉਲੀਕਿਆ ਗਿਆ ਨਵਾਂ ਉਪਰਾਲਾ

ਗੁਰਦਾਸਪੁਰ, 5 ਸਤੰਬਰ (ਸਲਾਮ ਤਾਰੀ) ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 57ਵੇਂਂ ਐਡੀਸ਼ਨ ਵਿਚ ਮੁੱਖ ਮਹਿਮਾਨ ਵਜੋਂ ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਸ਼ਿਰਕਤ ਕੀਤੀ । ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਪਾਲ ਸਿੰਘ ਸੰਧਾਵਾਲੀਆ ਜ਼ਿਲਾ ਸਿੱਖਿਆ ਅਫਸਰ (ਸ), ਹਰਜਿੰਦਰ ਸਿੰਘ ਕਲਸੀ ਜ਼ਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ, ਪਿ੍ਰੰਸੀਪਲ ਮਨਜੀਤ ਸਿੰਘ ਸੰਧੂ, ਰਾਜੀਵ ਕੁਮਾਰ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਮੇਤ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਜ਼ਿਲ੍ਹਾ ਵਾਸੀ, ਅਧਿਆਪਕ ਵਿਦਿਆਰਥੀਆਂ ਵਲੋਂ ਯੂ ਟਿਊਬ ਲਾਈਵ ਪ੍ਰੋਗਰਾਮ ਜਰੀਏ ਸ਼ਮੂਲੀਅਤ ਕੀਤੀ ਗਈ।।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਡਾ. ਨਿੱਜਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਗਿਆ ਅਚੀਵਰਜ਼ ਪ੍ਰੋਗਰਾਮ, ਜਿਲੇ ਦੀ ਨੋਜਵਾਨ ਪੀੜ੍ਹੀ ਲਈ ਮਾਰਗਦਰਸ਼ਕ ਬਣਿਆ ਹੈ ਅਤੇ ਇਸ ਪ੍ਰੋਗਰਾਮ ਜਰੀਏ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ। ਉਨਾਂ ਅਚੀਵਰਜ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਸਿੱਖਿਆ ਦਾ ਬਹੁਤ ਮਹੱਤਵ ਹੈ ਅਤੇ ਦ੍ਰਿੜ ਇੱਛਾ ਸ਼ਕਤੀ ਤੇ ਮਿਹਨਤ ਨਾਲ ਮੰਜਿਲ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਅਚੀਵਰਜ਼ ਪ੍ਰੋਗਰਾਮ ਸ਼ੁਰੂ ਕਰਨ ਦਾ ਮੁੱਖ ਮੰਤਵ ਨੋਜਵਾਨ ਬੱਚਿਆਂ ਨੂੰ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕਰਨਾ ਹੈ, ਇਸ ਪ੍ਰੋਗਰਾਮ ਰਾਹੀਂ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟ ਚੁੱਕੇ ਅਚੀਵਰਜ਼ ਦੀ ਮਿਹਨਤ ਪ੍ਰਤੀ, ਉਨਾਂ ਨੂੰ ਜਾਗਰੂਕ ਤੇ ਉਤਸ਼ਾਹਤ ਕਰਨਾ ਹੈ ਤਾਂ ਜੋ ਉਹ ਵੀ ਮਿਹਨਤ ਤੇ ਲਗਨ ਨਾਲ ਕੰਮ ਕਰਦੇ ਆਪਣੇ ਜ਼ਿਲੇ ਦਾ ਨਆਂ ਰੋਸ਼ਨ ਕਰ ਸਕਣ। ਇਸ ਮੌਕੇ ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੋਜਵਾਨਾਂ ਨੂੰ ਰੁਜ਼ਗਾਰ ਤੇ ਸਵੈ ਰੋਜ਼ਗਾਰ ਕਰਵਾਉਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਨੋਜਵਾਨਾਂ ਨੂੰ ਸਕਿੱਲ ਡਿਵਲਪਮੈਂਟ ਵੱਲ ਉਤਸ਼ਾਹਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਪੜ੍ਹਾਈ ਦੇ ਨਾਲ-ਨਾਲ ਹੁਨਰਮੰਦ ਵੀ ਬਣਨ। ਉਨਾਂ ਦੱਸਿਆ ਕਿ ਨੋਜਵਾਨਾਂ ਨੂੰ ਸਕਿੱਲ ਦੇ ਕੇ ਘੱਟੋ-ਘੱਟ 25 ਹਜ਼ਾਰ ਰੁਪਏ ਮਹੀਨਾ ਤਨਖਾਹ ਲੈਣ ਦੇ ਕਾਬੁਲ ਬਣਾਉਣ ਲਈ ਜ਼ਿਲੇ ਦੀਆਂ ਸਾਰੀਆਂ ਆਈ.ਟੀ.ਆਈਜ਼ ਦੇ ਪਿ੍ਰੰਸੀਪਲ ਨਾਲ ਮੀਟਿੰਗ ਕੀਤੀ ਗਈ ਹੈ ਅਤੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਪ੍ਰਾਰਥੀਆਂ ਨੂੰ ਕੰਪਿਊਟਰ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਨੋਜਵਾਨਾਂ ਨੂੰ ਖੁਦ ਦੇ ਕਾਰੋਬਾਰ, ਜਿਸ ਵਿਚ ਉਹ ਘੱਟੋ ਘੱਟ 50 ਹਜ਼ਾਰ ਰੁਪਏ ਮਹੀਨਾ ਕਮਾਉਣ, ਇਸ ਸਬੰਧੀ ਵੀ ਕਦਮ ਉਠਾਏ ਜਾ ਰਹੇ ਹਨ। ਉਨਾਂ ਬੋਰੁਜ਼ਾਗਰ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਰੋਜ਼ਾਗਰ ਤੇ ਕਾਰੋਬਾਰ ਬਿਊਰੋ, ਦਫਤਰ ਗੁਰਦਾਸਪੁਰ, ਪਹਿਲੀ ਮੰਜ਼ਿਲ- ਕਮਰਾ ਨੰਬਰ 217, ਜਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਜਰੂਰ ਪਹੁੰਚਣ ਤੇ ਆਪਣੀ ਰਜਿਸ਼ਟਰੇਸ਼ਨ ਜਰੂਰ ਕਰਵਾਉਣ।

ਇਸ ਮੌਕੇ ਪਹਿਲੇ ਅਚੀਵਰਜ਼ ਡਾ. ਸੰਜੀਵ ਕੁਮਾਰ ਗੁਪਤਾ, ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਮੁੱਢਲੀ ਸਿੱਖਿਆ ਪ੍ਰਾਪਤ ਕਰਨ ਉਪਰੰਤ, ਉਨਾਂ ਸਾਲ 1988 ਵਿਚ ਸਰਕਾਰੀ ਡੈਂਟਲ ਕਾਲਜ, ਅੰਮ੍ਰਿਤਸਰ ਤੋਂ ਬੀ.ਡੀ.ਐਸ, ਸਾਲ 1994 ਵਿਚ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਤੋਂ ਐਮ.ਬੀ.ਬੀ.ਐਸ ਪਾਸ ਕੀਤੀ। ਉਪਰੰਤ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਤੋਂ ਐਮ.ਐਸ (ਜਨਰਲ ਸਰਜਰੀ) ਅਤੇ ਸਾਲ 2002 ਵਿਚ ਦਿੱਲੀ ਯੂਨੀਵਰਸਿਟੀ ਤੋਂ ਐਮ.ਸੀ.ਐਚ (ਨਿਊਰੋ ਸਰਜਰੀ) ਕੀਤੀ। ਹੁਣ ਡਾਇਰੈਕਟਰ ਨਿਊਰੋ ਸਰਜਰੀ, ਮੈਕਸ ਸੁਪਰ ਸਪੈਸ਼ਲੀ ਹਸਪਤਾਲ, ਸ਼ਾਲੀਮਾਰ ਬਾਗ, ਦਿੱਲੀ ਵਿਖੇ ਸੇਵਾਵਾਂ ਨਿਭਾ ਰਹੇ ਹਨ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸੁਰੂ ਕੀਤੇ ਗਏ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਨੋਜਵਾਨ ਵਿਦਿਆਰਥੀਆਂ ਬਹੁਤ ਲਾਹੇਵੰਦ ਪ੍ਰੋਗਰਾਮ ਹੈ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਮਿਹਨਤ ਦਾ ਕੋਈ ਬਦਲ ਨਹੀਂ ਹੈ ਅਤੇ ਮਿਹਨਤ ਤੇ ਦ੍ਰਿੜ ਸੰਕਲਪ ਨਾਲ ਆਪਣੇ ਸੁਪਨੇ ਪੂਰੇ ਕੀਤੇ ਜਾ ਸਕਦੇ ਹਨ। ਉਨਾਂ ਕਿਹਾ ਕਿ ਤੁਸੀ ਮਿਹਨਤ ਕਰੋ, ਪਰਮਾਤਮਾ ਤੁਹਾਨੂੰ ਮਿਨਹਤ ਦਾ ਫਲ ਜਰੂਰ ਦੇਵੇਗਾ।

ਇਸ ਮੌਕੇ ਕੋਮਲਪ੍ਰੀਤ ਕੋਰ, ਜੋ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖੂਪੁਰਾ (ਬਟਾਲਾ) ਦੀ ਵਿਦਿਆਰਥਣ ਹੈ। ਉਸਨੇ ਦੱਸਿਆ ਕਿ ਉਸਨੇ ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਪੰਜਾਬ ਪੱਧਰ ’ਤੇ 03 ਜਨਵਰੀ 2021 ਨੂੰ ਅੱਠਵੀਂ ਜਮਾਤ ਦੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ-2020 ਆਯੋਜਿਤ ਕੀਤੀ ਸੀ, ਵਿਚ ਹਿੱਸਾ ਲਿਆ। ਜਿਸ ਵਿਚ ਉਸਨੇ ਨੇ ਪੰਜਾਬ ਪੱਧਰ ਦੀ ਪ੍ਰੀਖਿਆ ਵਿਚ 500 ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ। ਕੋਮਲਪ੍ਰੀਤ ਇਸ ਪ੍ਰੀਖਿਆ ਦੀ ਮੈਰਿਟ ਵਿਚ ਆਉਣ ਵਾਲੀ ਜ਼ਿਲ੍ਹੇ ਦੀ ਇਕਲੌਤੀ ਵਿਦਿਆਰਥਣ ਹੈ। ਉਸਨੇ ਆਪਣੇ ਸਕੂਲ ਦੇ ਪਿ੍ਰੰਸੀਪਲ ਅਤੇ ਸਟਾਫ ਦਾ ਦੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੇ ਸਹਿਯੋਗ ਨਾਲ ਹੀ ਉਸਨੂੰ ਇਸ ਮੁਕਾਬਲੇ ਵਿਚ ਅੱਵਲ ਆਉਣ ਦਾ ਮਾਣ ਮਿਲਿਆ ਹੈ।

ਅਚੀਵਰਜ਼ ਪ੍ਰੋਗਰਾਮ ਦੇ ਆਖਰ ਵਿਚ ਜੂਮ ਲਾਈਵ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਜ਼ਿਲ੍ਹਾ ਵਾਸੀਆਂ ਵਲੋਂ ਅਚਵੀਰਜ਼ ਨਾਲ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਅਚੀਵਰਜ਼ ਨੂੰ ਮਾਣ-ਸਨਮਾਨ ਵੀ ਦਿੱਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments