spot_img
Homeਮਾਝਾਗੁਰਦਾਸਪੁਰਇੱਕ ਰੋਜ਼ਾ ਟੂਰ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਬਟਾਲਾ ਦੇ...

ਇੱਕ ਰੋਜ਼ਾ ਟੂਰ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਬਟਾਲਾ ਦੇ ਵਿਦਿਆਰਥੀਆਂ ਨੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ

ਬਟਾਲਾ, 5 ਸਤੰਬਰ (ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਵੱਲੋਂ ਕਰਵਾਈ ਜਾ ਰਹੀ ਮੁਫ਼ਤ ਬੱਸ ਯਾਤਰਾ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜ ਰਹੀ ਹੈ। ਜ਼ਿਲਾ ਹੈਰੀਟੇਜ਼ ਸੁਸਾਇਟੀ ਦੇ ਇੱਕ ਰੋਜ਼ਾ ਟੂਰ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੇ ਬਟਾਲਾ ਦੇ ਵਿਦਿਆਰਥੀਆਂ ਨੇ ਬਟਾਲਾ ਸਰਕਟ ਦੀ ਯਾਤਰਾ ਦੌਰਾਨ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ।

ਸਥਾਨਕ ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ ਤੋਂ ਸ਼ੁਰੂ ਹੋਈ ਯਾਤਰਾ ਸਭ ਤੋਂ ਪਹਿਲਾਂ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਵਿਖੇ ਪਹੁੰਚੀ ਜਿਥੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਬਣਾਏ ਸ਼ਹੀਦੀ ਸਮਾਰਕ ਦੇ ਦਰਸ਼ਨ ਕੀਤੇ ਅਤੇ ਸ਼ਹੀਦਾਂ ਨੂੰ ਸਿਜਦਾ ਕੀਤਾ। ਇਸ ਮੌਕੇ ਸਮਾਰਕ ਵਿੱਚ ਪ੍ਰਬੰਧਕਾਂ ਵੱਲੋਂ ਯਾਤਰੂਆਂ ਨੂੰ ਛੋਟਾ ਘੱਲੂਘਾਰਾ ਦੇ ਇਤਿਹਾਸ ਸਬੰਧੀ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਵਿਦਿਆਰਥੀਆਂ ਨੇ ਛੋਟਾ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿੱਚ ਬਣੇ ਗੁਰਦੁਆਰਾ ਸਾਹਿਬ ਵਿਖੇ ਵੀ ਮੱਥਾ ਟੇਕਿਆ।

ਇਸ ਤੋਂ ਬਾਅਦ ਯਾਤਰਾ ਸ੍ਰੀ ਹਰਗੋਬਿੰਦਪੁਰ ਵਿਖੇ ਪਹੁੰਚੀ ਜਿਥੇ ਵਿਦਿਆਰਥੀਆਂ ਨੇ ਗੁਰੂ ਕੀ ਮਸੀਤ, ਲਾਹੌਰੀ ਦਰਵਾਜ਼ਾ ਅਤੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕੀਤੇ। ਯਾਤਰਾ ਦਾ ਅਗਲਾ ਪੜਾਅ ਰਾਧਾ ਕਿ੍ਰਸ਼ਨ ਮੰਦਰ ਪਿੰਡ ਕਿਸ਼ਨ ਕੋਟ ਵਿਖੇ ਹੋਇਆ, ਜਿਥੇ ਵਿਦਿਆਰਥੀਆਂ ਨੇ ਮੱਥਾ ਟੇਕਣ ਦੇ ਨਾਲ 200 ਸਾਲ ਤੋਂ ਵੱਧ ਪੁਰਾਣੇ ਕੰਧ ਚਿੱਤਰਾਂ ਦੇ ਦਰਸ਼ਨ ਕੀਤੇ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਘੁਮਾਣ ਵਿਖੇ ਪਹੁੰਚ ਕੇ ਭਗਤ ਨਾਮਦੇਵ ਜੀ ਦੇ ਸਮਾਧੀ ਅਸਥਾਨ ਸ੍ਰੀ ਨਾਮਦੇਵ ਦਰਬਾਰ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਯਾਤਰਾ ਦਾ ਅਗਲਾ ਪੜਾਅ ਪਿੰਡ ਮਸਾਣੀਆਂ ਵਿਖੇ ਹੋਇਆ ਅਤੇ ਸਾਰਿਆਂ ਨੇ ਬਾਬਾ ਬਦਰ ਸ਼ਾਹ ਦੀਵਾਨ ਜੀ ਦੀ ਦਰਗਾਹ ਦੇ ਦਰਸ਼ਨ ਕੀਤੇ। ਅਖੀਰ ਵਿੱਚ ਯਾਤਰਾ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਪਹੁੰਚੀ ਅਤੇ ਇਨਾਂ ਧਾਰਮਿਕ ਅਸਥਾਨਾਂ ਵਿਖੇ ਨਤਮਸਕ ਹੋਣ ਤੋਂ ਬਾਅਦ ਇਹ ਯਾਤਰਾ ਸ਼ਾਮ ਨੂੰ ਬਟਾਲਾ ਸ਼ਹਿਰ ਵਿਖੇ ਸਮਾਪਤ ਹੋਈ। ਯਾਤਰਾ ਦੌਰਾਨ ਗਾਈਡ ਹਰਬਖਸ਼ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਸਾਰੇ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਯਾਤਰਾ ਕਰ ਰਹੇ ਵਿਦਿਆਰਥੀਆਂ ਨੇ ਜ਼ਿਲਾ ਹੈਰੀਟੇਜ਼ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਯਾਤਰਾ ਰਾਹੀਂ ਉਨ੍ਹਾਂ ਨੂੰ ਆਪਣੇ ਜ਼ਿਲ੍ਹੇ ਦੇ ਅਮੀਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੀ ਜਾਣਕਾਰੀ ਲੈਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਅਸਥਾਨ ਉਨ੍ਹਾਂ ਅੱਜ ਦੇਖੇ ਹਨ ਉਹ ਉਨਾਂ ਪਹਿਲਾਂ ਨਹੀਂ ਦੇਖੇ ਸਨ। ਸਾਰੇ ਵਿਦਿਆਰਥੀਆਂ ਨੇ ਇਸ ਯਾਤਰਾ ਲਈ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਅਤੇ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਦਾ ਧੰਨਵਾਦ ਕੀਤਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments