spot_img
Homeਮਾਝਾਗੁਰਦਾਸਪੁਰਵਿਆਹ ਪੁਰਬ ਦੌਰਾਨ ਬਟਾਲਾ ਪੁਲਿਸ ਵੱਲੋਂ ਕੀਤੇ ਜਾਣਗੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਵਿਆਹ ਪੁਰਬ ਦੌਰਾਨ ਬਟਾਲਾ ਪੁਲਿਸ ਵੱਲੋਂ ਕੀਤੇ ਜਾਣਗੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ

ਬਟਾਲਾ, 6 ਸਤੰਬਰ (ਮੁਨੀਰਾ ਸਲਾਮ ਤਾਰੀ) – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਬਟਾਲਾ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਬਟਾਲਾ ਪੁਲਿਸ ਨੇ ਸੁਰੱਖਿਆ ਦਾ ਸਾਰਾ ਖਾਕਾ ਤਿਆਰ ਕਰ ਲਿਆ ਹੈ ਅਤੇ ਪੂਰੇ ਬਟਾਲਾ ਸ਼ਹਿਰ ਨੂੰ ਸੁਰੱਖਿਆ ਛਤਰੀ ਨਾਲ ਢੱਕ ਦਿੱਤਾ ਜਾਵੇਗਾ। ਐਸ.ਐਸ.ਪੀ. ਬਟਾਲਾ ਸ੍ਰੀ ਅਸ਼ਵਨੀ ਕਪੂਰ ਨੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਸ ਪਾਵਨ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਅਤੇ ਪੁਲਿਸ ਵਿਭਾਗ ਵੱਲੋਂ ਸੰਗਤਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਮਾੜਾ ਅਨਸਰ ਖੱਲੜ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਤੀਹਰੀ ਸਵਾਰੀ ਵਾਲੇ ਮੋਟਰਸਾਈਕਲ ਚਾਲਕਾਂ, ਬੁੱਲਟ ਮੋਟਰਸਾਈਕਲ ਰਾਹੀਂ ਪਟਾਕੇ ਮਾਰਨ ਵਾਲਿਆਂ ਅਤੇ ਟਰੈਕਟਰਾਂ ’ਤੇ ਉੱਚੀ ਅਵਾਜ਼ ਵਿੱਚ ਸਪੀਕਰ ਲਗਾ ਕਾ ਸੰਗਤਾਂ ਨੂੰ ਪਰੇਸ਼ਾਨ ਕਰਨ ਵਾਲੇ ਸ਼ਰਾਰਤੀਆਂ ਖਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵਿਆਹ ਪੁਰਬ ਦੌਰਾਨ ਕਿਸੇ ਨੂੰ ਵੀ ਗੜਬੜ ਕਰਨ ਦਾ ਕੋਈ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸ਼ਰਾਰਤੀ ਅਨਸਰ ਕੋਈ ਗੜਬੜ ਕਰਦੇ ਹਨ ਜਾਂ ਬੁੱਲਟ ਮੋਟਰਸਾਈਕਲ ਰਾਹੀਂ ਪਟਾਕੇ ਮਾਰਦੇ ਹਨ ਤਾਂ ਉਨ੍ਹਾਂ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਅਜਿਹੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments