spot_img
Homeਮਾਝਾਗੁਰਦਾਸਪੁਰਸਰਕਾਰੀ ਹਾਈ ਸਕੂਲ ਬਸਰਾਵਾਂ ਵਿਖੇ ਅਧਿਆਪਕ ਦਿਵਸ ਮਨਾਇਆ

ਸਰਕਾਰੀ ਹਾਈ ਸਕੂਲ ਬਸਰਾਵਾਂ ਵਿਖੇ ਅਧਿਆਪਕ ਦਿਵਸ ਮਨਾਇਆ

ਕਾਦੀਆ 6 ਸਤੰਬਰ (ਮੁਨੀਰਾ ਸਲਾਮ ਤਾਰੀ) ਅੱਜ ਸਰਕਾਰੀ ਹਾਈ ਸਕੂਲ ਬਸਰਾਵਾਂ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਢੰਗ ਨਾਲ ਅਧਿਆਪਕ ਦਿਵਸ ਮਨਾਇਆ ਗਿਆ। ਜਿਸ ਵਿੱਚ ਹੈੱਡ ਮਾਸਟਰ ਵਿਜੈ ਕੁਮਾਰ ਵੱਲੋਂ ਅਧਿਆਪਕਾਂ ਨੂੰ ਸਨਮਾਨਿਤ ਕਰਕੇ ਮਾਣ ਵਿੱਚ ਵਾਧਾ ਕੀਤਾ। ਹੈਡ ਮਾਸਟਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਧਿਆਪਕ ਦੇਸ਼ ਦਾ ,ਉਹ ਖਜ਼ਾਨਾ ਹਨ, ਜਿਸ ਨੇ ਦੇਸ਼ ਦਾ ਭਵਿੱਖ ਦੇ ਵਾਰਸਾਂ ਦੀ ਸਿਰਜਣਾ ਕਰਨੀ ਹੈ। ਇਸ ਸਮੇਂ ਬੱਚਿਆਂ ਵੱਲੋਂ ਵੱਖ ਵੱਖ ਗਤੀਵਿਧੀਆਂ ਰਾਹੀਂ ਅਧਿਆਪਕ ਦਿਵਸ ਨੂੰ ਰੌਚਿਕ ਬਣਾਇਆ ਗਿਆ। ਇਸ ਮੌਕੇ ਸਮੂਹ ਅਧਿਆਪਕਾਂ ਵਲੋਂ ਹੈੱਡ ਮਾਸਟਰ ਨੂੰ ਵੀ ਸਨਮਾਨਿਤ ਵੀ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਵਾਲੇ ਸਿਕੰਦਰ ਸਿੰਘ ਪੰਜਾਬੀ ਮਾਸਟਰ, ਲਖਵਿੰਦਰ ਸਿੰਘ ਮੈਥ ਮਾਸਟਰ, ਸਤਨਾਮ ਸਿੰਘ ਸਾਇੰਸ ਮਾਸਟਰ, ਮਨਪ੍ਰੀਤ ਸਿੰਘ ਸਮਾਜਿਕ ਸਿੱਖਿਆ, ਜਰਨੈਲ ਸਿੰਘ ਅ/ਕ,ਮਿਸ ਅਨੁਰਾਧਾ ਹਿੰਦੀ ,ਮਲਿਕਾ ਗੋਰਾਇਆ ਅੰਗਰੇਜ਼ੀ, ਨਵਪ੍ਰੀਤ ਕੌਰ, ਸਤਨਾਮ ਸਿੰਘ ਕੰਪਿਊਟਰ ਅਧਿਆਪਕ ਅਤੇ ਮੰਗਲ ਸਿੰਘ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments