spot_img
Homeਮਾਝਾਗੁਰਦਾਸਪੁਰਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੇ ਲੜੀ ਦੀ ਹੋਈ ਆਰੰਭਤਾ।

ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੇ ਲੜੀ ਦੀ ਹੋਈ ਆਰੰਭਤਾ।

ਚੌਂਕ ਮਹਿਤਾ 8 ਜੂਨ (ਬਲਜਿੰਦਰ ਸਿੰਘ ਰੰਧਾਵਾ ) ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਕੀਤੀ ਗਈ ਹੈ।ਪਿੰਡ ਵਡਾਲੀ ਡੋਕਰਾਂ ਵਿਖੇ ਟੀ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਦੀ ਅਰਦਾਸ ਸੰਤ ਬਾਬਾ ਅਵਤਾਰ ਸਿੰਘ ਜੀ ਮੁਖੀ ਦਲ ਬਾਬਾ ਬਿਧੀਚੰਦ ਸੁਰ ਸਿੰਘ ਵਾਲਿਆਂ ਵੱਲੋਂ ਕੀਤੀ ਗਈ ਅਤੇ ਪਾਠਾਂ ਦੀ ਆਰੰਭਤਾ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ। ਇਲਾਕੇ ਦੇ ਲੋਕਾਂ ’ਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਕੇਂਦਰ ਖਿਲਾਫ ਕਿਸਾਨੀ ਸੰਘਰਸ਼ ਇਕ ਅਹਿਮ ਪੜਾਅ ’ਤੇ ਪੁੱਜ ਚੁੱਕਾ ਹੈ। ਆਪਣੇ ਮਿਸ਼ਨ ਦੀ ਗਲ ਕਰਦਿਆਂ ਉਨ੍ਹਾਂ ਕਿਹਾ ਕਿ ਹੱਕ ਹਕੂਕ ਲਈ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖ ਜਥੇਬੰਦੀਆਂ ਸੰਪਰਦਾਵਾਂ, ਸਮੂਹ ਸੰਗਤਾਂ ਇਲਾਕਾ ਨਿਵਾਸੀਆਂ ਤੋਂ ਇਲਾਵਾ ਬ੍ਰਹਮ ਗਿਆਨੀ ਸੰਤ ਬਾਬਾ ਝੰਡਾ ਸਿੰਘ ਜੀ, ਸੰਤ ਬਾਬਾ ਬਿਸ਼ਨ ਸਿੰਘ ਜੀ ਬਾਬਾ ਚੰਨਣ ਸਿੰਘ ਜੀ ਮੰਜੀ ਸਾਹਿਬ ਕਾਰਸੇਵਾ ਵਾਲਿਆਂ ਵੱਲੋਂ ਵਰੋਸਾਏ ਸੇਵਕ ਸੰਤ ਬਾਬਾ ਜਸਪਾਲ ਸਿੰਘ ਜੀ ਗੁ: ਚਮਰੰਗ ਰੋਡ ਦੇ ਵਿਸ਼ੇਸ਼ ਯੋਗਦਾਨ ਨਾਲ ਦੋ ਸਹਿਜ ਪਾਠਾਂ ਦੀ ਲੜੀ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਤਕ ਨਿਰੰਤਰ ਚਲਾਈ ਜਾਵੇਗੀ ਅਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਰ ਮੁਹਾਜ਼ ’ਤੇ ਲੜਾਈ ਲੜ ਰਹੇ ਕਿਸਾਨਾਂ ਦੇ ਮਨੋਬਲ ਨੂੰ ਚੜ੍ਹਦੀਕਲਾ ਵਿਚ ਬਣਾਈ ਰੱਖਣ ਲਈ ਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ ਨਾਲ ਕਿਸਾਨੀ ਸੰਘਰਸ਼ ਦੇ ਹੱਕ ’ਚ ਆਮ ਲੋਕਾਂ ਤੇ ਨੌਜਵਾਨਾਂ ਨੂੰ ਪਿੰਡ ਪਿੰਡ ਜਾ ਕੇ ਵੀ ਲਾਮਬੰਦ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀ ਬੇਇੰਤਹਾ ਜਬਰ ਜ਼ੁਲਮ ਦੇ ਬਾਵਜੂਦ ਕਿਸਾਨ ਸੰਘਰਸ਼ ’ਚ ਪੰਜਾਬ ਅਤੇ ਸਿੱਖ ਭਾਈਚਾਰੇ ਵੱਲੋਂ ਨਿਭਾਈ ਜਾ ਰਹੀ ਠੋਸ ਭੂਮਿਕਾ ਨੇ ਦੇਸ਼ ਵਿਦੇਸ਼ ਦੇ ਲੋਕਾਂ ’ਚ ਸਿੱਖ ਕਿਰਦਾਰ ਦੀ ਸ਼ਨਾਖ਼ਤ ਕਰਾਈ ਹੈ। ਉਨ੍ਹਾਂ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੇ ਹਿਤ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਇਸ ਦਾ ਮਾੜਾ ਅਸਰ ਕਿਸਾਨ ’ਤੇ ਹੀ ਨਹੀਂ ਸਗੋਂ ਆੜ੍ਹਤੀਏ, ਖੇਤ ਮਜ਼ਦੂਰ ਅਤੇ ਛੋਟੇ ਕਾਰੋਬਾਰੀ ਲੋਕਾਂ ’ਤੇ ਵੀ ਪਵੇਗਾ। ਉਨ੍ਹਾਂ ਕਿਹਾ ਕਿ ਐਮ ਐਸ ਪੀ ਅਤੇ ਸਥਾਪਿਤ ਮੰਡੀਕਰਣ ਪ੍ਰਣਾਲੀ ਦਾ ਅੰਤ ਹੋਣ ਨਾਲ ਕਿਸਾਨੀ ਤਬਾਹ ਹੋ ਜਾਵੇਗੀ। ‌ਕਿਸਾਨੀ ਦੀ ਤਬਾਹੀ ਯਕੀਨਨ ਮੁਲਕ ਦੀ ਤਬਾਹੀ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਕਹਿਣ ਨੂੰ ਤਾਂ ਲੋਕਤੰਤਰ ਦੇਸ਼ ਹੈ ਪਰ ਇੱਥੇ ਪਿਛਲੇ ਇਕ ਸਾਲ ਤੋਂ ਸੜਕਾਂ ’ਤੇ ਉਤਰ ਕੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਵਾਜ਼ ਤਕ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਕਿਸਾਨੀ ਮਾਮਲਾ ਹੱਲ ਕਰਨ ਲਈ ਤੁਰੰਤ ਕਿਸਾਨ ਆਗੂਆਂ ਨੂੰ ਬੁਲਾ ਕੇ ਗੱਲਬਾਤ ਕਰਦਿਆਂ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਰਾਜ ਸਰਕਾਰਾਂ ਨੂੰ ਵੀ ਕੇਂਦਰ ਵੱਲੋਂ ਰਾਜਾਂ ਦੇ ਸੰਘੀ ਅਤੇ ਸੰਵਿਧਾਨਕ ਅਧਿਕਾਰਾਂ ਦੇ ਕੀਤੇ ਜਾ ਰਹੇ ਜਾ ਰਹੇ ਹਨ ਪ੍ਰਤੀ ਮੂਕ ਦਰਸ਼ਕ ਬਣੇ ਨਾ ਰਹਿਣਾ ਲਈ ਕਿਹਾ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਮੰਜੀ ਸਾਹਿਬ ਕਾਰਸੇਵਾ, ਭਾਈ ਇਕਬਾਲ ਸਿੰਘ ਤੁੰਗ, ਪ੍ਰੋ: ਸਰਚਾਂਦ ਸਿੰਘ ਅਤੇ ਬਾਬਾ ਸਤਨਾਮ ਸਿੰਘ ਅਕਾਲੀ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸੰਤ ਬਾਬਾ ਸੱਜਣ ਸਿੰਘ ਗੁਰੂ ਕੇ ਬੇਰ ਸਾਹਿਬ, ਬਾਬਾ ਜੋਗਾ ਸਿੰਘ ਤਰਨਾ ਦਲ, ਭਾਈ ਬਲਦੇਵ ਸਿੰਘ ਵਡਾਲਾ ਸਮੇਤ ਆਏ ਮੁਹਤਬਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ, ਕਿਸਾਨ ਯੂਨੀਅਨ (ਰਾਜੇਵਾਲ ) ਦੇ ਸੀਨੀਅਰ ਮੀਤ ਪ੍ਰਧਾਨ ਸੁਖਰਾਮ ਸਿੰਘ ਲੁਹਾਰਕਾ, ਤਰਸੇਮ ਸਿੰਘ ਖਾਲਸਾ ਭਿੱਖੀਵਿੰਡ, ਲੰਗਰ ਸਾਹਿਬ ਸੁਸਾਇਟੀ ਦੇ ਪ੍ਰਧਾਨ ਸ: ਨਰਿੰਦਰ ਸਿੰਘ ਵਡਾਲੀ ਡੋਗਰਾਂ, ਬਾਬਾ ਹਿੰਮਤ ਸਿੰਘ ਧਰਮਸ਼ਾਲਾ ਤੋਂ ਲਖਬੀਰ ਸਿੰਘ ਤੇ ਗੁਰਬੀਰ ਸਿੰਘ ਲਾਲੀ, ਬਾਬਾ ਸੁਲੱਖਣ ਸਿੰਘ ਗੁਰੂ ਵਾਲੀ, ਗਿਆਨੀ ਸੁਰਜਣ ਸਿੰਘ, ਨੌਜਵਾਨ ਸ਼ਕਤੀ ਦਲ ਦੇ ਪ੍ਰਧਾਨ ਜਗਤਾਰ ਬਾਕਸਰ, ਸਰਪੰਚ ਬਲਬੀਰ ਸਿੰਘ, ਸਰਪੰਚ ਸੁਖਰਾਜ ਸਿੰਘ ਮਾਨਾਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਕਸਰ ਸਿੰਘ ਥੋਥੀਆਂ, ਸਤਬੀਰ ਸਿੰਘ ਬਜਾਜ, ਦੀਦਾਰ ਸਿੰਘ, ਸਰਪੰਚ ਸੰਤੋਖ ਸਿੰਘ, ਬਲਦੇਵ ਸਿੰਘ ਚਾਟੀਵਿੰਡ, ਗੁਰਵਿੰਦਰ ਸਿੰਘ ਚਾਟੀਵਿੰਡ, ਸੰਤੋਖ ਸਿੰਘ ਵਡਾਲੀ, ਬਲਵਿੰਦਰ ਸਿੰਘ, ਲਖਬੀਰ ਸਿੰਘ, ਪਰਮਜੀਤ ਸਿੰਘ ਚਾਟੀਵਿੰਡ, ਗੁਰਸਾਹਿਬ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ, ਬਲਬੀਰ ਸਿੰਘ ਵਡਾਲੀ ਤੇ ਹੋਰ ਮੁਹਤਬਰ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments