spot_img
Homeਮਾਝਾਗੁਰਦਾਸਪੁਰਕੈਪਟਨ ਸਰਕਾਰ ਨੇ 1500 ਰੁਪਏ ਪੈਨਸ਼ਨ ਕਰਕੇ ਕਮਜੋਰ ਵਰਗਾਂ ਨੂੰ ਵੱਡੀ ਰਾਹਤ...

ਕੈਪਟਨ ਸਰਕਾਰ ਨੇ 1500 ਰੁਪਏ ਪੈਨਸ਼ਨ ਕਰਕੇ ਕਮਜੋਰ ਵਰਗਾਂ ਨੂੰ ਵੱਡੀ ਰਾਹਤ ਦਿੱਤੀ – ਵਿਧਾਇਕ ਲਾਡੀ

ਬਟਾਲਾ, 7 ਸਤੰਬਰ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਬੁਢਾਪਾ, ਆਸ਼ਰਿਤ, ਅੰਗਹੀਣ ਅਤੇ ਵਿਧਵਾ ਪੈਨਸ਼ਨਾਂ ਵਿਚ ਤਿੰਨ ਗੁਣਾ ਵਾਧਾ ਕਰਦਿਆਂ 500 ਤੋਂ ਵਧਾ ਕੇ 1500 ਰੁਪਏ ਪੈਨਸ਼ਨ ਕਰਕੇ ਕਮਜੋਰ ਵਰਗਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਾਜ ਸਰਕਾਰ ਦੇ ਇਸ ਫੈਸਲੇ ਤੋਂ ਰਾਜ ਦੇ ਲੋਕ ਖੁਸ਼ ਹਨ ਅਤੇ ਰਾਜ ਸਰਕਾਰ ਨੇ ਅਜਿਹਾ ਕਰਕੇ ਇੱਕ ਵਾਰ ਲੋਕ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ।

ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕਈ ਅਜਿਹੇ ਕਈ ਲੋਕ ਭਲਾਈ ਫੈਸਲੇ ਲਏ ਹਨ ਜਿਸਦਾ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਭਰਪੂਰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਬੁਢਾਪਾ ਤੇ ਵਿਧਵਾ ਪੈਨਸ਼ਨ 10 ਸਾਲਾਂ ਵਿਚ 250 ਰੁਪਏ ਹੀ ਪੈਨਸ਼ਨ ਦਿੱਤੀ ਸੀ ਅਤੇ ਸਾਲ 2016 ਵਿੱਚ ਆਪਣੀ ਸਰਕਾਰ ਦੇ ਆਖਰੀ ਸਾਲ ਦੇ ਅਖੀਰਲੇ ਮਹੀਨਿਆਂ ਵਿਚ ਪੈਨਸ਼ਨ 500 ਰੁਪਏ ਕੀਤੀ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਸਾਲਾਂ ਦੌਰਾਨ ਪੈਨਸ਼ਨ ਵਿਚ ਤਿੰਨ ਗੁਣਾ ਵਾਧਾ ਕਰਦਿਆਂ 500 ਤੋਂ ਵਧਾ ਕੇ 1500 ਰੁਪਏ ਪੈਨਸ਼ਨ ਕੀਤੀ ਹੈ।

ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਔਰਤਾਂ ਦੇ ਸਸ਼ਕਤੀਕਰਨ ਲਈ ਵੀ ਵੱਡੇ ਫੈਸਲੇ ਲਏ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤੀ ਅਤੇ ਸਥਾਨਕ ਸਰਕਾਰਾਂ ਦੀ ਚੋਣਾਂ ਵਿੱਚ ਔਰਤਾਂ ਦਾ 50 ਫੀਸਦੀ ਰਾਖਵਾਂਕਰਨ ਕਰਨਾ ਬਹੁਤ ਵਧੀਆ ਫੈਸਲਾ ਸੀ ਅਤੇ ਇਸ ਨਾਲ ਔਰਤਾਂ ਵੀ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਨ ਲਈ ਅੱਗੇ ਆ ਸਕੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇ ਕੇ ਇੱਕ ਹੋਰ ਕ੍ਰਾਂਤੀਕਾਰੀ ਫੈਸਲਾ ਕੀਤਾ ਹੈ ਜਿਸ ਤੋਂ ਮਹਿਲਾਵਾਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਸਹੂਲਤਾਂ ਅਤੇ ਸੂਬੇ ਦੇ ਵਿਕਾਸ ਦੇ ਪੱਖ ਤੋਂ ਕੈਪਟਨ ਸਰਕਾਰ ਨੇ ਨਵੀਆਂ ਪਿਰਤਾਂ ਪਾਈਆਂ ਹਨ।

RELATED ARTICLES
- Advertisment -spot_img

Most Popular

Recent Comments