spot_img
Homeਮਾਝਾਗੁਰਦਾਸਪੁਰਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਦਾ...

ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਦਾ ਨੰਬਰ 01871-240036 ਜਾਰੀ

ਬਟਾਲਾ, 9 ਸਤੰਬਰ (ਮੁਨੀਰਾ ਸਲਾਮ ਤਾਰੀ) – ਵਿਆਹ ਪੁਰਬ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਐੱਸ.ਡੀ.ਐੱਮ. ਦਫ਼ਤਰ ਬਟਾਲਾ ਵਿਖੇ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਕੰਟਰੋਲ ਰੂਮ ਦਾ ਨੰਬਰ 01871-240036 ਹੈ ਅਤੇ ਕੰਟਰੋਲ ਰੂਮ ਅੱਜ ਮਿਤੀ 9 ਸਤੰਬਰ ਤੋਂ ਹੀ 14 ਸਤੰਬਰ 2021 ਸ਼ਾਮ ਤੱਕ ਦਿਨ-ਰਾਤ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਬਟਾਲਾ ਨਿਵਾਸੀ ਕੰਟਰੋਲ ਰੂਮ ਦੇ ਨੰਬਰ ’ਤੇ ਸ਼ਹਿਰ ਵਿੱਚ ਸੀਵਰੇਜ ਦੇ ਢੱਕਣ ਨਾ ਹੋਣ, ਸਫ਼ਾਈ ਵਿਵਸਥਾ, ਬਿਜਲੀ, ਟੈਲੀਫੋਨ, ਕੇਬਲ ਦੀਆਂ ਨੀਵੀਆਂ ਤਾਰਾਂ, ਸੜਕਾਂ ਦੇ ਟੋਇਆਂ ਆਦਿ ਸਬੰਧੀ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ, ਜਿਸ ਉੱਪਰ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜੇਕਰ ਬਟਾਲਾ ਵਾਸੀਆਂ ਦੇ ਧਿਆਨ ਵਿੱਚ ਕੋਈ ਕਮੀਂ ਜਾਂ ਊਣਤਾਈ ਨਜ਼ਰ ਆਉਂਦੀ ਹੈ ਤਾਂ ਉਹ ਤੁਰੰਤ ਕੰਟਰੋਲ ਰੂਮ ਦੇ ਨੰਬਰ ’ਤੇ ਕਾਲ ਕਰਕੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣ।

RELATED ARTICLES
- Advertisment -spot_img

Most Popular

Recent Comments