spot_img
Homeਮਾਝਾਗੁਰਦਾਸਪੁਰਜ਼ਿਲ੍ਹੇ ਅੰਦਰ 9 ਲੱਖ 55 ਹਜ਼ਾਰ ਕੋਵਿਡ-19 ਵਿਰੋਧੀ ਵੈਕੀਸਨ ਲੱਗੀ-ਸਿਵਲ ਸਰਜਨ

ਜ਼ਿਲ੍ਹੇ ਅੰਦਰ 9 ਲੱਖ 55 ਹਜ਼ਾਰ ਕੋਵਿਡ-19 ਵਿਰੋਧੀ ਵੈਕੀਸਨ ਲੱਗੀ-ਸਿਵਲ ਸਰਜਨ

ਗੁਰਦਾਸਪੁਰ, 9 ਸਤੰਬਰ (ਮੁਨੀਰਾ ਸਲਾਮ ਤਾਰੀ) ਡਾ. ਹਰਭਜਨ ਰਾਮ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ 9 ਲੱਖ 55 ਹਜ਼ਾਰ ਕੋਵਿਡ ਵਿਰੋਧੀ ਵੈਕਸੀਨ ਲੱਗ ਚੁੱਕੀ ਹੈ ਅਤੇ ਜ਼ਿਲੇ ਅੰਦਰ ਵੈਕਸੀਨ ਦੀ ਕੋਈ ਕਮੀਂ ਨਹੀਂ ਹੈ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਭਾਵੇਂ ਕਿ ਜ਼ਿਲੇ ਅੰਦਰ ਕੋਵਿਡ ਬਿਮਾਰੀ ਕੰਟਰੋਲ ਹੇਠ ਹੈ ਪਰ ਅਜੇ ਵੀ ਕੋਵਿਡ-19 ਦੀ ਤੀਸਰੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕੀਤੀ ਜਾਣੀ ਜਰੂਰੀ ਹੈ। ਇਸ ਲਈ ਮਾਸਕ ਲਾਜ਼ਮੀ ਤੋਰ ’ਤੇ ਪਹਿਨਿਆ ਜਾਵੇ, ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਜਰੂਰ ਧੋਤਾ ਜਾਵੇ।

ਉਨਾਂ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਰੋਜਾਨਾ ਕਰੀਬ 4 ਹਜ਼ਾਰ ਸੈਪਲਿੰਗ ਕੀਤੀ ਜਾ ਰਹੀ ਹੈ ਤੇ ਬੀਤੇ ਕੱਲ੍ਹ ਤਕ ਜ਼ਿਲੇ ਅੰਦਰ 9 ਲੱਖ 65 ਹਜ਼ਾਰ 390 ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਵਿਚ ਕੋਵਿਡ ਬਿਮਾਰੀ ਦੇ 14 ਐਕਟਿਵ ਕੇਸ ਹਨ। ਉਨਾਂ ਅੱਗੇ ਦੱਸਿਆ ਕਿ ਧਾਰੀਵਾਲ ਅਤੇ ਬਟਾਲਾ ਵਿਖੇ ਆਕਸੀਜਨ ਪਲਾਟ ਦਾ ਕੰਮ ਲਗਭਗ ਮੁਕੰਮਲ ਹੈ। ਗੁਰਦਾਸਪੁਰ ਸਿਵਲ ਹਸਪਤਾਲ ਵਿਖੇ ਲੱਗੇ ਆਕਸੀਜਨ ਪਲਾਟ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਕੰਮ ਮੁਕੰਮਲ ਹੋ ਗਿਆ ਤੇ ਉਸਦਾ ਟਰਾਇਲ ਚੱਲ ਰਿਹਾ ਹੈ। ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਸੀਟੀ ਸਕੈਨ ਅਤੇ ਜ਼ਿਲ੍ਹਾ ਲੈਬਾਰਟਰੀ ਲਗਾਉਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ।

———————————————————————

RELATED ARTICLES
- Advertisment -spot_img

Most Popular

Recent Comments