Home ਗੜ੍ਹਸ਼ੰਕਰ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਸੰਯੁਕਤ ਕਿਸਾਨ ਮੋਰਚੇ ਦਾ 41ਵਾਂ ਜਥਾ...

ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਸੰਯੁਕਤ ਕਿਸਾਨ ਮੋਰਚੇ ਦਾ 41ਵਾਂ ਜਥਾ ਦਿੱਲੀ ਰਵਾਨਾ

152
0

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾਂ) ਖੇਤੀਬਾੜੀ ਵਿਰੋਧੀ ਤਿੰਨ ਕਾਨੂੰਨ ਵਾਪਿਸ ਕਰਵਾਉਣ ਦੀ ਮੰਗ ਨੂੰ ਲੈਕੇ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਅੱਜ ਜਨਵਾਦੀ ਇਸਤਰੀ ਸਭਾ ਅਤੇ ਸੰਯੁਕਤ ਕਿਸਾਨ ਮੋਰਚੇ ਦਾ 41 ਜਥਾ ਰਵਾਨਾ ਹੋਇਆ। ਜੱਥੇ ਨੂੰ ਜਸਵੀਰ ਸਿੰਘ ਸਾਧੜਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਬੀਬੀ ਸੁਭਾਸ਼ ਮੱਟੂ, ਰਵਿੰਦਰ ਨੀਟਾ, ਜਸਵੀਰ ਸਿੰਘ ਸਾਧੜਾ ਤੇ ਤਲਵਿੰਦਰ ਹੀਰ ਨੇ ਦੱਸਿਆ ਕਿ ਕੁਲ ਹਿੰਦ ਕਿਸਾਨ ਸਭਾ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਅੱਜ ਗੜ੍ਹਸ਼ੰਕਰ ਤੋਂ ਇਹ 41ਵਾਂ ਜਥਾ ਰਵਾਨਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਨਹੀਂ ਹੁੰਦੇ ਅਤੇ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਨਹੀਂ ਦਿੱਤਾ ਜਾਂਦਾ ਅਤੇ ਕਿਸਾਨਾਂ ਤੇ ਦਰਜ ਕੀਤੇ ਨਜਾਇਜ਼ ਪਰਚੇ ਰੱਦ ਨਹੀਂ ਹੁੰਦੇ ਤੇ ਲੋਕ ਵਿਰੋਧੀ 2 ਆਰਡੀਨੈਂਸ ਰੱਦ ਨਹੀਂ ਹੁੰਦੇ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਕਿਸਾਨ ਆਗੂਆਂ ਵਲੋਂ ਮੋਦੀ ਸਰਕਾਰ ਖਿਲਾਫ ਜੰਮਕੇ ਨਾਰੇਬਾਜੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ‘ਚ ਕੁਲ ਹਿੰਦ ਕਿਸਾਨ ਸਭਾ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਹਾਜਰ ਸਨ

Previous article‘ਜ਼ੀਰੋ ਮਲੇਰੀਆ ਦੇ ਟੀਚੇ ਵੱਲ ਵੱਧਦੇ ਕਦਮ’ ਥੀਮ ਹੇਠ ਬਲਾਕ ਭਾਮ ਵਿਖੇ ਮਲੇਰੀਆ ਤੇ ਜਾਗਰੂਕਤਾ ਸੈਮੀਨਾਰ ਕੀਤਾ
Next articleਬੀ ਪੀ ਈ ਓ ਨੀਰਜ ਕੁਮਾਰ ਨੇ ਗੁਰਦਾਸਪੁਰ -2 ਬਲਾਕ ਦਾ ਚਾਰਜ ਸੰਭਾਲਿਆ ।

LEAVE A REPLY

Please enter your comment!
Please enter your name here