spot_img
Homeਮਾਝਾਗੁਰਦਾਸਪੁਰਕਮਿਸ਼ਨਰ ਗਰੇਵਾਲ ਵੱਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਜਾਇਜਾ

ਕਮਿਸ਼ਨਰ ਗਰੇਵਾਲ ਵੱਲੋਂ ਵਿਆਹ ਪੁਰਬ ਦੀਆਂ ਤਿਆਰੀਆਂ ਦਾ ਜਾਇਜਾ

ਬਟਾਲਾ, 10 ਸਤੰਬਰ (ਮੁਨੀਰਾ ਸਲਾਮ ਤਾਰੀ) – ਵਿਆਹ ਪੁਰਬ ਦੇ ਮੱਦੇਨਜ਼ਰ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ। ਸੰਗਤਾਂ ਦੇ ਸਵਾਗਤ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਨਿਗਰਾਨੀ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਖੁਦ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਸਾਰੇ ਸ਼ਹਿਰ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜਾ ਲਿਆ ਜਾ ਰਿਹਾ ਹੈ।

ਬੀਤੀ ਦੇਰ ਸ਼ਾਮ ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪਵਨ ਕੁਮਾਰ ਪੰਮਾ, ਮਾਰਕਿਟ ਕਮੇਟੀ ਦੇ ਚੇਅਰਮੈਨ ਸ. ਗੁਰਿੰਦਰ ਸਿੰਘ ਚੀਕੂ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸ਼ਹਿਰ ਦੇ ਹੋਰ ਮੋਹਤਬਰਾਂ ਨਾਲ ਮਿਲ ਕੇ ਸ਼ਹਿਰ ਦਾ ਦੌਰਾ ਕੀਤਾ ਅਤੇ ਸਟਰੀਟ ਲਾਈਟਾਂ, ਸੀਵਰੇਜ, ਸਫ਼ਾਈ ਅਤੇ ਸੜਕਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਨਗਰ ਕੀਰਤਨ ਵਾਲੇ ਮਾਰਗ ਦਾ ਵੀ ਦੌਰਾ ਕੀਤਾ ਅਤੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਤੁਰੰਤ ਊਣਤਾਈਆਂ ਦੂਰ ਕਰਨ ਦੀਆਂ ਹਦਾਇਤਾਂ ਦਿੱਤੀਆਂ। ਅੱਜ ਸਵੇਰੇ ਵਰ੍ਹਦੇ ਮੀਂਹ ਵਿੱਚ ਵੀ ਕਮਿਸ਼ਨਰ ਸ. ਗਰੇਵਾਲ ਨੇ ਸ਼ਹਿਰ ਦੀ ਸਫ਼ਾਈ ਦਾ ਜਾਇਜਾ ਲਿਆ।

ਇਸ ਦੌਰਾਨ ਕਮਿਸ਼ਨਰ ਸ. ਗਰੇਵਾਲ ਨੇ ਕਿਹਾ ਕਿ ਵਿਆਹ ਪੁਰਬ ਦੇ ਮੱਦੇਨਜ਼ਰ ਕਾਰਪੋਰੇਸ਼ਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਧਿਕਾਰੀਆਂ ਨੂੰ ਇਹ ਸਖਤ ਹਦਾਇਤ ਕਰ ਦਿੱਤੀ ਗਈ ਹੈ ਕਿ 11 ਸਤੰਬਰ ਦੀ ਸ਼ਾਮ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਠੀਕ ਰੱਖਣ ਲਈ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡ ਦਿੱਤਾ ਗਿਆ ਹੈ ਅਤੇ ਨਿਗਮ ਦੇ ਅਧਿਕਾਰੀ ਆਪਣੇ ਸੈਕਟਰ ਵਿੱਚ ਸਫ਼ਾਈ ਪ੍ਰਬੰਧਾਂ ਦੇ ਜਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸੀਵਰੇਜ ਦੀ ਨਿਕਾਸੀ ਦੇ ਨਾਲ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਪੂਰੇ ਸ਼ਹਿਰ ਵਿੱਚ ਇੱਕ ਵੀ ਮੇਨ ਹੋਲ ਢੱਕਣ ਤੋਂ ਬਿਨ੍ਹਾਂ ਨਾ ਹੋਵੇ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਸੜਕ ਟੁੱਟੀ ਹੈ ਉਸ ਨੂੰ ਵੀ ਕੱਲ ਸ਼ਾਮ ਤੱਕ ਠੀਕ ਕਰ ਦਿੱਤਾ ਜਾਵੇਗਾ। ਕਮਿਸ਼ਨਰ ਗਰੇਵਾਲ ਨੇ ਕਿਹਾ ਕਿ ਜਿਹੜੀ ਸਟਰੀਟ ਲਾਈਟਾਂ ਖਰਾਬ ਹਨ ਉਨ੍ਹਾਂ ਨੂੰ ਅੱਜ ਹੀ ਠੀਕ ਕਰ ਦਿੱਤਾ ਜਾਵੇਗਾ ਅਤੇ ਜਿਥੇ ਕਿਤੇ ਨਵੀਆਂ ਲਾਈਟਾਂ ਲਗਾਉਣ ਦੀ ਲੋੜ ਹੈ ਉਹ ਵੀ ਲਗਾ ਦਿੱਤੀਆਂ ਜਾਣਗੀਆਂ।

ਕਮਿਸ਼ਨਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੰਗਤਾਂ ਦੇ ਸਵਾਗਤ ਲਈ ਸ਼ਹਿਰ ਦੇ ਪ੍ਰਵੇਸ਼ ਮਾਰਗਾਂ ’ਤੇ ਸਵਾਗਤੀ ਗੇਟ ਬਣਾਏ ਜਾਣਗੇ ਅਤੇ ਪੂਰੇ ਸ਼ਹਿਰ ਨੂੰ ਸ਼ਿੰਗਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤਾਂ ਵਿਆਹ ਪੁਰਬ ਦੌਰਾਨ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਸਬੰਧੀ ਜਾਰੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਜਰੂਰ ਕਰਨ।

RELATED ARTICLES
- Advertisment -spot_img

Most Popular

Recent Comments