spot_img
Homeਮਾਝਾਅੰਮ੍ਰਿਤਸਰਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਕਮੀ ਕਰਕੇ ਸੂਬਾ ਵਾਸੀਆਂ ਨੂੰ...

ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਵਿੱਚ ਕਮੀ ਕਰਕੇ ਸੂਬਾ ਵਾਸੀਆਂ ਨੂੰ ਦਿੱਤੀ ਜਾਵੇਗੀ ਰਾਹਤ – ਪ੍ਰਤਾਪ ਸਿੰਘ ਬਾਜਵਾ

ਬਟਾਲਾ, 11 ਸਤੰਬਰ (ਮੁਨੀਰਾ ਸਲਾਮ ਤਾਰੀ) – ਰਾਜ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਰਾਹਤ ਦਿੰਦਿਆਂ ਬਿਜਲੀ ਦੀਆਂ ਦਰਾਂ ਘਟਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਿਜਲੀ ਦਰਾਂ ਘੱਟ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਦੀ ਬਿਹਤਰੀ ਲਈ ਪਹਿਲਾਂ ਵੀ ਕੰਮ ਕੀਤਾ ਹੈ ਅਤੇ ਆਉਂਦੇ ਸਮੇਂ ਵਿੱਚ ਲੋਕ ਭਲਾਈ ਦੇ ਹੋਰ ਵੀ ਫੈਸਲੇ ਲਏ ਜਾਣਗੇ।

ਅੱਜ ਬਟਾਲਾ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਇੱਕ ਭਰਵੇਂ ਇਕੱਠ ਦੌਰਾਨ ਸ. ਬਾਜਵਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਪੇਅ ਸਕੇਲਾਂ ਦੀਆਂ ਮੰਗਾਂ ਅਤੇ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦਾ ਮਾਮਲਾ ਵੀ ਵਿਚਾਰਿਆ ਜਾ ਰਿਹਾ ਹੈ ਅਤੇ ਜਲਦੀ ਹੀ ਇਸਦੇ ਹੱਲ ਹੋਣ ਦੀ ਉਮੀਦ ਹੈ।

ਬਟਾਲਾ ਸ਼ਹਿਰ ਦੀ ਗੱਲ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਮੁੱਖ ਮੰਤਰੀ ਵੱਲੋਂ ਬਟਾਲਾ ਸ਼ਹਿਰ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਸੀ ਜਿਸ ਤਹਿਤ ਬਟਾਲਾ ਸ਼ਹਿਰ ਦਾ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਜੋ ਵਿਕਾਸ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਅਗਲੇ 2-3 ਮਹੀਨਿਆਂ ਦੇ ਅੰਦਰ ਹਰ ਹਾਲ ਮੁਕੰਮਲ ਕਰ ਦਿੱਤਾ ਜਾਵੇਗਾ ਤਾਂ ਜੋ ਵਿਕਾਸ ਕਾਰਜਾਂ ਦਾ ਲਾਭ ਬਟਾਲਾ ਵਾਸੀਆਂ ਨੂੰ ਮਿਲ ਸਕੇ।

ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਬੜੀ ਜਲਦੀ ਬਟਾਲਾ ਨੂੰ ਇਸਦਾ ਬਣਦਾ ਹੱਕ ਜਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਵੱੱਲੋਂ ਉਨ੍ਹਾਂ ਦੀ ਮੰਗ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ ਅਤੇ ਬਟਾਲਾ ਵਾਸੀਆਂ ਦੀ ਇਸ ਜਾਇਜ ਮੰਗ ਨੂੰ ਜਰੂਰ ਬੂਰ ਪਵੇਗਾ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ ਮੈਡੀਕਲ ਕਾਲਜ ਵੀ ਬਣਾਇਆ ਜਾਵੇਗਾ, ਜਿਸ ਲਈ ਪ੍ਰੀਕ੍ਰਿਆ ਚੱਲ ਰਹੀ ਹੈ। ਬਟਾਲਾ ਦੀ ਸਨਅਤ ਨੂੰ ਮੁੜ ਸੁਰਜੀਤ ਕਰਨ ਦੀ ਗੱਲ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਬਟਾਲਾ ਜੋ ਕਦੀ ਪੂਰੀ ਦੁਨੀਆਂ ਵਿੱਚ ਉਦਯੋਗਿਕ ਸ਼ਹਿਰ ਵਜੋਂ ਪਛਾਣ ਰੱਖਦਾ ਸੀ, ਉਸਦੀ ਉਹ ਸ਼ਾਨ ਮੁੜ ਬਹਾਲ ਕੀਤੀ ਜਾਵੇਗੀ। ਸ. ਬਾਜਵਾ ਨੇ ਕਿਹਾ ਕਿ ਬਟਾਲਾ ਸ਼ਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਇਸ ਇਤਿਹਾਸਕ ਤੇ ਧਾਰਮਿਕ ਨਗਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਐੱਮ.ਸੀ. ਹਰਿੰਦਰ ਸਿੰਘ ਸੰਧੂ ਨੇ ਸ. ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸ. ਬਾਜਵਾ ਵੱਲੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਅਤੇ ਸ਼ਹਿਰ ਦੇ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਬਟਾਲਾ ਜਲਦੀ ਹੀ ਜ਼ਿਲ੍ਹਾ ਵੀ ਬਣੇਗਾ ਅਤੇ ਸਭ ਤੋਂ ਵਿਕਸਤ ਸ਼ਹਿਰ ਵੀ। ਇਸ ਮੌਕੇ ਬਟਾਲਾ ਦੇ ਵਸਨੀਕਾਂ ਵੱਲੋਂ ਸ. ਪ੍ਰਤਾਪ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਐੱਮ.ਸੀ. ਹਰਿੰਦਰ ਸਿੰਘ, ਚੇਅਰਮੈਨ ਪਵਨ ਕੁਮਾਰ ਪੰਮਾ, ਚੇਅਰਮੈਨ ਗੁਰਿੰਦਰ ਸਿੰਘ ਚੀਕੂ, ਕਮਿਸ਼ਨਰ ਨਗਰ ਨਿਗਮ ਸ. ਜਗਵਿੰਦਰਜੀਤ ਸਿੰਘ ਗਰੇਵਾਲ, ਬਰਿੰਦਰ ਸਿੰਘ ਛੋਟੇਪੁਰ, ਐਡਵੋਕੇਟ ਜਤਿੰਦਰ ਮਾਣਾ, ਮਨਜੀਤ ਸਿੰਘ ਹੰਸਪਾਲ, ਸਾਬਕਾ ਵਾਈਸ ਪ੍ਰਧਾਨ ਹਰਵਿੰਦਰ ਸਿੰਘ ਕਲਸੀ, ਤਜਿੰਦਰ ਸਿੰਘ ਬਿਊਟੀ ਰੰਧਾਵਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਮੋਹਤਬਰ ਹਾਜ਼ਰ ਸਨ।

RELATED ARTICLES
- Advertisment -spot_img

Most Popular

Recent Comments