spot_img
Homeਮਾਝਾਗੁਰਦਾਸਪੁਰਵਿਆਹ ਪੁਰਬ ਮੌਕੇ ਫੂਡ ਸੇਫ਼ਟੀ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ...

ਵਿਆਹ ਪੁਰਬ ਮੌਕੇ ਫੂਡ ਸੇਫ਼ਟੀ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਦੇ ਸੈਂਪਲ ਭਰੇ

ਬਟਾਲਾ, 12 ਸਤੰਬਰ (ਮੁਨੀਰਾ ਸਲਾਮ ਤਾਰੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੀਆਂ ਹਦਾਇਤਾਂ ਦੀ ਪਾਲਨਾ ਕਰਦੇ ਹੋਏ ਸ਼ੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਫੂਡ ਸੇਫਟੀ ਵਿਭਾਗ ਦੇ ਸਹਾਇਕ ਕਮਿਸ਼ਨਰ ਫੂਡ ਡਾ. ਜੀ.ਐੱਸ. ਪੰਨੂ ਵੱਲੋਂ ਆਪਣੀ ਟੀਮ ਸਮੇਤ ਖਾਣ ਪੀਣ ਦੀਆ ਵਸਤੂਆਂ ਦੇ ਸੈਂਪਲ ਭਰੇ ਗਏ। ਇਸਦੇ ਨਾਲ ਹੀ ਫੂਡ ਸੇਫਟੀ ਵਿਭਾਗ ਵੱਲੋਂ ਖਾਣ-ਪੀਣ ਦੀ ਵਸਤਾਂ ਵੇਚਣ ਵਾਲਿਆਂ ਨੂੰ ਸਾਫ਼ ਸਫਾਈ ਰੱਖਣ, ਸਾਫ਼ ਸੁਥਰੀਆਂ ਚੀਜ਼ਾਂ ਵੇਚਣ ਸੰਬੰਧੀ ਅਤੇ ਕੋਵਿਡ-19 ਦੀਆ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਇਸ ਮੌਕੇ ਉਹਨਾਂ ਨੂੰ ਮਾਸਕ ਅਤੇ ਟੋਪੀਆਂ ਵੀ ਵੰਡੀਆਂ ਗਈਆਂ। ਇਸ ਸਮੇ ਫੂਡ ਸੇਫ਼ਟੀ ਅਫ਼ਸਰ ਸ੍ਰੀਮਤੀ ਰੇਖਾ ਸ਼ਰਮਾ ਨੇ ਵੀ ਰੇਹੜੀ ਵਾਲਿਆਂ ਨੂੰ ਸਫਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ।

RELATED ARTICLES
- Advertisment -spot_img

Most Popular

Recent Comments