spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਨੇ ਪੰਚਾਇਤਾਂ ਨੂੰ ਮਗਨਰੇਗਾ ਸਕੀਮ ਤਹਿਤ ਕਰਵਾਏ ਕੰਮਾਂ ਦੀ ਅਦਾਇਗੀ...

ਡਿਪਟੀ ਕਮਿਸ਼ਨਰ ਨੇ ਪੰਚਾਇਤਾਂ ਨੂੰ ਮਗਨਰੇਗਾ ਸਕੀਮ ਤਹਿਤ ਕਰਵਾਏ ਕੰਮਾਂ ਦੀ ਅਦਾਇਗੀ ਨਾ ਹੋਣ ਦਾ ਲਿਆ ਤੁਰੰਤ ਐਕਸ਼ਨ

ਗੁਰਦਾਸਪੁਰ, 14 ਸਤੰਬਰ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲੇ ਦੀਆਂ ਕੁਝ ਪੰਚਾਇਤਾਂ ਅਤੇ ਖਾਸਕਰਕੇ ਕਾਹਨੂੰਵਾਨ ਦੀਆਂ ਪੰਚਾਇਤਾਂ ਵਲੋਂ ਮਗਨਰੇਗਾ ਤਹਿਤ ਕਰਵਾਏ ਗਏ ਕੰਮਾਂ ਦੀ ਅਦਾਇਗੀ ਨਾ ਹੋਣ ਦਾ ਤੁਰੰਤ ਸਖ਼ਤ ਐਕਸ਼ਨ ਲਿਆ ਗਿਆ ਹੈ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ, ਜੇਕਰ ਕਿਸੇ ਪੰਚਾਇਤ ਦੀ ਕੋਈ ਅਦਾਇਗੀ ਜਾਂ ਐਸਓਪੀ ਪੈਡਿੰਗ ਹੈ, ਤਾਂ ਉਸਦੀ ਤੁਰੰਤ ਨਿਯਮਾਂ ਅਨੁਸਾਰ ਅਦਾਇਗੀ/ਕਾਰਵਾਈ ਕੀਤੀ ਜਾਵੇ

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਕਾਹਨੂੰਵਾਨ ਬਲਾਕ ਦੀਆਂ ਕੁਝ ਪੰਚਾਇਤਾਂ ਵਲੋਂ ਮਗਨਰੇਗਾ ਸਕੀਮ ਤਹਿਤ ਕਰਵਾਏ ਗਏ ਕੰਮਾਂ ਦੀ ਅਦਾਇਗੀ ਨਾ ਕੀਤੇ ਜਾਣ ਦਾ ਰੋਸ ਪ੍ਰਗਟ ਕੀਤਾ ਗਿਆ ਹੈ ਅਤੇ ਐਸ.ਓਪੀ ਪੈਡਿੰਗ ਹੋਣ ਦੀ ਗੱਲ ਕਹੀ ਗਈ ਹੈ, ਜੋ ਕਿ ਗੰਭੀਰ ਸਮੱਸਿਆ ਹੈ ਅਤੇ ਅਜਿਹੀ ਸਮੱਸਿਆ ਨੂੰ ਹੱਲ ਕਰਨ ਵਿਚ, ਉਹ ਕਿਸੇ ਕਿਸਮ ਦੀ ਕੋਈ ਢਿੱਲਮੱਠ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕਰਨਗੇ

ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਕਿਹਾ ਕਿ ਜੇਕਰ ਉਨਾਂ ਪਾਸ ਜ਼ਿਲਾ ਪੱਧਰ ’ਤੇ ਕਿਸੇ ਪੰਚਾਇਤ ਦੀ ਅਦਾਇਗੀ ਜਾਂ ਐਸਓਪੀ ਪੈਡਿੰਗ ਨਹੀਂ ਹੈ, ਤਾਂ ਇਸ ਤੋਂ ਲੱਗਦਾ ਹੈ ਕਿ ਇਹ ਅਦਾਇਗੀਆਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦੇ ਪੱਧਰ ’ਤੇ ਜਾਂ ਹੇਠਲੇ ਅਧਿਕਾਰੀਆਂ ਵਲੋਂ ਪੈਡਿੰਗ ਹਨ। ਉਨਾਂ ਕਿਹਾ ਕਿ ਇਸ ਲਈ ਆਪ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਆਪ ਨਿੱਜੀ ਪੱਧਰ ’ਤੇ ਸਰਪੰਚਾਂ ਨਾਲ ਤਾਲਮੇਲ ਕਰਕੇ, ਜੇਕਰ ਕੋਈ ਪੈਡਿੰਗ ਕੇਸ ਹੈ ਤਾਂ ਉਸਦੀ ਤੁਰੰਤ ਸੂਚੀ ਤਿਆਰ ਕੀਤੀ ਜਾਵੇ, ਤਾਂ ਜੋ ਨਿਯਮਾਂ ਤਹਿਤ ਪੰਚਾਇਤਾਂ ਨੂੰ ਅਦਾਇਗੀ ਕੀਤੀ ਜਾ ਸਕੇ

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਮਗਨਰੇਗਾ ਤਹਿਤ ਪਿੰਡਾਂ ਅੰਦਰ ਕਰਵਾਏ ਗਏ ਅਤੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਪੰਚਾਇਤਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਪੰਚਾਇਤ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਿੱਧੇ ਤੋਰ ’ਤੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਆ ਕੇ ਮੈਨੂੰ ਮਿਲ ਸਕਦੇ ਹਨ ਜਾਂ ਦਫਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਮਿਲ ਸਕਦੇ ਹਨ

ਡਿਪਟੀ ਕਮਿਸਨਰ ਨੇ ਅੱਗੇ ਕਿਹਾ ਕਿ ਮਗਨਰੇਗਾ ਤਹਿਤ ਪਿੰਡਾਂ ਵਿਚ ਵਿਕਾਸ ਕਾਰਜ ਕਰਵਾਉਣ ਵਿਚ ਗੁਰਦਾਸਪੁਰ ਜ਼ਿਲ੍ਹਾ, ਪੰਜਾਬ ਭਰ ਵਿਚੋ ਮੋਹਰੀ ਅਤੇ ਇਸ ਪਿੱਛੇ ਪੰਚਾਇਤਾਂ ਦੀ ਮਿਹਨਤ ਨੂੰ ਅੱਖੋ ਪਰੋਖੇ ਨਹੀਂ ਕੀਤਾ ਜਾ ਸਕਦਾ ਅਤੇ ਉਹ ਪੰਚਾਇਤਾਂ ਦੀ ਹਰ ਸਮੱਸਿਆ ਪਹਿਲ ਦੇ ਆਧਰ ’ਤੇ ਹੱਲ ਕਰਨ ਲਈ ਵਚਨਬੱਧ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments