ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਹੂਰ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਆੱਨਲਾਇਨ ਸਮਰ ਕੈਂਪ ਲਗਾਇਆ।

0
252

ਫਰੀਦਕੋਟ (ਧਰਮ ਪ੍ਰਵਾਨਾਂ) ਫਰੀਦਕੋਟ ਜ਼ਿਲੇ ਦੇ ਬਲਾਕ ਸਾਦਿਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਹੂਰ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਆੱਨਲਾਇਨ ਸਮਰ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਵੱਲੋਂ ਕੈਂਪ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ ਗਿਆ। ਕੈਂਪ ਦੇ ਪਹਿਲੇ ਦਿਨ ਯੋਗਾ ਨਾਲ ਸਬੰਧਿਤ ਕਿਰਿਆਵਾਂ ਕਰਵਾਈਆਂ ਗਈਆਂ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਲਈ ਕਸਰਤ ਕਰਨ ਅਤੇ ਚੰਗੀ ਖੁਰਾਕ ਖਾਣ ਲਈ ਪ੍ਰੇਰਿਤ ਕੀਤਾ ਗਿਆ। ਦੂਸਰੇ ਦਿਨ ਵਿਦਿਆਰਥੀਆਂ ਵੱਲੋਂ ਆਰਟ ਅਤੇ ਡਰਾਇੰਗ ਨਾਲ ਸਬੰਧਿਤ ਕਿਰਿਆਵਾਂ। ਕੀਤੀਆਂ ਗਈਆਂ, ਜਿਸ ਵਿਚ ਉਹਨਾਂ ਵੱਲੋਂ ਬਹੁਤ ਹੀ ਸੁੰਦਰ ਪੇਂਟਿੰਗਾਂ ਬਣਾਈਆਂ ਗਈਆਂ ।ਤੀਸਰੇ ਦਿਨ ਗੀਤ-ਸੰਗੀਤ ਰਾਹੀਂ ਅਨੇਕਾਂ ਦਿਲ ਨੂੰ ਟੁੰਬਣ ਵਾਲੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਪ੍ਰਸਿੱਧ ਲੇਖਕ ਧਰਮ ਪ੍ਰਵਾਨਾ ਕਿਲ੍ਹਾ ਨੌਂ ਰਿਸੋਰਸ ਪਰਸਨ ਦੇ ਤੌਰ ਤੇ ਵਿਦਿਆਰਥੀਆਂ ਦੇ ਰੂਬਰੂ ਹੋਏ। ਉਹਨਾਂ ਨੇ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਕੈਂਪ ਨੂੰ ਸਫਲ ਬਣਾਉਣ ਲਈ ਸਕੂਲ ਇੰਚਾਰਜ ਮੈਡਮ ਕੰਵਲਜੀਤ ਕੌਰ, ਕੁਲਦੀਪ ਕੌਰ, ਜੁਗਿੰਦਰ ਪਾਲ ਅਤੇ ਰਾਜਿੰਦਰ ਕੌਰ ਨੇ ਵਿਸ਼ੇਸ਼ ਭੂਮਿਕਾ ਨਿਭਾਈ।

Previous articleਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਵਧਾਉਣ ਤੋਂ ਰੋਹ ਵਿੱਚ ਆਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Next articleਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ -ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ

LEAVE A REPLY

Please enter your comment!
Please enter your name here