ਸੇਵਾ ਕੇਂਦਰਾਂ ਦੇ ਸਮੇਂ ‘ਚ ਹੋਈ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ -ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ

0
227

ਫਰੀਦਕੋਟ , 8 ਜੂਨ (ਧਰਮ ਪ੍ਰਵਾਨਾਂ ) ਰਾਜ ਸਰਕਾਰ ਨੇ ਸੂਬੇ ਵਿੱਚ ਕੋਵਿਡ ਦੀ ਸਥਿਤੀ ਵਿੱਚ ਸੁਧਾਰ ਨੂੰ ਦੇਖਦਿਆਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦਾ 10 ਜੂਨ 2021 ਤੋ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ ।
ਉਨ੍ਹਾਂ ਦੱਸਿਆ ਕਿ ਹੁਣ ਬਿਨਾਂ ਅਗਾਊਂ ਪ੍ਰਵਾਨਗੀ ਦੇ ਵੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ‘ਚ ਆਇਆ ਜਾ ਸਕਦਾ ਹੈ ਅਤੇ ਪਹਿਲਾਂ ਅਗਾਊਂ ਮੁਲਾਕਾਤ ਦਾ ਸਮਾਂ ਲੈਕੇ ਆਉਣ ਦੀ ਸਹੂਲਤ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ ਨਾਲ ਚਲਦਾ ਰਹੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਿਅਕਤੀ ਪਹਿਲਾਂ ਸਮਾਂ ਲੈਕੇ ਸੇਵਾ ਕੇਂਦਰ ‘ਚ ਆਉਣਾ ਚਾਹੁੰਦੇ ਹਾਂ ਤਾਂ ਉਹ ਵੈਬਸਾਇਟ https://esewa.punjab.gov.in/CenterSlotBooking ਜਾਂ 89685-93812-13 ਡਾਇਲ ਕਰਕੇ ਸਮਾਂ ਲੈ ਸਕਦੇ ਹਨ॥ ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ। ਸੇਵਾ ਕੇਂਦਰਾਂ ਦੇ ਅੰਦਰ ਸੇਵਾ ਕਾਊਂਟਰਾਂ ਦੀ ਗਿਣਤੀ ਅਨੁਸਾਰ ਹੀ ਪ੍ਰਾਰਥੀ ਜਾ ਸਕਣਗੇ।

Previous articleਸਰਕਾਰੀ ਪ੍ਰਾਇਮਰੀ ਸਕੂਲ ਸੰਗਰਾਹੂਰ ਦੇ ਵਿਦਿਆਰਥੀਆਂ ਨੇ ਤਿੰਨ ਰੋਜ਼ਾ ਆੱਨਲਾਇਨ ਸਮਰ ਕੈਂਪ ਲਗਾਇਆ।
Next articleਡਿਪਟੀ ਕਮਿਸ਼ਨਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਸੇਵਾਵਾਂ ਦੇਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ ਦਾ ਵਿਸ਼ੇਸ਼ ਧੰਨਵਾਦ

LEAVE A REPLY

Please enter your comment!
Please enter your name here