spot_img
Homeਮਾਝਾਗੁਰਦਾਸਪੁਰਕੋਰੋਨਾ ਤੇ ਡੇਂਗੂ ਦੀਆਂ ਬਿਮਾਰੀਆਂ ਤੋਂ ਬਚਣ ਲਈ ਲੋਕ ਸਾਵਧਾਨੀ ਵਰਤਣ -...

ਕੋਰੋਨਾ ਤੇ ਡੇਂਗੂ ਦੀਆਂ ਬਿਮਾਰੀਆਂ ਤੋਂ ਬਚਣ ਲਈ ਲੋਕ ਸਾਵਧਾਨੀ ਵਰਤਣ – ਡਾ. ਹਰਪਾਲ ਸਿੰਘ

ਬਟਾਲਾ, 15 ਸਤੰਬਰ (ਮੁਨੀਰਾ ਸਲਾਮ ਤਾਰੀ) – ਸਿਹਤ ਵਿਭਾਗ ਵਲੋਂ ਜਿਥੇ ਕੋਰੋਨਾ ਵਾਇਰਸ ਵਿਰੁੱਧ ਜੰਗ ਲੜੀ ਜਾ ਰਹੀ ਹੈ ਓਥੇ ਨਾਲ ਹੀ ਡੇਂਗੂ, ਮਲੇਰੀਆ, ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਯਤਨ ਜਾਰੀ ਹਨ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਡਾ. ਹਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਦੇ ਨਾਲ-ਨਾਲ ਸਾਨੂੰ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਵੀ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਡੇਂਗੂ ਦੀ ਬਿਮਾਰੀ ਹੋਰ ਵੀ ਘਾਤਕ ਹੋ ਸਕਦੀ ਹੈ ਸੋ ਇਨਾਂ ਬਿਮਾਰੀਆਂ ਤੋਂ ਬਚਣ ਲਈ ਹਰ ਕਿਸੇ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ਉਨਾਂ ਕਿਹਾ ਕਿ ਕੋਰੋਨਾ ਵਾਇਰਸ ਅਤੇ ਡੇਂਗੂ ਦੋਵੇਂ ਬਿਮਾਰੀਆਂ ਵਿੱਚ ਬੁਖਾਰ ਹੋ ਜਾਂਦਾ ਹੈ ਅਤੇ ਜੇਕਰ ਏਨਾਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਜਾਨਲੇਵਾ ਸਾਬਤ ਹੋ ਸਕਦੀਆਂ ਹਨ। ਉਨਾਂ ਕਿਹਾ ਕਿ ਜਦੋਂ ਵੀ ਕਿਸੇ ਨੂੰ ਬੁਖਾਰ, ਜੁਕਾਮ, ਖੰਘ ਜਾਂ ਇਨਾਂ ਬਿਮਾਰੀਆਂ ਦਾ ਕੋਈ ਹੋਰ ਵੀ ਲੱਛਣ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਡਾ. ਹਰਪਾਲ ਸਿੰਘ ਨੇ ਕਿਹਾ ਕਿ ਡੇਂਗੂ ਦੀ ਬਿਮਾਰੀ ਮੱਛਰਾਂ ਕਾਰਨ ਫੈਲਦੀ ਹੈ ਅਤੇ ਹਰ ਕਿਸੇ ਨੂੰ ਮੱਛਰਾਂ ਤੋਂ ਬਚਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ। ਉਨਾਂ ਕਿਹਾ ਕਿ ਡੇਂਗੂ ਦਾ ਮੱਛਰ 7 ਦਿਨ ਤੋਂ ਖੜੇ ਸਾਫ ਪਾਣੀ ਵਿੱਚ ਪੈਦਾ ਹੋ ਜਾਂਦਾ ਹੈ ਅਤੇ ਇਹ ਅਕਸਰ ਹੀ ਘਰਾਂ ਵਿੱਚ ਫਰਿਜਾਂ ਦੀ ਟ੍ਰੇਆਂ, ਕੂਲਰਾਂ, ਛੱਤਾਂ ਉੱਪਰ ਪਏ ਪੁਰਾਣੇ ਟਾਇਰਾਂ, ਮਨੀ ਪਲਾਂਟ ਦੀਆਂ ਬੋਤਲਾਂ ਆਦਿ ਜਿਥੇ ਵੀ ਪਾਣੀ ਹੁੰਦਾ ਹੈ ਵਿੱਚ ਪਨਪ ਜਾਂਦਾ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕੀਤੀ ਜਾ ਰਹੀ ਹੈ।

ਡਾ. ਹਰਪਾਲ ਸਿੰਘ ਨੇ ਕਿਹਾ ਕਿ ਜਿਥੇ ਨਗਰ ਨਿਗਮ ਦੇ ਕਰਮਚਾਰੀ ਮੱਛਰਾਂ ਦੇ ਖਾਤਮੇ ਲਈ ਯਤਨਸ਼ੀਲ ਹਨ ਓਥੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਹਰ ਸ਼ੁਕਰਵਾਰ ਡਰਾਈ ਡੇਅ ਮਨਾਉਂਦਿਆਂ ਹਰ ਪਾਣੀ ਵਾਲੀ ਵਸਤੂ ਨੂੰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ ਤਾਂ ਜੋ ਡੇਂਗੂ ਦਾ ਮੱਛਰ ਪੈਦਾ ਹੀ ਨਾ ਹੋ ਸਕੇ। ਉਨਾਂ ਕਿਹਾ ਕਿ ਸਾਵਧਾਨੀ ਵਰਤ ਕੇ ਅਸੀਂ ਕੋਰੋਨਾ ਵਾਇਰਸ ਅਤੇ ਡੇਂਗੂ ਵਰਗੀਆਂ ਖਤਰਨਾਕ ਬਿਮਾਰੀਆਂ ਤੋਂ ਬਚ ਸਕਦੇ ਹਾਂ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments