spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨ ‘ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ...

ਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨ ‘ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਦਿੱਤਾ ਅਧਿਕਾਰ

ਗੁਰਦਾਸਪੁਰ, 15 ਸਤੰਬਰ ( ਮੁਨੀਰਾ ਸਲਾਮ ਤਾਰੀ) 1 ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜਮੀਨ ‘ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ। ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ। ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਤੋਂ ਬਾਅਦ ਜਮੀਨ ਅਲਾਟ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦਿੱਤੀ

ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ, ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ “ਦ ਪੰਜਾਬ (ਵੈੱਲਫੇਅਰ ਐਂਡ ਸੈਟਲਮੈਂਟ ਆਫ਼ ਲੈਂਡਲੈੱਸ, ਮਾਰਜੀਨਲ ਐਂਡ ਸਮਾਲ ਓਕਿਉਪੈਂਟ ਫਾਰਮਰਸ) ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ, 2021 ਨੂੰ ਲਾਗੂ ਕੀਤਾ ਗਿਆ ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ। ਬਿਨੈ-ਪੱਤਰ ਨਾਲ ਕਬਜੇ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰਕੇ ਸਬੰਧਤ ਐਸਡੀਐਮ ਨੂੰ ਜਮ੍ਹਾਂ ਕਰਵਾਈ ਜਾ ਸਕਦੀ ਹੈ

ਬਿਨੈਕਾਰ ਅਧਿਕਾਰਤ ਵੈਬਸਾਈਟ https:// revenue.punjab.gov.in  ‘ਤੇ ਜਾ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ ਤੋਂ ਐਕਟ ਅਤੇ ਨਿਯਮਾਂ ਨੂੰ ਡਾਉਨਲੋਡ ਕਰ ਸਕਦੇ ਹਨ।   

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments