spot_img
Homeਮਾਝਾਗੁਰਦਾਸਪੁਰਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬਟਾਲਾ ਦੇ ਗੁਰੂ ਨਾਨਕ ਕਾਲਜ ਵਿਖੇ 16-17 ਸਤੰਬਰ...

ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬਟਾਲਾ ਦੇ ਗੁਰੂ ਨਾਨਕ ਕਾਲਜ ਵਿਖੇ 16-17 ਸਤੰਬਰ ਨੂੰ ਲੱਗੇਗਾ ਰੋਜ਼ਗਾਰ ਮੇਲਾ

ਬਟਾਲਾ, 15 ਸਤੰਬਰ ( ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ ਮਹੀਨੇ ਦੌਰਾਨ 09 ਸਤੰਬਰ ਤੋਂ ਲੈ ਕੇ 17 ਸਤੰਬਰ ਤੱਕ ਪੰਜਾਬ ਭਰ ਦੇ ਹਰ ਜ਼ਿਲੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 16-17 ਸਤੰਬਰ ਨੂੰ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਵੀ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਗੁਰੂ ਨਾਨਕ ਕਾਲਜ ਵਿਖੇ ਰੋਜ਼ਗਾਰ ਮੇਲੇ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ  ਵਿੱਚ 8ਵੀਂ ਪਾਸ ਤੋਂ ਲੈ ਕੇ ਪੋਸਟ ਗਰੇਜੂਏਸ਼ਨ ਤੱਕ ਦੀ ਯੋਗਤਾ ਵਾਲੇ ਸਾਰੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਦੇਸ਼ ਦੀਆਂ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵੱਲੋਂ ਚੰਗੇ ਤਨਖਾਹ ਸਕੇਲਾਂ ’ਤੇ ਨੌਜਵਾਨ ਪ੍ਰਾਰਥੀਆਂ ਨੂੰ ਨੌਂਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿਚ ਨਾ ਕੇਵਲ ਰੁਜ਼ਗਾਰ ਬਲਕਿ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਡੇਅਰੀ ਵਿਭਾਗ, ਪਸ਼ੂ ਪਾਲਣ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਰੋਜ਼ਗਾਰ ਮੇਲਿਆਂ ਵਿਚ ਸਰਕਾਰੀ ਨੋਕਰੀਆਂ ਦੀ ਮੁਫਤ ਆਨਲਾਈਨ ਕੋਚਿੰਗ ਦੇਣ ਲਈ ਰਜਿਸ਼ਟਰੇਸ਼ਨ ਵੀ ਕੀਤੀ ਜਾ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਐੱਸ.ਡੀ.ਐੱਮ. ਬਟਾਲਾ ਨੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਅਪੀਲ ਕੀਤੀ ਹੈ ਕਿ ਉਹ 16 ਤੇ 17 ਸਤੰਬਰ ਨੂੰ ਬਟਾਲਾ ਦੇ ਗੁਰੂ ਨਾਨਕ ਕਾਲਜ ਵਿਖੇ ਲੱਗ ਰਹੇ ਰੋਜ਼ਗਾਰ ਮੇਲੇ ਵਿੱਚ ਭਾਗ ਲੈ ਕੇ ਰੋਜ਼ਗਾਰ ਹਾਸਲ ਕਰਨ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments