spot_img
Homeਮਾਝਾਗੁਰਦਾਸਪੁਰਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਨਾਲ ਫਸਲ ਦੇ ਝਾੜ ਤੇ ਗੁਣਵੱਤਾ ਵਿਚ...

ਪਰਾਲੀ ਨੂੰ ਜ਼ਮੀਨ ਵਿਚ ਮਿਲਾਉਣ ਨਾਲ ਫਸਲ ਦੇ ਝਾੜ ਤੇ ਗੁਣਵੱਤਾ ਵਿਚ ਵਾਧਾ ਹੁੰਦਾ ਹੈ-ਅਗਾਂਹਵਧੂ ਕਿਸਾਨ ਗੁਰਮੰਗਲ ਸਿੰਘ

ਗੁਰਦਾਸਪੁਰ, 16 ਸਤੰਬਰ  (ਮੁਨੀਰਾ ਸਲਾਮ ਤਾਰੀ) ਅਗਾਂਹਵਧੂ ਕਿਸਾਨ ਗੁਰਮੰਗਲ ਸਿੰਘ, ਵਾਸੀ ਪਿੰਡ ਮਾੜੇ, ਗੁਰਦਾਸਪੁਰ, ਨੇ ਦੱਸਿਆ ਕਿ ਉਸਦੀ 5 ਏਕੜ ਜ਼ਮੀਨ ਹੈ ਅਤੇ ਉਸਨੇ ਪਿਛਲੇ 04 ਸਾਲਾਂ ਤੋਂ ਪਰਾਲੀ ਦੇ ਨਾੜ ਨੂੰ ਅੱਗ ਨਾ ਲਗਾ ਕੇ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ। ਇਸ ਨਾਲ ਜਿਥੇ ਫਸਲ ਦਾ ਝਾੜ ਵਧਿਆ ਹੈ, ਓਥੇ ਆਪਣੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੂੰ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਨ ਵਿਚ ਯੋਦਗਾਨ ਪਾ ਰਿਹਾ ਹੈ

ਉਸਨੇ ਦੱਸਿਆ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਇ, ਪਿਛਲੇ ਚਾਰ ਸਾਲਾਂ ਤੋਂ ਸੁਪਰਸੀਡਰ ਅਤੇ  ਰੋਟਾਵੇਟਰ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੀ ਜ਼ਮੀਨ ਵਿਚ ਮਿਲਾ ਕੇ ਅਗਲੀ ਫਸਲ ਦੀ ਬਿਜਾਈ ਕਰਦਾ ਹੈ। ਉਨਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਿਧੀ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿਚ ਬਹੁਤ ਸੁਧਾਰ ਆਇਆ ਹੈ ਅਤੇ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਉਸਦੀ ਜ਼ਮੀਨ ਦੀ ਪਹਿਲਾਂ ਉਪਜਾਊ ਸ਼ਕਤੀ ਬਹਤ ਘੱਟ ਸੀ, ਜਿਸ ਕਾਰਨ ਜ਼ਮੀਨ ਖਾਦਾਂ ਦੀ ਵਰਤੋਂ ਜ਼ਿਆਦਾ ਕੀਤੀ ਜਾਂਦੀ ਸੀ ਪਰ ਪਰਾਲੀ ਜ਼ਮੀਨ ਵਿਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵਾਧਾ ਹੋਇਆ ਹੈ ਅਤੇ ਖਾਦਾਂ ਅਤੇ ਨਦੀਨ ਨਾਸ਼ਕਾਂ ਦੀ ਵਰਤੋਂ ਘੱਟ ਕੀਤੀ ਜਾਂਦੀ ਹੈ

ਕਿਸਾਨ ਗੁਰਮੰਗਲ ਸਿੰਘ ਨੇ ਅੱਗੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਾਨੂੰ ਪਰਾਲੀ ਨਾ ਸਾੜਕੇ ਖੇਤ ਵਿਚ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ ਚਾਹੀਦਾ ਹੈ। ਸਫਲ ਕਿਸਾਨ ਗੁਰਮੰਗਲ ਸਿੰਘ ਨੇ ਆਪਣੇ ਕਿਸਾਨ ਸਾਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਨਜ਼ਾਕਤ ਨੂੰ ਪਛਾਣਦਿਆਂ ਉਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਉਨਾਂ ਕਿਹਾ ਕਿ ਆਧੁਨਿਕ ਤਰੀਕੇ ਨਾਲ ਖੇਤੀ ਕਰਨੀ ਚਾਹੀਦੀ ਹੈ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਨਾੜ ਨੂੰ ਅੱਗ ਨਾ ਲਗਾਉਣ ਤੇ ਜਿਥੇ ਮਿੱਤਰ ਕੀੜੇ ਫਸਲ ਲਈ ਸਹਾਈ ਹੁੰਦੇ ਹਨ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹਿੰਦੀ ਹੈ

ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।  ਆਤਮਾ ਗੁਰਦਾਸਪੁਰ ਦੀ ਸਮੁੱਚੀ ਟੀਮ ਅਤੇ ਆਤਮਾ ਖੇਤੀਬਾੜੀ ਅਤੇ ਕਿਸਾਨ ਭਲਾਈ  ਵਿਭਾਗ ਗੁਰਦਾਸਪੁਰ ਵਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments