spot_img
Homeਮਾਝਾਗੁਰਦਾਸਪੁਰਸੈਕਟਰ ਅਫ਼ਸਰ ਜਸਬੀਰ ਸਿੰਘ ਨੇ ਚੋਣ ਕਮਿਸ਼ਨ ਵੱਲੋਂ ਕਰਵਾਏ ਪ੍ਰਸ਼ਨੋਤਰੀ ਮੁਕਾਬਲੇ ਨੂੰ...

ਸੈਕਟਰ ਅਫ਼ਸਰ ਜਸਬੀਰ ਸਿੰਘ ਨੇ ਚੋਣ ਕਮਿਸ਼ਨ ਵੱਲੋਂ ਕਰਵਾਏ ਪ੍ਰਸ਼ਨੋਤਰੀ ਮੁਕਾਬਲੇ ਨੂੰ ਜਿੱਤਿਆ

ਬਟਾਲਾ, 16 ਸਤੰਬਰ (ਮੁਨੀਰਾ ਸਲਾਮ ਤਾਰੀ) – ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਕੈਮੀਕਲ ਵਿਭਾਗ ਦੇ ਲੈਕਚਰਾਰ ਅਤੇ ਚੋਣਾਂ ਦੇ ਕੰਮ ਵਿੱਚ ਬਤੌਰ ਸੈਕਟਰ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਜਸਬੀਰ ਸਿੰਘ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਕਰਵਾਏ ਇੱਕ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਭੇਜੀ ਜੇਤੂ ਟਰਾਫੀ ਅਤੇ ਸਰਟੀਫਿਕੇਟ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਅਤੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਸੈਕਟਰ ਅਫ਼ਸਰ ਜਸਬੀਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ।

ਜਸਬੀਰ ਸਿੰਘ ਨੂੰ ਸਨਮਾਨਿਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਬੀਤੀ 28 ਅਗਸਤ ਨੂੰ ਪੰਜਾਬ ਭਰ ਦੇ ਬੂਥ ਲੈਵਲ ਅਫ਼ਸਰਾਂ ਲਈ ਆਨ-ਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ ਸੀ, ਜਿਸ ਵਿੱਚ 30 ਮਿੰਟਾਂ ਵਿੱਚ 50 ਸਵਾਲਾਂ ਦੇ ਜੁਆਬ ਦੇਣੇ ਸਨ। ਇਹ ਸਵਾਲ ਚੋਣ ਪ੍ਰੀਕ੍ਰਿਆ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਜਸਬੀਰ ਸਿੰਘ ਨੇ ਸਾਰੇ ਸਵਾਲਾਂ ਦੇ ਜੁਆਬ ਸਹੀ ਦਿੱਤੇ ਸਨ ਅਤੇ ਚੋਣ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਜੇਤੂ ਐਲਾਨਿਆ ਗਿਆ। ਇਸ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਸਬੀਰ ਸਿੰਘ ਲਈ ਜੇਤੂ ਟਰਾਫੀ ਅਤੇ ਇੱਕ ਸਰਟੀਫਿਕੇਟ ਭੇਜਿਆ ਗਿਆ ਸੀ ਜਿਸ ਨਾਲ ਅੱਜ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਵੀ ਸੈਕਟਰ ਅਫ਼ਸਰ ਜਸਬੀਰ ਸਿੰਘ ਨੂੰ ਪ੍ਰਸ਼ਨੋਤਰੀ ਮੁਕਾਬਲਾ ਜਿੱਤਣ ਦੀ ਵਧਾਈ ਦਿੱਤੀ।

ਦੱਸਣਯੋਗ ਹੈ ਕਿ ਜਸਬੀਰ ਸਿੰਘ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਕੈਮੀਕਲ ਵਿਭਾਗ ਦੇ ਲੈਕਚਰਾਰ ਦੇ ਨਾਲ ਬਤੌਰ ਸੈਕਟਰ ਅਫ਼ਸਰ ਚੋਣ ਕਮਿਸ਼ਨ ਨੂੰ ਵੀ ਆਪਣੀਆਂ ਬੇਮਿਸਾਲ ਸੇਵਾਵਾਂ ਦੇ ਰਹੇ ਹਨ। ਚੋਣਾਂ ਸਬੰਧੀ ਹਰ ਗਤੀਵਿਧੀ ਵਿੱਚ ਲੈਕਚਰਾਰ ਜਸਬੀਰ ਸਿੰਘ ਅੱਗੇ ਹੋ ਕੇ ਕੰਮ ਕਰਦੇ ਹੋਏ ਚੋਣ ਕਮਿਸ਼ਨ ਵੱਲੋਂ ਦਿੱਤੇ ਟੀਚਿਆਂ ਨੂੰ ਪੂਰਾ ਕਰਦੇ ਹਨ। ਆਪਣੇ ਅਧਿਆਪਨ ਦੇ ਕਿੱਤੇ ਵਿੱਚ ਉਹ ਮੋਹਰੀ ਹਨ ਅਤੇ ਹਰ ਸਾਲ ਉਹ ਰਿਕਾਰਡ ਪੱਧਰ ’ਤੇ ਆਪਣੇ ਵਿਭਾਗ ਦੇ ਵਿਦਿਆਰਥੀਆਂ ਦੀ ਕੈਂਪਸ ਪਲੇਸਮੈਂਟ ਕਰਵਾਉਂਦੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments