spot_img
Homeਮਾਝਾਗੁਰਦਾਸਪੁਰਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਸਕੂਲਾਂ...

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ

 

ਗੁਰਦਾਸਪੁਰ 18 ਸਤੰਬਰ (ਮੁਨੀਰਾ ਸਲਾਮ ਤਾਰੀ )

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਦੇ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਸਕੂਲ ਵਿਜਟ ਕਰਕੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਿੱਖਿਆ ਸਕੱਤਰ ਸਵੇਰੇ ਅੱਠ ਵਜੇ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਮਨਸੂਰਕੇ ਕਲਾਂ ਵਿੱਚ ਪਹੁੰਚ ਗਏ। ਉਨ੍ਹਾਂ ਵੱਲੋਂ ਅਧਿਆਪਕਾਂ ਨਾਲ ਬੈਠ ਕੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਮੀਟਿੰਗ ਕਰਕੇ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ / ਪ੍ਰਾਇਮਰੀ ਸਕੂਲ ਸਿੰਘਪੁਰਾ , ਸਰਕਾਰੀ ਸੀਨੀ : ਸੈਕੰ: ਸਕੂਲ ਘਣੀਏ ਕੇ ਬਾਂਗਰ ਵਿਜਟ ਕੀਤੇ ਗਏ। । ਆਪਣੇ ਦੌਰੇ ਦੌਰਾਨ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਅਧਿਆਪਕਾਂ ਨੇ ਸਕੂਲਾਂ ਵਿੱਚ ਆਪਣੀ ਅਣਥੱਕ ਮਿਹਨਤ, ਤਨਦੇਹੀ ਅਤੇ ਇਮਾਨਦਾਰੀ ਨਾਲ ਡਿਊਟੀ ਕਰਦੇ ਹੋਏ ਸਕੂਲਾਂ ਦੀ ਨੁਹਾਰ ਨੂੰ ਬਦਲਿਆ ਹੈ ਅਤੇ ਪੰਜਾਬ ਨੂੰ ਪੀਜੀਆਈ ਇੰਡੈਕਸ ਸਰਵੇ ਵਿੱਚ ਪੂਰੇ ਭਾਰਤ ਵਿੱਚੋਂ ਨੰਬਰ ਇੱਕ ਦਾ ਸੂਬਾ ਬਣਾਇਆ ਹੈ, ਹੁਣ ਉਸੇ ਜਨੂੰਨ ਨਾਲ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵੀ ਪੰਜਾਬ ਨੂੰ ਨੰਬਰ ਇੱਕ ਤੇ ਲੈ ਕੇ ਆਉਣਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਧਿਆਪਕਾਂ ਤੇ ਪੂਰਾ ਭਰੋਸਾ ਹੈ ਉਹ ਪੰਜਾਬ ਦੀ ਸਿੱਖਿਆ ਨੂੰ ਨੰਬਰ ਇੱਕ ਤੇ ਲੈਕੇ ਜਾਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡਣਗੇ। ਗੌਰਤਲਬ ਹੈ ਕਿ ਸਿੱਖਿਆ ਸਕੱਤਰ ਦੇ ਇਸ ਪ੍ਰੇਰਨਾਦਾਇਕ ਦੌਰੇ ਨਾਲ ਅਧਿਆਪਕਾਂ ਵਿੱਚ ਪੂਰਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ ਵੱਲੋਂ ਵੀ ਸੈਮੀਨਾਰਾਂ ਦੌਰਾਨ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਪੰਜਾਬ ਨੂੰ ਨੰਬਰ ਇੱਕ ਤੇ ਲੈਕੇ ਆਉਣਾ ਲਈ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਮੁੱਖ ਦਫ਼ਤਰ ਤੋਂ ਮਨਦੀਪ ਸਿੰਘ ਵੀ ਹਾਜ਼ਰ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments