ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਬਟਾਲਾ ਚਲਾਵੇਗਾ ਵਿਸ਼ੇਸ਼ ਮੁਹਿੰਮ – ਮੇਅਰ ਸੁਖਦੀਪ ਸਿੰਘ ਤੇਜਾ

0
252

ਬਟਾਲਾ, 9 ਜੂਨ (ਸਲਾਮ ਤਾਰੀ ) – ਬਟਾਲਾ ਸ਼ਹਿਰ ਵਾਸੀਆਂ ਲਈ ਨਗਰ ਨਿਗਮ ਤੋਂ ਇੱਕ ਚੰਗੀ ਖਬਰ ਆਈ ਹੈ। ਮੇਅਰ ਸ. ਸੁਖਦੀਪ ਸਿੰਘ ਤੇਜਾ ਦੇ ਹੁਕਮਾ ਤਹਿਤ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਿਚੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਨ ਦੀ ਤਿਆਰੀ ਕੱਸ ਲਈ ਹੈ। ਨਗਰ ਨਿਗਮ ਵੱਲੋਂ ਸ਼ਹਿਰ ਦੇ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਨ ਦੀ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਦੱਸਿਆ ਕਿ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਦੀਆਂ ਖਬਰਾਂ ਆਮ ਹੀ ਸੁਣਨ ਨੂੰ ਮਿਲਦੀਆਂ ਹਨ ਅਤੇ ਇਹ ਇੱਕ ਬਹੁਤ ਭਿਆਨਕ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦੇ ਵੱਢਣ ਨਾਲ ਕਈ ਲੋਕਾਂ ਦੀ ਜਾਨ ਤੱਕ ਵੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਤੇ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਬਟਾਲਾ ਨੇ ਇਹ ਫੈਸਲਾ ਕੀਤਾ ਹੈ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵੱਲੋਂ ਸ਼ਹਿਰ ਵਿਚੋਂ ਅਵਾਰਾ ਕੁੱਤੇ ਫੜ੍ਹ ਕੇ ਉਨ੍ਹਾਂ ਦੀ ਨਸਬੰਦੀ ਕਰਨ ਦੀ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਹੋ ਗਏ ਹਨ ਅਤੇ ਮਾਹਿਰਾਂ ਦੀ ਟੀਮ ਵੱਲੋਂ ਜਲਦੀ ਹੀ ਇਸ ਪ੍ਰੋਜੈਕਟ ਉੱਪਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਹਰ ਮੁਸ਼ਕਿਲ ਦੇ ਹੱਲ ਲਈ ਨਗਰ ਨਿਗਮ ਬਟਾਲਾ ਵਚਨਬੱਧ ਹੈ ਅਤੇ ਸ਼ਹਿਰ ਵਾਸੀ ਆਪਣੀ ਕਿਸੇ ਮੁਸ਼ਕਲ ਜਾਂ ਮੰਗ ਸਬੰਧੀ ਨਗਰ ਨਿਗਮ ਦਫ਼ਤਰ ਵਿਖੇ ਨਿਰਸੰਕੋਚ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਯੋਗ ਅਗਵਾਈ ਹੇਠ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਵਿਕਾਸ ਦੇ ਨਾਲ ਸ਼ਹਿਰ ਨੂੰ ਖੂਬਸੂਰਤ ਬਣਾਉਣਾ ਅਤੇ ਹੋਰ ਸਮੱਸਿਆਵਾਂ ਦਾ ਹੱਲ ਵੀ ਕੀਤਾ ਜਾਵੇਗਾ।

Previous articleਕਪੂਰਥਲਾ ਜ਼ਿਲ੍ਹੇ ਵਿਚ ਬਜ਼ਾਰਾਂ ਦੇ ਖੁੱਲਣ ਸਬੰਧੀ ਨਵੀਂ ਸਮਾਂ ਸਾਰਣੀ ਜਾਰੀ ਸ਼ਨੀਵਾਰ ਆਮ ਵਾਂਗ ਖੁੱਲਣਗੇ ਬਜ਼ਾਰ ਰੋਜ਼ਾਨਾ ਦਾ ਕਰਫਿਊ ਸ਼ਾਮ 7 ਤੋਂ ਸਵੇਰੇ 5 ਵਜੇ ਤੱਕ ਹੋਵੇਗ
Next articleब्लाक श्री हरगोबिंदपुर की 4 छात्राओं ने की एनएमएमएस की परीक्षा उत्तीर्ण
Editor-in-chief at Salam News Punjab

LEAVE A REPLY

Please enter your comment!
Please enter your name here